ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ 

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪਹਿਲੇ ਸ਼ਹੀਦ ਗੁਰੂ ਹੋਏ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਘਰ ਤੀਜੇ ਸ੍ਰੀ ਗੁਰੂ ਅਮਰਦਾਸ ਜੀ ਦੀ ਸਪੁੱਤਰੀ ਬੀਬੀ ਭਾਨੀ ਜੀ ਦੀ ਕੁੱਖੋਂ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਜ਼ਿਲ੍ਹਾ ਤਰਨ ਤਾਰਨ (ਪੰਜਾਬ) ਵਿਖੇ 1563 ਈਸਵੀ ਨੂੰ ਹੋਇਆ। ਉਹ ਸ੍ਰੀ ਗੁਰੂ ਰਾਮਦਾਸ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। 1574 ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਹੀ ਸ੍ਰੀ ਗੁਰੂ ਰਾਮਦਾਸ ਜੀ ਨੂੰ ਸਿੱਖਾਂ ਦੇ ਚੌਥੇ ਗੁਰੂ ਥਾਪਿਆ ਗਿਆ। ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਸਮਾਉਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅਪਣੇ ਪੁੱਤਰਾਂ ਸਮੇਤ ਪਹਿਲਾਂ ਨਾਂ ਗੁਰੂ ਕਾ ਚੱਕ (ਹੁਣ ਅੰਮ੍ਰਿਤਸਰ) ਵਿਖੇ ਆ ਗਏ।
ਇੱਥੇ ਆਣਕੇ ਉਹਨਾਂ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਸਮੇਂ ਸ਼ੁਰੂ ਕੀਤੀ ਗਈ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਦੀ ਸੇਵਾ ਆਰੰਭ ਕੀਤੀ। ਉਸ ਤੋਂ ਬਾਅਦ ਸੰਨ 1577 ਵਿੱਚ ਸ੍ਰੀ ਗੁਰੂ ਰਾਮਦਾਸ ਜੀ ਨੇ ਦੁੱਖਭੰਜਨੀ ਬੇਰੀ ਵਾਲੀ ਥਾਂ ਸਰੋਵਰ ਦੀ ਖ਼ੁਦਾਈ ਆਰੰਭ ਕੀਤੀ ਅਤੇ ਅੰਮ੍ਰਿਤਸਰ ਨਗਰ ਦੀ ਸਥਾਪਨਾ ਕੀਤੀ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਚਪਨ ਦੇ ਮੁੱਢਲੇ 11 ਸਾਲ ਸ੍ਰੀ ਗੁਰੂ ਅਮਰਦਾਸ ਜੀ ਦੀ ਦੇਖ ਰੇਖ ਹੇਠ ਗੁਜ਼ਾਰੇ। ਉਹਨਾਂ ਨੇ ਬਚਪਨ ਵਿੱਚ ਹੀ ਅਪਣੇ ਨਾਨਾ ਸ੍ਰੀ ਗੁਰੂ ਅਮਰਦਾਸ ਜੀ ਕੋਲੋਂ ਗੁਰਮੁਖੀ ਵਿੱਚ ਮੁਹਾਰਿਤ ਹਾਸਿਲ ਕੀਤੀ। ਬਚਪਨ ਵਿੱਚ ਹੀ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰਮੁਖੀ, ਦੇਵਨਾਗਰੀ ਅਤੇ ਸੰਸਕ੍ਰਿਤ ਭਾਸ਼ਾਵਾਂ ਦਾ ਗਿਆਨ ਹੋ ਗਿਆ। 23 ਹਾੜ ਸੰਮਤ 1636 ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਵਿਆਹ ਫ਼ਿਲੌਰ ਤਹਿਸੀਲ ਦੇ ਵਸਨੀਕ ਸ੍ਰੀ ਕਿਸ਼ਨ ਚੰਦ ਦੀ ਸਪੁੱਤਰੀ ਮਾਤਾ ਗੰਗਾ ਜੀ ਨਾਲ ਹੋਇਆ। ਵਿਆਹ ਸਮੇਂ ਉਹਨਾਂ ਦੀ ਉਮਰ ਲਗਭਗ 16 ਸਾਲ ਸੀ। 21 ਹਾੜ ਸੰਮਤ 1652 ਨੂੰ ਮਾਤਾ ਗੰਗਾ ਜੀ ਦੀ ਕੁੱਖੋਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਦਾ ਜਨਮ ਹੋਇਆ। ਸ੍ਰੀ ਗੁਰੂ ਰਾਮਦਾਸ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਬਾਬਾ ਬੁੱਢਾ ਜੀ ਹੱਥੋਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਗੁਰਿਆਈ ਬਖਸ਼ਿਸ਼ ਕੀਤੀ ਗਈ। ਗੁਰਿਆਈ ਮਿਲਣ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਉਮਰ 18 ਸਾਲ ਦੀ ਸੀ।
ਗੁਰਿਆਈ ਮਿਲਣ ਤੋਂ ਬਾਅਦ ਗੁਰੂ ਸਾਹਿਬ ਨੇ ਧਰਮ ਪ੍ਰਚਾਰ ਦੇ ਨਾਲ ਨਾਲ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ਼ੁਰੂ ਕੀਤੇ ਕਾਰਜਾਂ ਨੂੰ ਸੰਪੂਰਨ ਕਰਨਾ ਸ਼ੁਰੂ ਕੀਤਾ। ਇਹਨਾਂ ਕੰਮਾਂ ਲਈ ਗੁਰੂ ਸਾਹਿਬ ਨੇ ਬਾਬਾ ਬੁੱਢਾ ਜੀ ਅਤੇ ਭਾਈ ਸਾਲ੍ਹੋ ਜੀ ਨੂੰ ਜੱਥੇਦਾਰ ਥਾਪਿਆ। 3 ਜਨਵਰੀ 1588 ਈਸਵੀ ਨੂੰ ਮਾਘੀਂ ਵਾਲੇ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮੁਸਲਮਾਨ ਫ਼ਕੀਰ ਸਾਈਂ ਮੀਆਂ ਮੀਰ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਨੀਂਹ ਰੱਖਵਾਈ।
1593 ਵਿੱਚ ਗੁਰੂ ਸਾਹਿਬ ਨੇ ਮਾਤਾ ਗੰਗਾ ਜੀ ਦੇ ਨਾਂਅ ‘ਤੇ ਜਲੰਧਰ ਵਿਖੇ ਖੂਹ ਵੀ ਲਗਵਾਇਆ। ਗੁਰੂ ਸਾਹਿਬ ਨੇ ਅਪਣੇ ਗੁਰਗੱਦੀ ਕਾਲ ਵਿੱਚ ਸਭ ਤੋਂ ਮਹੱਤਵਪੂਰਨ ਕੰਮ ਗੁਰੂ ਸਾਹਿਬਾਨਾਂ ਅਤੇ ਭਗਤਾਂ ਦੀ ਬਾਣੀ ਨੂੰ ਇਕੱਤਰ ਕਰਨ ਦਾ ਕੀਤਾ। ਇਹ ਮਹਾਨ ਕਾਰਜ ਗੁਰੂ ਸਾਹਿਬ ਨੇ ਸ੍ਰੀ ਰਾਮਸਰ ਸਾਹਿਬ (ਅੰਮ੍ਰਿਤਸਰ) ਵਿਖੇ ਕੀਤਾ। ਗੁਰੂ ਸਾਹਿਬ ਨੇ 1601 ਤੋਂ ਲੈ ਕੇ 1604 ਤੱਕ ਗੁਰੂ ਗ੍ਰੰਥ ਸਾਹਿਬ ਨੂੰ ਸੰਪੂਰਨ ਕੀਤਾ। ਜਿਸ ਵਿੱਚ 36 ਮਹਾਂਪੁਰਸ਼ਾਂ ਦੀ ਬਾਣੀ ਦਰਜ ਕੀਤੀ। 30 ਅਗਸਤ 1604 ਈਸਵੀ ਨੂੰ ਗੁਰੂ ਸਾਹਿਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲੀ ਵਾਰ ਸ੍ਰੀ ਦਰਬਾਰ ਸਾਹਿਬ ਅੰਦਰ ਪ੍ਰਕਾਸ਼ ਕੀਤਾ ਅਤੇ ਬਾਬਾ ਬੁੱਢਾ ਜੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈਂਡ ਗ੍ਰੰਥੀ ਥਾਪਿਆ ਗਿਆ। ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਦੇ ਨਾਲ-ਨਾਲ ਕਈ ਬਾਣੀਆਂ ਦੀ ਰਚਨਾ ਵੀ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਅਰਜਨ ਦੇ ਜੀ ਦੀ ਸਭ ਤੋਂ ਵੱਧ ਬਾਣੀ ਦਰਜ ਹੈ, ਜਿਸਦੇ ਕੁੱਲ 2312 ਸ਼ਬਦ ਬਣਦੇ ਹਨ। ਗੁਰੂ ਸਾਹਿਬ ਦੀਆਂ ਪ੍ਰਮੁੱਖ ਰਚਨਾਵਾਂ ਵਿੱਚ ਸੁਖਮਨੀ ਸਾਹਿਬ, ਬਾਰਹਮਾਂਹ, ਬਾਵਨ ਅੱਖਰੀ, ਵਾਰਾਂ ਆਦਿ ਸ਼ਾਮਲ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ 30 ਰਾਗਾਂ ਵਿੱਚ ਦਰਜ ਹੈ। ਅਕਬਰ ਦੇ ਪੁੱਤਰ ਜਹਾਂਗੀਰ ਦੇ ਤਖ਼ਤ ‘ਤੇ ਬੈਠਣ ਤੋਂ ਬਾਅਦ ਵਿਰੋਧੀਆਂ ਨੇ ਗੁਰੂ ਸਾਹਿਬ ਵਿਰੁੱਧ ਉਸਦੇ ਕੰਨ ਭਰਨੇ ਸ਼ੁਰੂ ਕਰ ਦਿੱਤੇ। ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਹਜ਼ਰਤ ਮੁਹੰਮਦ ਦੀ ਖੁਸ਼ਾਮਦ ਦੇ ਸ਼ਬਦ ਦਰਜ ਕਰਨ ਲਈ ਕਿਹਾ। ਜਿਸ ’ਤੇ ਗੁਰੂ ਸਾਹਿਬ ਨੇ ਸਾਫ਼ ਇਨਕਾਰ ਕਰ ਦਿੱਤਾ। ਅਖੀਰ ਜਹਾਂਗੀਰ ਨੇ ਗੁਰੂ ਸਾਹਿਬ ਨੂੰ ਸ਼ਹੀਦ ਕਰਨ ਦਾ ਹੁਕਮ ਦੇ ਦਿੱਤਾ। ਸ਼ਹੀਦੀ ਸਮੇਂ ਗੁਰੂ ਸਾਹਿਬ ਨੂੰ ਤੱਤੀ ਤਵੀ ‘ਤੇ ਬਿਠਾ ਕੇ ਸ਼ੀਸ ‘ਤੇ ਗਰਮ ਰੇਤ ਪਾਈ ਗਈ। ਅੰਤ ਕਈ ਤਸੀਹਿਆਂ ਤੋਂ ਬਾਅਦ 1606 ਈਸਵੀ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਜੋਤੀ ਜੋਤ ਸਮਾਂ ਗਏ।
ਲੇਖਕ
ਬੱਲ ਮਲਕੀਤ ਸਿੰਘ ਚੇਅਰਮੈਨ ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin