ਰਾਏਕੋਟ (ਗੁਰਭਿੰਦਰ ਗੁਰੀ )
ਐਸਐਸਪੀ ਲੁਧਿਆਣਾ (ਦਿਹਾਤੀ) ਡਾ. ਅੰਕੁਰ ਗੁਪਤਾ (ਆਈਪੀਐਸ) ਦੇ ਦਿਸ਼ਾ ਨਿਰਦੇਸਾ ਹੇਠ ਐਸਪੀ (ਡੀ) ਹਰਕਮਲ ਕੌਰ ਅਤੇ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਰਾਏਕੋਟ ਪੁਲਿਸ ਵੱਲੋਂ ਸ਼ਹਿਰ ਦੇ ਗੁਰੂ ਨਾਨਕਪੁਰਾ ਮੁਹੱਲਾ ਵਿੱਚ ਕਾਸੋ ਅਪ੍ਰੇਸ਼ਨ ਤਹਿਤ ਸ਼ੱਕੀ ਘਰਾਂ ਦੀ ਤਲਾਸੀ ਲਈ ਗਈ। ਇਸ ਮੌਕੇ ਐਸਪੀ (ਡੀ) ਹਰਕਮਲ ਕੌਰ ਅਤੇ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨਸ਼ਿਆਂ ਤੇ ਕਾਬੂ ਪਾਉਣ ਲਈ ਅੱਜ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਪੁਲਿਸ ਇੱਕਲਿਆਂ ਖ਼ਤਮ ਨਹੀਂ ਕਰ ਸਕਦੀ, ਅਗਰ ਲੋਕਾਂ ਦਾ ਸਾਥ ਮਿਲੇਗਾ ਤਾਂ ਨਸ਼ਿਆਂ ਨੂੰ ਸੂਬੇ ਵਿੱਚੋਂ ਮੁਕੰਮਲ ਤੌਰ ਤੇ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਪੁਲਿਸ ਨੂੰ ਜਰੂਰ ਸੂਚਿਤ ਕਰੋ, ਪੁਲਿਸ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ ਨਸ਼ਾ ਤਸਕਰਾਂ ਖਿਲਾਫ ਕਾਰਵਈ ਕੀਤੀ ਜਾਵੇਗੀ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਅਮਰਜੀਤ ਸਿੰਘ, ਥਾਣਾ ਹਠੂਰ ਦੇ ਇਚਾਰਜ ਕੁਲਜਿੰਦਰ ਸਿੰਘ, ਏਐਸਆਈ ਕੇਵਲ ਸਿੰਘ, ਏਐਸਆਈ ਗੁਰਪ੍ਰੀਤ ਸਿੰਘ, ਏਐਸਆਈ ਕੌਰ ਸਿੰਘ, ਮੁਨਸੀ ਸੁਖਜਿੰਦਰ ਸਿੰਘ, ਹਵਲਦਾਰ ਗੁਰਮੀਤ ਸਿੰਘ, ਗੁਰਪ੍ਰੀੂਤ ਸਿੰਘ, ਅਨਿਲ ਕੁਮਾਰ, ਜਸਵਿੰਦਰ ਸਿੰਘ ਟਿੱਬਾ, ਅਰਸ਼ਪ੍ਰੀਤ ਸਿੰਘ ਤੋਂ ਇਲਾਵਾ ਥਾਣਾ ਹਠੂਰ ਅਤੇ ਪੁਲਿਸ ਚੌਂਕੀ ਲੋਹਟਬੱਦੀ ਦੀਆਂ ਪੁਲਿਸ ਪਾਰਟੀਆਂ ਵੀ ਸ਼ਾਮਲ ਸਨ।
Leave a Reply