ਲੁਧਿਆਣਾ (ਜਸਟਿਸ ਨਿਊਜ਼) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਲੁਧਿਆਣਾ ਵੱਲੋ ਭਲਕੇ 20 ਮਈ (ਮੰਗਲਵਾਰ) ਨੂੰ ਸਥਾਨਕ ਦਫ਼ਤਰ ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਐਲ.ਆਈ.ਸੀ., ਫਲਿੱਪਕਾਰਟ ਆਦਿ ਕੰਪਨੀਆਂ ਭਾਗ ਲੈ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋੋਰ) ਪਾਸ ਕੀਤਾ ਹੋਵੇ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ।
Leave a Reply