ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ //////////////ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਮਾਂਝੀ ਮੀਆਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਕਿਸਾਨਾਂ ਨੂੰ ਸਨਮਾਨਿਤ ਕਰਨ ਮੌਕੇ ਪੰਜਾਬ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਪਾਣੀ ਤੇ ਪੈਸੇ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ। ਉਹਨਾਂ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਦੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਵਾਈ ਜਾ ਰਹੀ ਹੈ, ਜੋ ਕਿ ਸਮੇਂ ਦੀ ਲੋੜ ਹੈ। ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਨੂੰ ਵੇਖਦੇ ਹੋਏ ਕਿਸਾਨ ਵੀਰਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਮੈਂ ਪਿਛਲੇ ਸਾਲ ਵੀ ਇਹਨਾਂ ਕਿਸਾਨਾਂ ਨੂੰ ਮਿਲ ਕੇ ਗਿਆ ਸੀ ਜਿਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ, ਤਾਂ ਇਹਨਾਂ ਦੱਸਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 20-25 ਫ਼ੀਸਦੀ ਮਜ਼ਦੂਰੀ ਅਤੇ 15-20 ਫ਼ੀਸਦ ਪਾਣੀ ਦੀ ਬੱਚਤ ਹੁੰਦੀ ਹੈ l ਉਹਨਾਂ ਅੱਗੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਇੱਕ ਹਫ਼ਤੇ ਦਾ ਵੱਧ ਸਮਾਂ ਮਿਲ ਜਾਂਦਾ ਹੈ। ਝੋਨੇ ਦੀ ਬਿਜਾਈ ਇਸ ਢੰਗ ਨਾਲ ਕਰਨ ਨਾਲ ਬਿਮਾਰੀਆ ਦਾ ਹਮਲਾ ਵੀ ਘੱਟ ਹੁੰਦਾ ਹੈ। ਹਾੜੀ ਦੇ ਸੀਜਨ ਵਿੱਚ ਕਣਕ ਦਾ ਝਾੜ ਵੀ ਝੋਨੇ ਦੀ ਸਿੱਧੀ ਬਿਜਾਈ ਵਾਲੇ ਖੇਤਾਂ ਵਿੱਚ ਲਗਪਗ ਇੱਕ ਕੁਇੰਟਲ ਵੱਧ ਨਿਕਲਦਾ ਹੈ l
ਉਨਾਂ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਸਾਲ ਵੀ ਅਸੀਂ ਅਜਨਾਲਾ ਹਲਕੇ ਵਿੱਚ ਲਗਭਗ 5000 ਏਕੜ ਰਕਬਾ ਝੋਨੇ ਦੀ ਸਿੱਧੀ ਬਜਾਈ ਰਾਹੀਂ ਖੇਤੀ ਕਰਾਂਗੇ।
Leave a Reply