ਸੰਯੁਕਤ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਚਾਰ ਘੰਟੇ ਚੱਕਾ ਜਾਮ

ਮਸਤੂਆਣਾ ਸਾਹਿਬ ( ਪੱਤਰਕਾਰ  )  ਝੋਨੇ ਦੀ ਖਰੀਦ ਅਤੇ ਡੀਏਪੀ ਦੀ ਘਾਟ ਦੇ ਮਾਮਲੇ ਤੇ ਸੰਯੁਕਤ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਸੰਗਰੂਰ ਬਠਿੰਡਾ ਰੋਡ ਤੇ ਪਿੰਡ ਬਹਾਦਰਪੁਰ ਦੀ ਮੰਡੀ ਅੱਗੇ ਕਿਸਾਨਾਂ ਵੱਲੋਂ ਸਵੇਰੇ 11 ਤੋਂ 3 ਵਜੇ ਤੱਕ ਸੜਕ ਜਾਮ ਕੀਤੀ ਗਈ ਅਤੇ ਇਨਾਂ ਮਸਲਿਆਂ ਨੂੰ ਫੌਰੀ ਹੱਲ ਕਰਨ ਦੀ ਮੰਗ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਹਰਦੇਵ ਸਿੰਘ ਬਖਸੀਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਖਜਾਨਚੀ ਸਤਨਾਮ ਸਿੰਘ ਕਿਲਾ ਭਰੀਆਂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਆਗੂ ਇੰਦਰਪਾਲ ਸਿੰਘ ਪੁੰਨਾਂਵਾਲ, ਬੀਕੇਯੂ ਰਾਜੇਵਾਲ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਚੰਗਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਪ੍ਰੀਤਮ ਸਿੰਘ ਬਡਰੁੱਖਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਦੀ ਸਮੱਸਿਆ ਲਈ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਨੀਤੀ ਅਤੇ ਪੰਜਾਬ ਸਰਕਾਰ ਦੀ ਨਾਲਾਇਕੀ ਜ਼ਿੰਮੇਵਾਰ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ ਖੁਆਰ ਕਰਕੇ ਉਨ੍ਹਾਂ ਨੂੰ ਐਮ ਐਸ ਪੀ ਤੋਂ ਘੱਟ ਤੇ ਪ੍ਰਾਈਵੇਟ ਵਪਾਰੀਆਂ ਨੂੰ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਹ ਨੀਤੀ ਸਰਕਾਰੀ ਖਰੀਦ ਅਤੇ ਮੰਡੀਆਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਨੀਤੀ ਹੈ। ਆਗੂਆਂ ਨੇ ਕੱਲ ਕੇਂਦਰ ਸਰਕਾਰ ਵੱਲੋਂ ਸੰਗਰੂਰ ਜ਼ਿਲ੍ਹੇ ਚੋਂ ਅਰੁਣਾਂਚਲ ਪ੍ਰਦੇਸ਼ ਭੇਜੇ ਚੌਲਾਂ ਦੇ ਸੈਂਪਲ ਫੇਲ੍ਹ ਕਰਨ ਨੂੰ ਕੇਂਦਰ ਸਰਕਾਰ ਦੀ ਚਾਲ ਦੱਸਦਿਆਂ ਇਸਦੀ ਸਖ਼ਤ ਨਿਖੇਧੀ ਕੀਤੀ। ਪੰਜਾਬ ਦੇ ਲੋਕ ਇਸ ਧੱਕੇਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਬੋਲਦਿਆਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦੀ ਮਸਲਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੀ 29 ਅਕਤੂਬਰ ਨੂੰ ਡੀਸੀ ਦੇ ਘਿਰਾਓ ਕਰਨ ਦਾ ਵੀ ਸੱਦਾ ਦਿੱਤਾ।
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਮੰਡੀਕਰਨ ਦੇ ਸਮੁੱਚੇ ਢਾਂਚੇ ਨੂੰ ਤਬਾਹ ਕਰਨ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਤੋਂ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਵੀ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋਂ ਗੋਦਾਮਾਂ ਅਤੇ ਸ਼ੈਲਰਾਂ ਵਿਚੋਂ ਲਿਫਟਿੰਗ ਨਹੀ ਕੀਤੀ ਗਈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਸਲੇ ਤੇ ਘੇਸਲ ਮਾਰ ਕੇ ਬੈਠੀ ਰਹੀ। ਦੋਹਾਂ ਸਰਕਾਰਾਂ ਦੀਆਂ ਬਦਨੀਤੀ ਕਾਰਨ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ ਹੈ। ਉਸਦੀ ਮਜਬੂਰੀ ਦਾ ਫਾਇਦਾ ਉਠਾਉਂਦੇ ਹੋਏ ਰੇਟ ਤੇ ਕੱਟ ਲਗਾਕੇ ਉਸਨੂੰ ਦੂਹਰੀ ਮਾਰ ਮਾਰੀ ਜਾ ਰਹੀ ਹੈ।

ਅੱਜ ਦੇ ਚੱਕਾ ਜਾਮ ਦੌਰਾਨ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਡੀਏਪੀ ਦਾ ਤੁਰੰਤ ਪ੍ਰਬੰਧ ਕਰਨ ਦੇ ਨਾਲ ਨਾਲ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਈ ਜਾਵੇ। ਬਾਸਮਤੀ ਦਾ ਐਮ ਐਸ ਪੀ ਦੇਕੇ ਬਾਸਮਤੀ ਕਾਸ਼ਤਕਾਰਾਂ ਨੂੰ ਰਾਹਤ ਮੁਹੱਈਆ ਕਰਵਾਏ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਭਾਵੇਂ ਲਿਫਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਨੂੰ ਇਸ ਕੰਮ ਨੂੰ ਜੰਗੀ ਮੁਹਿੰਮ ਦੀ ਤਰ੍ਹਾਂ ਹੱਥ ਲੈਣਾ ਪਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਲੋਕਾਂ ਨੂੰ ਹਰਗਿਜ਼ ਵੀ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦਾ ਪਰ ਸਰਕਾਰਾਂ ਵਲੋਂ ਅਪਣਾਈ ਜਾ ਰਹੀ ਦੂਸ਼ਣਬਾਜ਼ੀ ਦੀ ਸਿਆਸਤ ਵਿੱਚ ਪਿੱਸ ਰਹੇ ਕਿਸਾਨਾਂ ਮਜਦੂਰਾਂ ਨੂੰ ਲਵਾਰਿਸ ਨਹੀ ਛੱਡ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਹਰ ਕਿਸਮ ਦੀ ਤਕਲੀਫਾਂ ਝੱਲ ਕੇ ਪੈਦਾ ਕੀਤੀ ਫ਼ਸਲ ਨੂੰ ਰੁਲਣ ਤੋਂ ਬਚਾਉਣ ਲਈ ਵੀ ਜੇਕਰ ਸੜਕਾਂ ਤੇ ਜੂਝਣਾ ਪੈ ਜਾਵੇ ਤਾਂ ਸਮਾਜ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਦੀ ਦੁੱਖ ਤਕਲੀਫ ਨੂੰ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵਲੋਂ ਚੱਕਾ ਜਾਮ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਅੱਜ ਦੇ ਰੋਸ ਧਰਨੇ ਵਿੱਚ ਕਿਸਾਨ ਆਗੂ ਨਿਰਮਲ ਸਿੰਘ ਬਟੜਿਆਣਾ, ਸੁਖਦੇਵ ਸਿੰਘ ਉਭਾਵਾਲ, ਕਰਮਜੀਤ ਸਿੰਘ ਸਤੀਪੁਰਾ, ਬਹਾਦਰ ਸਿੰਘ ਦੁੱਗਾਂ, ਮੁਲਾਜ਼ਮ ਆਗੂ ਮੁਹੰਮਦ ਖਲੀਲ, ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਲਾਭ ਸਿੰਘ ਨਮੋਲ ਨੇ ਸੰਬੋਧਨ ਕਰਦਿਆਂ ਮਾੜੀ ਕਾਰਗੁਜ਼ਾਰੀ ਲਈ ਸਰਕਾਰ ਦੀ ਨਿਖੇਧੀ ਕੀਤੀ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin