ਪਰਮਜੀਤ ਸਿੰਘ,ਜਲੰਧਰ
ਸੁਖਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਸਾਥੀਆਂ ਸਮੇਤ ਲਗਾਈ ਗਈ ਤਨਖਾਹ ਦੀ ਘੰਟਾ ਘਰ ਡਿਉਢੀ ਦੇ ਬਾਹਰ ਸੇਵਾਦਾਰ ਵਾਲਾ ਚੋਲਾ ਪਾ ਕੇ ਹੱਥ ਵਿੱਚ ਬਰਛਾ ਫੜ ਕੇ ਡਿਊਟੀ ਨਿਭਾਉਣ ਦੌਰਾਨ ਉਹਨਾਂ ਉੱਤੇ ਜਾਨਲੇਵਾ ਹੋਏ ਹਮਲੇ ਦੀ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਘੋਰ ਨਿੰਦਾ ਕਰਦਿਆਂ ਕਿਹਾ ਕਿ ਇਸ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਨੀ ਘੱਟ ਹੈ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਸੇਵਾਦਾਰਾਂ ਤੇ ਸਿਕਿਓਰਟੀ ਵੱਲੋਂ ਮੁਸਤੈਦੀ ਵਰਤਦਿਆਂ ਹੋਇਆਂ ਉਹ ਗੋਲੀ ਉਹਨਾਂ ‘ਤੇ ਨਹੀਂ ਲੱਗੀ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਡਿਉਢੀ ਦੇ ਬਾਹਰਵਾਰ ਇੱਕ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਇਹ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਰਾਜਨੀਤੀ ਕਰਕੇ ਹੀ ਹੋਇਆ ਹੈ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਇਸਦੇ ਪਿੱਛੇ ਕੌਣ ਹੈ, ਸਾਰਾ ਵਰਤਾਰਾ ਕਿਉਂ ਵਾਪਰਿਆ ਉਸ ਦੀ ਮੁਕੰਮਲ ਬਰੀਕੀ ਨਾਲ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜੋ ਕੁਛ ਵੀ ਵਾਪਰ ਰਿਹਾ ਹੈ ਇਸ ਨਾਲ ਕੌਮ ਨੂੰ ਢਾਹ ਲੱਗ ਰਹੀ ਹੈ। ਇਸ ਘਟਨਾਕ੍ਰਮ ਦਾ ਆਉਣ ਵਾਲੀ ਪੀੜੀ ਤੇ ਵੀ ਅਸਰ ਪਵੇਗਾ। ਇਸ ਮਾਮਲੇ ਦਾ ਸਿਆਸੀਕਰਨ ਬੰਦ ਹੋਣਾ ਚਾਹੀਦਾ ਹੈ ਤਾਂ ਜੋ ਅਕਾਲ ਤਖ਼ਤ ਸਾਹਿਬ ਦਾ ਸਨਮਾਨ ਆਉਣ ਵਾਲੀਆਂ ਪੀੜੀਆਂ ਵਿੱਚ ਕਾਇਮ ਰਹਿ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਸੁਖਬੀਰ ਸਿੰਘ ਬਾਦਲ ਸਮੇਤ ਉਨ੍ਹਾਂ ਦੀ ਸਰਕਾਰ ਵਿਚ ਰਹੇ ਵਿਅਕਤੀਆਂ ਨੂੰ ਅਤੇ ਸਾਬਕਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਤਾਂ ਸਜ਼ਾ ਦੇ ਦਿੱਤੀ ਪਰ ਉਸ ਵਕਤ ਫੁਰਮਾਨ ਜਾਰੀ ਕਰਨ ਵਾਲੇ ਬਾਕੀ ਸਿੰਘ ਸਹਿਬਾਨਾਂ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ, ਇਸ ਤੋਂ ਇਲਾਵਾ ਮਾਫ਼ੀ ਦੇ ਇਸ਼ਤਿਹਾਰ ਜਾਰੀ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਹੋਣੀ ਚਾਹੀਦੀ ਹੈ।
Leave a Reply