*ਬਾਕੀਆਂ ਦਾ ਟੀਕਾਕਰਨ ਜਾਰੀ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਵਿਭਾਗੀ ਟੀਮਾਂ ਦਾ ਸਾਥ ਦੇਣ ਦੀ ਅਪੀਲ*
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰਨ ਅਤੇ ਪਸ਼ੂ-ਧਨ ਦੀ ਸਿਹਤ ਸੰਭਾਲ ਦੇ ਮਕਸਦ ਨਾਲ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਪਸ਼ੂ-ਧਨ ਤੰਦਰੁਸਤ ਰਹੇ ਅਤੇ ਕਿਸਾਨ ਤੇ ਹੋਰ ਪਸ਼ੂ-ਪਾਲਕ ਇਸ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾ ਕੇ ਆਪਣਾ ਆਰਥਿਕ ਪੱਧਰ ਉੱਚਾ ਚੁੱਕ ਸਕਣ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੇ ਨਿਰਦੇਸ਼ਾਂ ਤਹਿਤ ਹੜ੍ਹ ਸੰਭਾਵਿਤ ਤਹਿਸੀਲ ਧਰਮਕੋਟ ਵਿੱਚ ਸਾਰੇ ਪਸ਼ੂਆਂ ਦਾ ਗਲ ਘੋਟੂ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਮੁਕੰਮਲ ਹੋ ਚੁੱਕਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ ਹਰਵੀਨ ਕੌਰ ਨੇ ਦੱਸਿਆ ਜਿਲ੍ਹੇ ਪਸ਼ੂਆਂ ਨੂੰ ਗਲ-ਘੋਟੂ ਦੀ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਕੀਤਾ ਜਾ ਰਿਹਾ ਹੈ 85000 ਪਸ਼ੂਆਂ ਵਿੱਚ ਇਹ ਟੀਕਾਕਰਨ ਕਰਵਾਇਆ ਜਾ ਚੁੱਕਾ ਹੈ, ਅਤੇ ਰਹਿੰਦੇ ਪਸ਼ੂਆਂ ਵਿੱਚ ਟੀਕਾਕਰਨ ਦਾ ਕੰਮ ਜਾਰੀ ਹੈ। ਉਹਨਾਂ ਕਿਹਾ ਕਿ ਗਲ ਘੋਟੂ ਇੱਕ ਲਾਗ ਦੀ ਬੀਮਾਰੀ ਹੈ ,ਜਦੋਂ ਤਾਪਮਾਨ ਅਤੇ ਨਮੀ ਵਧਦੀ ਹੈ ਤਾਂ ਪਸ਼ੂ ਤਣਾਅ ਵਿਚ ਆ ਕੇ ਇਮੁਨਿਟੀ ਘਟਾ ਜਾਂਦੇ ਹਨ ,ਤਾ ਇਸ ਬੀਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ, ਇਸ ਤੋਂ ਸੁਰੱਖਿਅਤ ਰੱਖਣ ਲਈ ਲਈ ਇਹ ਟੀਕਾਕਰਨ ਪਸ਼ੂਆਂ ਵਿੱਚ ਕੀਤਾ ਜਾਂਦਾ ਹੈ।
ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਇਸ ਕੰਮ ਨੂੰ ਤੇਜ਼ੀ ਨਾਲ ਸਿਰੇ ਚਾੜ੍ਹਨ ਲਈ ਯਤਨਸ਼ੀਲ ਹਨ। ਉਹਨਾਂ ਪਸ਼ੂ ਪਾਲਕਾਂ ਨੂੰ ਵਿਭਾਗ ਦੀਆਂ ਟੀਮਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ।
ਉਹਨਾਂ ਕਿਹਾ ਕਿ ਪਸ਼ੂਆਂ ਦੀ ਸੁਚੱਜੀ ਸਾਂਭ-ਸੰਭਾਲ ਲਈ ਪਸ਼ੂ ਪਾਲਣ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਪਸ਼ੂ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਪਸ਼ੂਆਂ ਨੂੰ ਤੰਦਰੁਸਤ ਰੱਖਣ ਲਈ ਸਮੇਂ-ਸਮੇਂ ‘ਤੇ ਬਿਮਾਰੀਆਂ ਦਾ ਇਲਾਜ ਕੀਤਾ ਜਾਂਦਾ ਹੈ।
[6/12, 4:22 PM] DPRO Sir Raj Kumar: ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੋਗਾ
*ʻਸੀ.ਐਮ. ਦੀ ਯੋਗਸ਼ਾਲਾʼ ਦੇ ਬੈਨਰ ਹੇਠ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰ-ਰਾਸ਼ਟਰੀ ਯੋਗ ਦਿਵਸ*
*ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਦੀ ਬੁਲਾਈ ਰੀਵਿਊ ਮੀਟਿੰਗ*
*- ਪ੍ਰੋਗਰਾਮਾਂ ਜਰੀਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਨਿਰੋਗ ਜਿੰਦਗੀ ਜਿਉਣ ਲਈ ਪ੍ਰੇਰਿਆ ਜਾਵੇਗਾ-ਡੀ.ਸੀ. ਸਾਗਰ ਸੇਤੀਆ*
ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ)
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ʻਸੀ.ਐਮ. ਦੀ ਯੋਗਸ਼ਾਲਾʼ ਸਕੀਮ ਤਹਿਤ ਲੋਕ ਮੁਫਤ ਯੋਗ ਕਲਾਸਾਂ ਨਾਲ ਜੁੜਕੇ, ਇੱਕ ਚੰਗੀ ਤੇ ਨਿਰੋਗ ਜੀਵਨਸ਼ੈਲੀ ਦਾ ਆਨੰਦ ਲੈ ਰਹੇ ਹਨ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਤੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਦੇਖ ਰੇਖ ਹੇਠ ਮੋਗਾ ਵਿਖੇ 154 ਦੇ ਕਰੀਬ ਯੋਗਾ ਕਲਾਸਾਂ ਹਰ ਰੋਜ ਲਗਾਈਆਂ ਜਾ ਰਹੀਆਂ ਹਨ, ਜਿਸਦਾ ਮੋਗਾ ਵਾਸੀ ਮਾਹਿਰ ਯੋਗਾ ਟ੍ਰੇਨਰਾਂ ਜਰੀਏ ਮੁਫਤ ਵਿੱਚ ਲਾਹਾ ਲੈ ਰਹੇ ਹਨ। ਇਸ ਸਾਲ 11ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ ਵੀ, ਸੀ.ਐਮ. ਦੀ ਯੋਗਸ਼ਾਲਾ ਦੇ ਬੈਨਰ ਹੇਠ ਕਮਸ਼ੀਰੀ ਪਾਰਕ (ਗੀਤਾ ਭਵਨ) ਵਿਖੇ ਮਨਾਇਆ ਜਾ ਰਿਹਾ ਹੈ।
ਅੰਤਰਰਾਸ਼ਟਰੀ ਯੋਗਾ ਦਿਵਸ ਮੋਗਾ ਵਿੱਚ ਜ਼ਿਲ੍ਹਾ ਪੱਧਰ ਤੋਂ ਇਲਾਵਾ ਸਬ ਡਿਵੀਜਨ ਅਤੇ ਬਲਾਕ ਪੱਧਰ ਉਪਰ ਮਨਾਇਆ ਜਾ ਰਿਹਾ ਹੈ ਜਿਸ ਸਬੰਧੀ ਤਿਆਰੀਆਂ ਲਈ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਬੁਲਾਈ। ਇਸ ਮੌਕੇ ਉਹਨਾਂ ਨਾਲ ਐਸ.ਡੀ.ਐਮ. ਮੋਗਾ ਸ਼੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਜ) ਮੋਗਾ ਸ਼੍ਰੀ ਹਿਤੇਸ਼ਵੀਰ ਗੁਪਤਾ ਆਦਿ ਹਾਜਰ ਸਨ।
ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਹਰ ਵਾਰ ਵਾਂਗ ਇਸ ਸਾਲ ਦਾ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਵੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੂਰੇ ਜੋਸ਼ ਨਾਲ ਮਨਾਇਆ ਜਾਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਚੰਗੀ ਜਿੰਦਗੀ ਜਿਉਣ ਲਈ ਪ੍ਰੇਰਿਆ ਜਾਵੇਗਾ।
ਜ਼ਿਲ੍ਹਾ ਪੱਧਰੀ ਯੋਗ ਦਿਵਸ ਮੌਕੇ ਵੱਖ-ਵੱਖ ਟ੍ਰੇਨਰਾਂ ਵੱਲੋਂ ਯੋਗ ਕਰਵਾਇਆ ਜਾਵੇਗਾ ਅਤੇ ਯੋਗ ਆਸਣ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ, ਪੁਲਿਸ ਵਿਭਾਗ, ਕਾਲਜਾਂ ਦੇ ਵਿਦਿਆਰਥੀਆਂ, ਯੂਥ ਕਲੱਬਾਂ ਦੇ ਮੈਂਬਰਾਂ ਸਮੇਤ ਸਮੂਹ ਵਿਭਾਗਾਂ ਦੇ ਮੁਖੀਆਂ ਅਤੇ ਯੋਗ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ 21 ਜੂਨ 2024 ਨੂੰ ਸਵੇਰੇ 6 ਵਜੇ ਵਿਖੇ ਜ਼ਿਲ੍ਹਾ ਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਨ। ਉਨ੍ਹਾਂ ਕਿਹਾ ਕਿ ਯੋਗ ਦਿਵਸ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੇ ਲੋਕ ਟੀ-ਸ਼ਰਟ/ਕੁੜਤਾ ਅਤੇ ਲੋਅਰ/ਪਜ਼ਾਮਾ ਆਦਿ ਪਹਿਨ ਕੇ ਆਉਣ।
Leave a Reply