ਲੁਧਿਆਣਾ (ਜਸਟਿਸ ਨਿਊਜ਼ ) :
ਸਥਾਨਕ ਗੁਰੂ ਨਾਨਕ ਇਨਡੋਰ ਸਟੇਡੀਅਮ ਵਿਖੇ ਹੋ ਰਹੀ 75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੇ ਪੰਜਵੇਂ ਦਿਨ ਵੀ ਭਾਰੀ ਬਾਰਿਸ਼ ਦੇ ਬਾਵਜੂਦ ਖਿਡਾਰੀਆਂ ਅਤੇ ਬਾਸਕਟਬਾਲ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਸਕਟਬਾਲ ਚੈਂਪੀਅਨਸ਼ਿਪ ਦੇ ਪੰਜਵੇਂ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੀ ਪ੍ਰਧਾਨ ਸੋਨੀਆ ਅਲੱਗ ਨੇ ਕੀਤਾ।
ਬਾਸਕਟਬਾਲ ਚੈਂਪੀਅਨਸ਼ਿਪ ਦੌਰਾਨ ਛੋਟੇ ਕੱਦ ਦੇ ਖਿਡਾਰੀਆਂ ਨੇ ਮੁਕਾਬਲਿਆਂ ਨੂੰ ਸਭ ਤੋਂ ਰੋਮਾਂਚਕ ਬਣਾ ਦਿੱਤਾ। ਜਿਨ੍ਹਾਂ ਨੇ ਆਪਣੇ ਹੁਨਰ ਅਤੇ ਫੁਰਤੀਲੇਪਣ ਨਾਲ ਕਈ ਮੈਚਾਂ ਦਾ ਰੁਖ਼ ਹੀ ਬਦਲ ਦਿੱਤਾ। ਜਿਸ ਨਾਲ ਬਾਸਕਟਬਾਲ ਪ੍ਰੇਮੀਆਂ ਨੂੰ ਇੱਕ ਵੱਖਰੇ ਕਿਸਮ ਦੀ ਖੇਡ ਸ਼ੈਲੀ ਦੇਖਣ ਨੂੰ ਮਿਲੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਪੋਰਟਸ ਵਿੰਗ ਦੀ ਜਿਲ੍ਹਾਂ ਪ੍ਰਧਾਨ ਸੋਨੀਆ ਅਲੱਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਕੇ ਰਾਜ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਅਹਿਮ ਰੋਲ ਅਦਾ ਕਰੇਗੀ। 75ਵੀਂ ਜੂਨੀਅਰ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਦੇ ਹਰ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰ ਰਹੇ ਹਨ।
Leave a Reply