ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ, //////////ਪੰਜਾਬ ਸਰਕਾਰ ਵੱਲੋਂ ਨੌਜ਼ਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ ਡੀ.ਬੀ.ਈ.ਈ. ਅੰਮ੍ਰਿਤਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਮਿਤੀ 28 ਜੁਲਾਈ 2025 ਦਿਨ ਸੋਮਵਾਰ ਨੂੰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵੱਲੋਂ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਹੋਰ ਜਾਣਕਾਰੀ ਦਿੰਦੇ ਹੋਏ ਰੁਜ਼ਗਾਰ ਅਫ਼ਸਰ ਸ੍ਰੀ ਮੁਕੇਸ਼ ਸਾਰੰਗਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਗਰੁੱਪ ਜੀ ਫੋਰ ਐੱਸ ਸਕਿਓਰ ਸੈਲੂਸਨ ਸਕਿਓਰਟੀ ਕੰਪਨੀ ਵੱਲੋਂ ਸਕਿਓਰਟੀ ਗਾਰਡ ਅਤੇ ਸੁਪਰਵਾਇਜਰ ਅਸਾਮੀਆਂ ਲਈ ਕੇਵਲ ਲੜਕਿਆਂ ਦੀ ਚੋਣ ਕੀਤੀ ਜਾਵੇਗੀ। ਸਕਿਓਰਟੀ ਗਾਰਡ ਦੀ ਅਸਾਮੀ ਲਈ ਯੋਗਤਾ ਘੱਟੋ-ਘੱਟ ਮੈਟ੍ਰਿਕ ਅਤੇ ਸੁਪਰਵਾਇਜ਼ਰ ਲਈ ਘੱਟੋ-ਘੱਟ ਯੋਗਤਾ ਬਾਰ੍ਹਵੀਂ ਪਾਸ ਹੋਣੀ ਜ਼ਰੂਰੀ ਹੈ। ਇਸ ਅਸਾਮੀ ਲਈ ਉਮਰ ਹੱਦ 22 ਤੋਂ 45 ਸਾਲ ਰਹੇਗੀ। ਇਨ੍ਹਾਂ ਅਸਾਮੀਆਂ ਲਈ ਤਨਖ਼ਾਹ 18000 ਤੋਂ 21000 ਰੁ.ਪ੍ਰਤੀ ਮਹੀਨਾ ਯੋਗਤਾ ਅਨੁਸਾਰ ਮਿਲਣਯੋਗ ਹੋਵੇਗੀ।
ਡਿਪਟੀ ਸੀ.ਓ ਸ੍ਰੀ ਤੀਰਥਪਾਲ ਸਿੰਘ ਨੇ ਦੱਸਿਆ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਦਾ ਕੱਦ ਪੰਜ ਫੁੱਟ ਸੱਤ ਇੰਚ ਹੋਣਾ ਲਾਜ਼ਮੀ ਹੈ। ਇਹਨਾਂ ਅਸਾਮੀਆਂ ਲਈ ਨੌਕਰੀ ਕਰਨ ਦੀ ਲੋਕੇਸ਼ਨ ਅੰਮ੍ਰਿਤਸਰ ਆਸ-ਪਾਸ ਰਹੇਗੀ। ਪ੍ਰਾਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫ਼ਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ, ਪੈਨ ਕਾਰਡ ਆਦਿ ਲੈ ਕੇ 28-07-2025, ਦਿਨ ਸੋਮਵਾਰ ਨੂੰ ਸਵੇਰੇ 9.30 ਵਜੇ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਪਹੁੰਚ ਸਕਦੇ ਹਨ। ਪ੍ਰਬੰਧਕੀ ਸ਼ਾਖਾ ਤੋਂ ਸ੍ਰੀ ਹਰਜੀਤ ਸਿੰਘ ਨੰਗਲ ਸੋਹਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।
Leave a Reply