ਲੁਧਿਆਣਾ ’ਚ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਛੋਟਾਂ ਦੇ ਕੇ ਆਪ ਸਰਕਾਰ ਨੇ ਬਹੁ ਸੈਂਕੜੇ ਕਰੋੜੀ ਰੁਪਏ ਘੁਟਾਲਾ ਕੀਤਾ: ਸੁਖਬੀਰ ਸਿੰਘ ਬਾਦਲ

 

ਲੁਧਿਆਣਾ ( ਜਸਟਿਸ ਨਿਊਜ਼  ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸ਼ਹਿਰ ਦੇ ਨੇੜਲੇ ਪਿੰਡਾਂ ਵਿਚ ਜ਼ਮੀਨ ਐਕਵਾਇਰ ਕਰਨ ਵਿਚ ਛੋਟਾਂ ਹਾਸਲ ਕਰਨ ਲਈ ਮਦਦ ਵਾਸਤੇ ਜ਼ਮੀਨ ਮਾਲਕਾਂ ਨੂੰ ਪਿਛਲੀਆਂ ਤਾਰੀਕਾਂ ਵਿਚ ਜ਼ਮੀਨ ਤਬਦੀਲੀ (ਚੇਂਜ ਆਫ ਲੈਂਡ ਯੂਜ਼) ਸਰਟੀਫਿਕੇਟ ਲੈਣ ਵਾਸਤੇ ਕਰੋੜਾਂ ਰੁਪਏ ਖਰਚਣ ਲਈ ਮਜਬੂਰ ਕਰ ਕੇ ਬਹੁ ਸੈਂਕੜੇ ਕਰੋੜੀ ਘੁਟਾਲਾ ਕੀਤਾ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੇ ਯੋਗ ਨਹੀਂ, ਉਸ ਵੇਲੇ ਇਸਨੇ ਲੁਧਿਆਣਾ ਦੇ ਨੇੜਲੇ ਪਿੰਡਾਂ ਦੀ 24311 ਏਕੜ ਜ਼ਮੀਨ ਐਕਵਾਇਰ ਕਰਨ ਦਾ ਫੈਸਲਾ ਲਿਆ ਹੈ। ਉਹਨਾਂ ਕਿਹਾ ਕਿ ਜਦੋਂ ਇਕ ਵਾਰ ਜ਼ਮੀਨ ਐਕਵਾਇਰ ਕਰਨ ਦਾ ਨੋਟਿਸ ਜਾਰੀ ਹੋ ਗਿਆ ਤਾਂ ਜ਼ਮੀਨ ਮਾਲਕ ਆਪਣੀ ਜ਼ਮੀਨ ਵੇਚ ਨਹੀਂ ਸਕਦੇ। ਉਹਨਾਂ ਕਿਹਾ ਕਿ ਇਸੇ ਵਾਸਤੇ ਆਪ ਦੇ ਖ਼ਜ਼ਾਨੇ ਭਰਨ ਵਾਸਤੇ 1 ਕਰੋੜ ਰੁਪਏ ਪ੍ਰਤੀ ਏਕੜ ਦੇਣ ਵਾਸਤੇ ਨੂੰ ਛੋਟਾਂ ਦੇਣ ਦੇ ਘੁਟਾਲੇ ਦੀ ਸ਼ੁਰੂਆਤ ਕੀਤੀ ਗਈ। ਉਹਨਾਂ ਕਿਹਾ ਕਿ ਇਹ ਘੁਟਾਲਾ ਮੁਹਾਲੀ ਸਮੇਤ ਹੋਰ ਸ਼ਹਿਰਾਂ ਵਿਚ ਵੀ ਚਲ ਰਿਹਾ ਹੈ ਜਿਥੇ ਆਪ ਸਰਕਾਰ ਨੇ ਜ਼ਮੀਨ ਐਕਵਾਇਰ ਕਰਨ ਦੇ ਨੋਟਿਸ ਜਾਰੀ ਕੀਤੇ ਹਨ ਹਾਲਾਂਕਿ ਇਹ ਪਹਿਲਾਂ ਐਕਵਾਇਰ ਕੀਤੀ 6 ਹਜ਼ਾਰ ਏਕੜ ਜ਼ਮੀਨ ਨੂੰ ਵਿਕਸਤ ਨਹੀਂ ਕਰ ਸਕੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਅਜਿਹਾ ਨਹੀਂ ਹੋਇਆ। ਉਹਨਾਂ ਕਿਹਾ ਕਿ ਅਸੀਂ ਦਿਨ ਦਿਹਾੜੇ ਇਹ ਡਾਕਾ ਨਹੀਂ ਪੈਣ ਦਿਆਂਗੇ। ਉਹਨਾਂ ਕਿਹਾ ਕਿ ਅਸੀਂ ਕਿਸਾਨਾਂ ਦੀ ਸਹਿਮਤੀ ਲਏ ਬਗੈਰ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ।

ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਪਾਰਟੀ ਵੱਲੋਂ 31 ਮਈ ਨੂੰ ਮੁੱਖ ਪ੍ਰਸ਼ਾਸਕ ਗਲਾਡਾ ਦੇ ਦਫਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਉਹਨਾਂ ਨੇ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਕਿ ਉਹ ਇਸ ਘੁਟਾਲੇ ਵਿਚ ਸਹਿਯੋਗੀ ਨਾ ਬਣਨ ਅਤੇ ਕਿਹਾ ਕਿ ਜੇਕਰ ਤੁਸੀਂ ਇਸ ਮਾਮਲੇ ਵਿਚ ਗੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕੀਤੀ ਤਾਂ  ਤੁਹਾਡੇ ਖਿਲਾਫ ਬਣਦੀ ਕਾਰਵਾਈ ਹੋਵੇਗੀ।

ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀਆਂ ਸਾਰੀਆਂ ਤਾਕਤਾਂ ਸਰੰਡਰ ਕਰ ਦਿੱਤੀਆਂ ਹਨ ਅਤੇ ਮਨੀਸ਼ ਸਿਸੋਦੀਆ-ਸਤੇਂਦਰ ਜੈਨ ਨੂੰ ਅਰਵਿੰਦ ਕੇਜਰੀਵਾਲ ਦੇ ਆਸ਼ੀਰਵਾਦ ਨਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿਚ ਲੈਣ ਦੀ ਆਗਿਆ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਸੇ ਸੰਪੂਰਨ ਸਰੰਡਰ ਕਾਰਣ ਆਪ ਦਿੱਲੀ ਦੀ ਲੀਡਰਸ਼ਿਪ ਪੰਜਾਬ ਨੂੰ ਲੁੱਟ ਰਹੀ ਹੈ। ਉਹਨਾਂ ਨੇ ਹਾਲ ਹੀ ਵਿਚ ਬਾਹਰਲਿਆਂ ਦੀਆਂ ਹੋਈਆਂ ਨਿਯੁਕਤੀਆਂ ਦੀ ਉਦਾਹਰਣ ਦਿੱਤੀ ਅਤੇ ਕੇਜਰੀਵਾਲ ਟੀਮ ਦੇ ਮੈਂਬਰਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਲਾਰਜ ਇਨਵੈਸਟਮੈਂਟ ਡਵੈਲਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਤਾਂ ਜੋ ਵਪਾਰੀਆਂ ਤੋਂ ਪੈਸੇ ਲੁੱਟੇ ਜਾ ਸਕਣ।

ਪਾਕਿਸਤਾਨ ਦੇ ਡਰੋਨ ਹਮਲਿਆਂ ਬਾਰੇ ਫੌਜ ਦੇ ਬਿਆਨ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਉਹ ਇਹ ਹਮਲੇ ਅਸਫਲ ਬਣਾਉਣ ਲਈ ਹਥਿਆਰਬੰਦ ਫੌਜਾਂ ਨੂੰ ਵਧਾਈ ਦਿੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਭਾਰਤੀ ਫੌਜ ਦਾ ਵੀ ਧੰਨਵਾਦ ਕੀਤਾ ਹੈ ਜਿਹਨਾਂ ਨੇ ਪੰਜਾਬ ’ਤੇ ਡਰੋਨ ਹਮਲੇ ਅਸਫਲ ਬਣਾਏ। ਉਹਨਾਂ ਕਿਹਾ ਕਿ ਇਸ ਰੱਖਿਆ ਦੇ ਕਾਰਣ ਹੀ ਪੰਜਾਬ ਡਰੋਨ ਹਮਲਿਆਂ ਨਾਲ ਬਰਬਾਦੀ ਤੋਂ ਬਚ ਗਿਆ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਦੇ ਨਾਲ ਲੁਧਿਆਣਾ ਪੱਛਮੀ ਤੋਂ ਪਾਰਟੀ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਵੀ ਸਨ, ਨੇ ਕਿਹਾ ਕਿ ਪਾਰਟੀ ਕਾਂਗਰਸ ਤੇ ਆਪ ਵੱਲੋਂ ਪੰਜਾਬ ਨੂੰ ਬਰਬਾਦ ਕਰਨ ਖਿਲਾਫ ਹਮਲਾਵਰ ਮੁਹਿੰਮ ਵਿੱਢੇਗੀ ਅਤੇ ਲੋਕਾਂ ਨੂੰ ਅਪੀਲ ਕਰੇਗੀ ਕਿ 2027 ਵਿਚ ਅਕਾਲੀ ਲੀਡਰਸ਼ਿਪ ਦੀ ਅਗਵਾਈ ਹੇਠ ਵਿਕਸਤ ਰਾਜ ਵੇਖਣ ਵਾਸਤੇ ਯੋਗਦਾਨ ਪਾਉਣ।

ਇਸ ਮੌਕੇ ਉਹਨਾਂ ਨਾਲ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦਾ, ਆਰ ਡੀ ਸ਼ਰਮਾ, ਪ੍ਰਿਤਪਾਲ ਸਿੰਘ ਪਾਲੀ ਤੇ ਅਮਰਜੀਤ ਸਿੰਘ ਚਾਵਲਾ ਵੀ ਹਾਜ਼ਰ ਸਨ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin