ਜੋਗਾ ਸਿੰਘ ਰਾਜਪੂਤ
ਰਾਘਵ ਅਰੋੜਾ
ਅੰਮ੍ਰਿਤਸਰ////////////ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਅਧੀਨ ਆਉਂਦੇ ਪਿੰਡ ਜਸਰਾਊਰ ਵਿਖੇ ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ (ਰਜਿ.) ਦੇ ਪ੍ਰਧਾਨ ਰਣਜੀਤ ਸਿੰਘ ਮਸੌਣ ਦੀ ਮਾਤਾ ਸੁਖਵਿੰਦਰ ਕੌਰ ਜੀ, ਜੋਂ ਪਿਛਲੇਂ ਦਿਨੀਂ ਅਕਾਲ ਚਲਾਣਾ ਕਰ ਗਏ ਸਨ।
ਉਹਨਾਂ ਦੀ ਪਵਿੱਤਰ ਯਾਦ ਵਿੱਚ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ, ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਵਿਖੇ ਹੋਈ।
ਇਸ ਸਮੇਂ ਵੱਡੀ ਗਿਣਤੀ ਵਿੱਚ ਪੱਤਰਕਾਰਾਂ, ਵੱਖ-ਵੱਖ ਸਿਆਸੀ ਪਾਰਟੀਆਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਵਿੱਚ ਕੀਰਤਨੀ ਜੱਥੇ ਵੱਲੋਂ ਗੁਰੂ ਸਾਹਿਬ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ, ਜਿਸ ਨੇ ਸਾਰੀ ਸੰਗਤ ਦੇ ਮਨਾਂ ਨੂੰ ਗੁਰੂ ਘਰ ਦੀ ਰੰਗਤ ਵਿੱਚ ਜੋੜਿਆ।
ਇਸ ਤੋਂ ਬਾਅਦ ਅਰਦਾਸ ਰਾਹੀਂ ਪ੍ਰਮਾਤਮਾ ਅੱਗੇ ਬੇਨਤੀ ਕੀਤੀ ਗਈ ਕਿ ਮਾਤਾ ਜੀ ਦੀ ਨੇਕ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਦੇ ਨਾਲ-ਨਾਲ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕੀਤਾ ਜਾਵੇ। ਸਮਾਗਮ ਵਿੱਚ ਸ਼ਾਮਲ ਹੋਈਆਂ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਪੱਤਰਕਾਰਤਾ ਨਾਲ ਜੁੜੀਆਂ ਹਸਤੀਆਂ ਵੱਲੋਂ ਮਾਤਾ ਸੁਖਵਿੰਦਰ ਕੌਰ ਜੀ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ।
ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ (ਰਜਿ.) ਦੇ ਜਨਰਲ ਸਕੱਤਰ ਜੋਗਾ ਸਿੰਘ ਰਾਜਪੂਤ ਨੇ ਮਾਤਾ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਨੇਕਦਿਲ, ਸਾਫ਼-ਸੁਥਰੇ ਸੁਭਾਅ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ, ਪਿੰਡ ਅਤੇ ਜਾਣ-ਪਛਾਣ ਵਾਲਿਆਂ ਲਈ ਵੱਡਾ ਘਾਟਾ ਹੈ। ਉਹਨਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਮਾਤਾ ਜੀ ਦੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਕਰਨ।
ਇਸ ਮੌਕੇ ਐਸੋਸੀਏਸ਼ਨ ਦੇ ਸੀਨੀਅਰ ਜਨਰਲ ਸਕੱਤਰ ਹਰਪ੍ਰੀਤ ਸਿੰਘ ਜੱਸੋਵਾਲ (ਚੰਡੀਗੜ੍ਹ) ਨੇ ਵੀ ਆਪਣੇ ਸ਼ਬਦਾਂ ਰਾਹੀਂ ਮਾਤਾ ਜੀ ਪ੍ਰਤੀ ਸ਼ਰਧਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮਾਂ ਦਾ ਦਰਜਾ ਰੱਬ ਦੇ ਸਮਾਨ ਹੁੰਦਾ ਹੈ। ਮਾਂ ਹੀ ਹੈ ਜੋ ਆਪਣੇ ਬੱਚਿਆਂ ਦੀ ਪਾਲਣਾ ਕਰਕੇ ਉਹਨਾਂ ਨੂੰ ਜੀਵਨ ਜੀਊਣ ਦਾ ਸਹੀ ਸਲੀਕਾ ਸਿਖਾਉਂਦੀ ਹੈ। ਮਾਂ ਦੀ ਕਮੀ ਕੋਈ ਤਾਕਤ ਪੂਰੀ ਨਹੀਂ ਕਰ ਸਕਦੀ।
ਪੱਤਰਕਾਰਤਾ ਦੇ ਬਾਬਾ ਬੋਹੜ, ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ. ਜਸਬੀਰ ਸਿੰਘ ਪੱਟੀ ਵੱਲੋਂ ਪ੍ਰਧਾਨ ਰਣਜੀਤ ਸਿੰਘ ਮਸੌਣ ਦੇ ਮਾਤਾ ਜੀ ਪ੍ਰਤੀ ਸੱਚੀ ਸ਼ਰਧਾਂਜਲੀ ਭੇਂਟ ਕਰਦਿਆਂ ਆਖਿਆ ਕਿ ਰਣਜੀਤ ਸਿੰਘ ਮਸੌਣ ਨੇ ਇਸ ਸ਼ੇਰਨੀ ਮਾਂ ਦਾ ਦੁੱਧ ਪੀਤਾ ਹੈ ਤੇ ਦਲੇਰਾਨਾ ਪੱਤਰਕਾਰਤਾ ਕੀਤੀ ਹੈ ਅਤੇ ਔਖੇ ਸਮੇਂ ਪੱਤਰਕਾਰ ਭਾਈਚਾਰੇ ਨੂੰ ਲੋੜ ਪੈਣ ਤੇ ਹਿੱਕ ਢਾਹ ਕੇ ਸੰਘਰਸ਼ ਕੀਤਾ ਹੈ ਅਤੇ ਬੇਦਾਗ਼, ਸੱਚੀਂ ਸੁੱਚੀ ਅਤੇ ਇਮਾਨਦਾਰ ਪੱਤਰਕਾਰਤਾ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ (ਬ) ਦੇ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਮਾਤਾ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਦਿਆਂ ਆਖਿਆ ਕਿ ਮਾਂ ਦਾ ਇਸ ਸੰਸਾਰ ਤੋਂ ਤੁਰ ਜਾਣਾ ਸਭ ਤੋਂ ਵੱਡਾ ਘਾਟਾ ਹੈ, ਮਾਂ ਦੀ ਕਮੀ ਕਦੀਂ ਪੂਰੀ ਨਹੀਂ ਹੋ ਸਕਦੀ ਨਾ ਹੀ ਕੋਈ ਪੂਰੀ ਕਰ ਸਕਦਾ ਹੈ।
ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਇੰਚਾਰਜ਼ ਅਤੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਫਰਜ਼ੰਦ ਤੇ ਸੀਨੀਅਰ ਅਕਾਲੀ ਆਗੂ ਰਣਬੀਰ ਸਿੰਘ ਰਾਣਾ ਲੋਪੋਕੇ ਨੇ ਵੀ ਸਾਂਝੇ ਤੌਰ ਤੇ ਆਪਣੇ ਭਾਵ ਭਰੇ ਸ਼ਬਦਾਂ ਵਿੱਚ ਮਾਤਾ ਸੁਖਵਿੰਦਰ ਕੌਰ ਨੂੰ ਯਾਦ ਕੀਤਾ। ਉਹਨਾਂ ਕਿਹਾ ਕਿ ਮਸੌਣ ਪਰਿਵਾਰ ਦੇ ਇਸ ਦੁੱਖਦਾਈ ਸਮੇਂ ਵਿੱਚ ਉਹ ਪੂਰੀ ਹਮਦਰਦੀ ਨਾਲ ਪਰਿਵਾਰ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਮਾਤਾ ਜੀ ਦੀ ਯਾਦ ਵਿੱਚ ਇਕੱਠੀ ਹੋਈ ਸੰਗਤ ਹੀ ਇਹ ਦਰਸਾਉਂਦੀ ਹੈ ਕਿ ਉਹ ਕਿੰਨੀਂ ਨੇਕ ਰੂਹ ਸਨ। ਮਾਤਾ ਜੀ ਦਾ ਇਸ ਸੰਸਾਰ ਤੋਂ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ, ਜੋਂ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਹਮਦਰਦੀ ਪ੍ਰਗਟ ਕਰਦੇ ਅਤੇ ਅਕਾਲ ਪੁਰਖ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ।
ਇਸ ਸਮਾਗਮ ਵਿੱਚ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਹਸਤੀਆਂ ਵੱਲੋਂ ਵੀ ਮਾਤਾ ਜੀ ਪ੍ਰਤੀ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਮਸੌਣ ਪਰਿਵਾਰ ਦੇ ਦੁੱਖ ਵਿੱਚ ਭਾਗੀ ਬਣਦੇ ਹੋਏ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਪਰਿਵਾਰ ਨੂੰ ਧੀਰਜ ਬਖ਼ਸ਼ੇ। ਮੰਚ ਦਾ ਸੰਚਾਲਨ ਜੀ.ਐਸ ਸੰਧੂ ਵੱਲੋਂ ਬਾਖ਼ੂਬੀ ਨਿਭਾਇਆ ਗਿਆ।
ਇਸ ਮੌਕੇ ਪੱਤਰਕਾਰ ਰਜੇਸ਼ ਸ਼ਰਮਾ, ਗੁਰਜੰਟ ਗਿੱਲ, ਸੁਰਜੀਤ ਸਿੰਘ, ਸ਼ਹੀਦ ਭਗਤ ਸਿੰਘ ਜਰਨਲਿਸਟ ਐਸੋਸੀਏਸ਼ਨ (ਰਜਿ.) ਦੇ ਚੇਅਰਮੈਨ ਰਮੇਸ਼ ਰਾਮਪੁਰਾ, ਵਾਇਸ ਚੇਅਰਮੈਨ ਦਲਬੀਰ ਸਿੰਘ ਭਰੋਵਾਲ, ਵਾਇਸ ਪ੍ਰਧਾਨ ਰਜਨੀਸ਼ ਕੌਸ਼ਲ, ਖਜ਼ਾਨਚੀ ਹਰੀਸ਼ ਸੂਰੀ, ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਵਰਿੰਦਰ ਧੁੰਨਾ, ਗੁਰਪ੍ਰੀਤ ਸਿੰਘ ਸਮੇਤ ਹੋਰ ਪੱਤਰਕਾਰ ਸਾਥੀਆਂ, ਸਮਾਜਸੇਵੀ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਹਾਜ਼ਰੀ ਲਗਵਾਈ ਗਈ।
ਅੰਤ ਵਿੱਚ ਰਣਜੀਤ ਸਿੰਘ ਮਸੌਣ ਵੱਲੋਂ ਉਹਨਾਂ ਦੀ ਮਾਤਾ ਜੀ ਦੀ ਅੰਤਿਮ ਅਰਦਾਸ ਵਿੱਚ ਸ਼ਰਧਾ ਦੇ ਫ਼ੁੱਲ ਭੇਂਟ ਕਰਨ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
Leave a Reply