ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨਾਲ ਮੀਟਿੰਗ

ਚੰਡੀਗੜ੍ਹ  ( ਪੱਤਰ ਪ੍ਰੇਰਕ )

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਚੋਣ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਯਮਾਂ ਅਨੁਸਾਰ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲਾਂ ਅਤੇ ਸਟਰਾਂਗ ਰੂਮਾਂ ਵਿੱਚ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇ।

ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ‘ਤੇ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਪਖਾਨਿਆਂ ਸਮੇਤ ਗਰਮੀ ਤੋਂ ਬਚਣ ਲਈ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਕੋਵਿਡ-19 ਦੇ ਪ੍ਰੋਟੋਕੋਲ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ।

ਮੁੱਖ ਚੋਣ ਅਧਿਕਾਰੀ ਨੇ ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਨਿਗਰਾਨੀ ਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਤੇ ਇਸ ਬਾਬਤ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਕਿਹਾ ਗਿਆ। ਉਨ੍ਹਾਂ ਨੇ ਪੇਡ ਨਿਊਜ਼ ਉੱਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਪੋਲਿੰਗ ਸਟਾਫ਼ ਦੀ ਸਹੂਲਤ ਲਈ ਖਾਣ-ਪੀਣ ਅਤੇ ਰਿਹਾਇਸ਼ ਦੇ ਉਚਿਤ ਪ੍ਰਬੰਧ ਕਰਨ ਲਈ ਵੀ ਕਿਹਾ। ਉਨ੍ਹਾਂ ਨੇ ਵੋਟਰਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਸਵੀਪ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਕਿਹਾ।

ਸਿਬਿਨ ਸੀ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋਂ ਬਾਹਰਲੇ ਲੋਕਾਂ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਹੋਰ ਵਧਾਈ ਜਾਵੇ ਤਾਂ ਜੋ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਈ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਵੋਟਾਂ ਦੌਰਾਨ ਨਕਦੀ ਜਾਂ ਕਿਸੇ ਹੋਰ ਤਰੀਕੇ ਦਾ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਸੰਵੇਦਸ਼ਨੀਲ ਪੋਲਿੰਗ ਬੂਥਾਂ, ਸਟਰਾਂਗ ਰੂਮਾਂ ਅਤੇ ਕਾਊਂਟਿੰਗ ਸੈਂਟਰਾਂ ਉੱਤੇ ਮਜ਼ਬੂਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਯਕੀਨ ਦਿਵਾਇਆ ਕਿ ਜ਼ਿਮਨੀ ਚੋਣ ਲਈ ਲੌੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ।

ਮੀਟਿੰਗ ਦੌਰਾਨ ਏਡੀਜੀਪੀ-ਕਮ-ਸਟੇਟ ਪੁਲਿਸ ਨੋਡਲ ਅਫ਼ਸਰ ਐਮ.ਐਫ. ਫਾਰੂਕੀ, ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਹਲਕੇ ਦੇ ਕੁੱਲ ਵੋਟਰਾਂ ਅਤੇ ਪੋਲਿੰਗ ਬੂਥਾਂ ਦੀ ਗਿਣਤੀ

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ ਕੁੱਲ 192 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਇਕ ਪੋਲਿੰਗ ਬੂਥ, ਵਾਤਾਵਰਣ ਅਨੁਕੂਲ “ਹਰਾ” ਇੱਕ ਪੋਲਿੰਗ ਬੂਥ ਅਤੇ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲ ਇੱਕ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ ਅਤੇ 23 ਜੂਨ ਨੂੰ ਨਤੀਜੇ ਆਉਣਗੇ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin