: ਰਾਏਕੋਟ, ( ਗੁਰਭਿੰਦਰ ਗੁਰੀ)
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਕਾਰਵਾਈ ਦੇ ਤਹਿਤ ਅੱਜ ਰਾਏਕੋਟ ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਦੀ 57,61432 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਏਕੋਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਜਿਲ੍ਹਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ (ਆਈਪੀਐਸ) ਦੇ ਦਿਸ਼ਾ ਨਿਰੇਦਸ਼ਾ ਹੇਠ ਨਸ਼ਾ ਤਸਕਰਾਂ ਖਿਲਾਫ ਥਾਣਾ ਸਿਟੀ ਰਾਏਕੋਟ ਦੇ ਐਸਐਚਓ ਅਮਰਜੀਤ ਸਿੰਘ ਵੱਲੋਂ ਪਰਮਜੀਤ ਸਿੰਘ ਉਰਫ ਧਰਮਾ ਵਾਸੀ ਰਾਏਕੋਟ ਅਤੇ ਗੁਰਤੇਜ ਸਿੰਘ ਉਰਫ ਸੈਂਟੀ ਵਾਸੀ ਬੈਂਕ ਕਲੋਨੀ ਰਾਏਕੋਟ ਵੱਲੋਂ ਨਸ਼ਾ ਵੇਚ ਕੇ ਬਣਾਈ ਪ੍ਰਾਪਰਟੀ ਖਿਲਾਫ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਨੂੰ ਭੇਜਿਆ ਗਿਆ ਸੀ, ਜਿਸ ਤੋਂ ਬਾਅਦ ਕੰਪੀਟੈਂਟ ਅਥਾਰਟੀ ਵੱਲੋਂ ਮਨਜੂਰੀ ਮਿਲਣ ਤੋਂ ਬਾਅਦ ਅੱਜ ਆਰਡਰ ਨਸ਼ਾ ਤਸਕਰਾਂ ਦੇ ਘਰਾਂ ਤੇ ਲਗਾਏ ਗਏ ਹਨ।
ਦੋਵਾਂ ਤਸਕਰਾਂ ਦੀ 57, 61432 ਰੁਪਏ ਦੀ ਪ੍ਰਾਪਰਟੀ ਫਰੀਜ਼ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਰਮਜੀਤ ਸਿੰਘ ਉਰਫ ਧਰਮਾ ਖਿਲਾਫ 5 ਐਨਡੀਪੀਐਸ ਮੁਕੱਦਮਿਆਂ ਸਮੇਤ 8 ਪਰਚੇ ਦਰਜ ਹਨ, ਜਦੋਂ ਕਿ ਗੁਰਤੇਜ ਸਿੰਘ ਉਰਫ ਸੈਂਟੀ ਖਿਲਾਫ 2 ਐਨਡੀਪੀਐਸ ਤਹਿਤ ਮੁਕੱਦਮੇ ਦਰਜ ਹਨ। ਡੀਐਸਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਪੁਲਿਸ ਦਾ ਸਾਥ ਦਿਓ। ਇਸ ਮੌਕੇ ਥਾਣਾ ਸਿਟੀ ਦੇ ਇੰਚਾਰਜ ਅਮਰਜੀਤ ਸਿੰਘ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ, ਵਰਿੰਦਰਪਾਲ ਸਿੰਘ, ਰਮਨਪ੍ਰੀਤ ਕੌਰ ਵੀ ਹਾਜ਼ਰ ਸਨ।
Leave a Reply