ਲੁਧਿਆਣਾ ( ਜਸਟਿਸ ਨਿਊਜ਼ ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਲਾਡੋਵਾਲ ਐਟ ਹੁਸੈਨਪੁਰਾ, ਜ਼ਿਲ੍ਹਾ ਲੁਧਿਆਣਾ ਲਈ ਵੱਖ-ਵੱਖ ਟਰੇਡਾਂ ਦੇ ਇੰਸਟਰਕਰਾਂ ਦੀ ਭਰਤੀ ਕੀਤੀ ਜਾਣੀ ਹੈ ਜਿਸ ਸਬੰਧੀ ਸਥਾਨਕ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਗਿੱਲ ਰੋਡ ਵਿਖੇ 09 ਦਸੰਬਰ, 2024 ਨੂੰ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਣੀ ਹੈ।
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜਗਾਰ ਦੇ ਮੌਕੇ ਦਿੱਤੇ ਜਾ ਰਹੇ ਹਨ ਜਿਸਦੇ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ (ਡੀ.ਬੀ.ਈ.ਈ.) ਵੱਲੋਂ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਲਾਡੋਵਾਲ ਐਟ ਹੁਸੈਨਪੁਰਾ ਲਈ ਟਰੇਡ ਫਿਟਰ-1, ਵੈਲਡਰ (ਪਾਇਪ)-1, ਆਰ.ਏ.ਸੀ-1, ਟੈਕਸਟਾਈਲ ਵੈੱਟ ਪ੍ਰੋਸੈਸਸਿੰਗ ਟੈਕਨੀਸ਼ੀਅਨ-1 ਅਤੇ ਇੰਡਸਟਰੀਅਲ ਪੇਂਟਰ-2 ਅਕਾਦਮਿਕ ਸ਼ੈਸ਼ਨ 2024-25 ਲਈ ਗੈਸਟ ਫੈਕਲਟੀ ਆਧਾਰ ‘ਤੇ ਬਿਲਕੁਲ ਆਰਜੀ ਤੌਰ ‘ਤੇ ਟਰੇਡ ਵਾਇਜ਼ ਇੰਸਟਰੱਕਟਰਜ ਅਸਾਮੀ ਲਈ ਇੰਟਰਵਿਊ ਕੀਤੀ ਜਾਵੇਗੀ ਜਿਸਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ। ਤਨਖਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ।
ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣਾ ਨਾਮ ਗੂਗਲ ਲਿੰਕ https://bit.ly/ITI_Ludhiana ‘ਤੇ ਰਜਿਸਟਰ ਕਰ ਸਕਦੇ ਹਨ। ਯੋਗਤਾ, ਤਜਰਬੇ ਅਤੇ ਹੋਰ ਵੇਰਵੇ ਵੈਬਸਾਈਟ http://dgt.gov.in/cts details ‘ਤੇ ਦੇਖੇ ਜਾ ਸਕਦੇ ਹਨ।
ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀ ਜੀਵਨਦੀਪ ਸਿੰਘ, ਪੀ.ਸੀ.ਐਸ. (ਅਲਾਈਡ) ਵੱਲੋਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੀਆਂ ਅਰਜੀਆਂ ਅਤੇ ਅਸਲ ਦਸਤਾਵੇਜ 09 ਦਸੰਬਰ ਦਿਨ ਸੋਮਵਾਰ ਨੂੰ ਇੰਟਰਵਿਊ ਦੇ ਸਥਾਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਗਿੱਲ ਰੋਡ, ਲੁਧਿਆਣਾ ਵਿਖੇ ਨਾਲ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਵਿਜ਼ਿਟ ਕੀਤਾ ਜਾ ਸਕਦਾ ਹੈ ਜਾਂ ਦਫ਼ਤਰ ਦੀ ਹੈਲਪਲਾਇਨ 77400-01682 ਤੇ ਸੰਪਰਕ ਕੀਤਾ ਜਾ ਸਕਦਾ ਹੈ। ਸੰਸਥਾ ਵਿੱਚ ਇੰਟਰਵਿਊ ‘ਤੇ ਹਾਜ਼ਰ ਹੋਣ ਲਈ ਕੋਈ ਵੀ ਟੀ.ਏ/ਡੀ.ਏ. ਨਹੀ ਦਿੱਤਾ ਜਾਵੇਗਾ।
Leave a Reply