ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਦਿਆਰਥੀਆਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਮੁਆਫ਼ ਹੋਣ : ਪ੍ਰਲੇਸ ਪੰਜਾਬ

ਲੁਧਿਅਣਾ 🙁 ਜਸਟਿਸ ਨਿਊਜ਼  )
ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ ਸੁਬਾਈ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਇਹਨਾਂ ਅਹਿਮ ਫੈਸਲਿਆਂ ਵਿੱਚੋਂ ਸਭ ਤੋਂ ਜ਼ਰੂਰੀ ਫੈਸਲਾ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਪੈਦਾ ਹੋਈ ਤਬਾਹੀ ਦੇ ਮਦੇਨਜ਼ਰ ਪਹਿਲਾਂ ਤੋਂ ਹੀ ਸ਼ੁਰੂ ਕੀਤੀ ਸਹਾਇਤਾ ਮੁਹਿੰਮ ਨੂੰ ਹੋਰ ਤੇਜ ਕਰਨਾ ਹੈ। ਸੰਸਥਾ ਦੀਆਂ 17 ਇਕਾਈਆਂ ਨੇ ਇਸ ਬੈਠਕ ਵਿੱਚ ਭਾਗ ਲਿਆ ਅਤੇ ਸਮੂਹਿਕ ਤੌਰ ਤੇ ਫੈਸਲਾ ਲਿਆ ਕਿ ਸਾਰੀਆਂ ਇਕਾਈਆਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਜਿਲਾ ਪੱਧਰ ਤੇ ਵੀ ਅਤੇ ਸੂਬਾ ਪੱਧਰ ਤੇ ਵੀ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨਗੇ।
ਜ਼ਿਕਰ ਯੋਗ ਹੈ ਕਿ ਪ੍ਰਗਤੀਸ਼ੀਲ ਲੇਖਕ ਸੰਘ ਸਮਾਜਿਕ ਸਰੋਕਾਰਾਂ ਦੇ ਨਾਲ ਜੁੜਿਆ ਹੋਇਆ ਸਾਹਿਤਕ ਅਦਾਰਾ ਹੈ ਜਿਸ ਦਾ ਮੰਨਣਾ ਹੈ ਕਿ ਲੇਖਕਾਂ ਨੂੰ ਕਲਮ ਦੇ ਨਾਲ ਨਾਲ ਸਰੀਰਕ ਤੇ ਆਰਥਿਕ ਤੌਰ ਤੇ ਆਪਣੇ ਲੋਕਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਸੰਸਥਾ ਦੀਆਂ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਇਕਾਈਆਂ ਨੇ ਪਹਿਲਾਂ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਲੱਖਾਂ ਰੁਪਏ ਇੱਕਤਰ ਕੀਤੇ ਹਨ ਜਿਨ੍ਹਾਂ ਨਾਲ ਰਾਸ਼ਨ, ਦਵਾਈਆਂ, ਮੱਛਰਦਾਨੀਆਂ ਅਤੇ ਡੀਜ਼ਲ ਹੜ੍ਹ ਪੀੜਤਾਂ ਤੱਕ ਪਹੁੰਚਾਇਆ ਹੈ। ਇਸ ਮੌਕੇ ਸੰਸਥਾ ਨੇ ਸਰਬ ਸੰਮਤੀ ਨਾਲ ਇਹ ਮਤਾ ਵੀ ਪਾਸ ਕੀਤਾ ਕਿ ਬੇਸ਼ਕ ਅਨੇਕ ਧਾਰਮਿਕ, ਸਭਿਆਚਾਰਕ ਜਾਂ ਸਮਾਜਿਕ ਸੰਸਥਾਵਾਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ ਪਰ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਇਸ ਮਾਮਲੇ ਵਿਚ ਹੋਰ ਜੁਆਬਦੇਹ ਹੋਣ ਦੀ ਜ਼ਰੂਰਤ ਹੈ। ਸੰਸਥਾ ਨੇ ਮੰਗ ਕੀਤੀ ਕਿ ਹੜ੍ਹ ਪੀੜਤ ਖੇਤਰਾਂ ਦੇ ਜਿਹੜੇ ਵਿਦਿਆਰਥੀ ਪੰਜਾਬ ਕਿਸੇ ਵੀ ਸਕੂਲ (ਸਰਕਾਰੀ/ਪ੍ਰਾਈਵੇਟ), ਕਾਲਜ ਜਾਂ ਉਚੇਰੀ ਸਿੱਖਿਆ ਪ੍ਰਾਪਤ ਕਰਨ ਕਈ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਹਨ, ਉਹਨਾਂ ਦੀਆਂ ਇਕ ਸਾਲ ਦੀਆਂ ਸਾਰੀਆਂ ਫੀਸਾਂ ਅਤੇ ਹੋਰ ਖਰਚ ਸਰਕਾਰ ਵੱਲੋਂ ਵਿਸ਼ੇਸ਼ ਦਖਲਅੰਦਾਜ਼ੀ ਕਰਕੇ ਮੁਆਫ ਕਰਵਾਏ ਜਾਣ।
ਵਿਦਿਅਕ ਅਦਾਰਿਆਂ ਨੂੰ ਖੁਦ ਨੂੰ ਵੀ ਇਹ ਚਾਹੀਦਾ ਹੈ ਕਿ ਉਹ ਨੈਤਿਕਤਾ ਦੇ ਆਧਾਰ ਤੇ ਇਹਨਾਂ ਵਿਦਿਆਰਥੀਆਂ ਨੂੰ ਫੀਸਾਂ ਮੁਆਫ਼ ਕਰਨ। ਇਸ ਮੀਟਿੰਗ ਵਿੱਚ ਉਪਰੋਕਤ ਏਜੰਡੇ ਤੋਂ ਇਲਾਵਾ ਸੰਸਥਾ ਵੱਲੋਂ ਕੱਢੇ ਜਾ ਰਹੇ ‘ਕੌਮਾਂਤਰੀ ਚਰਚਾ’ ਮੈਗਜੀਨ ਦੇ ਪ੍ਰਚਾਰ-ਪ੍ਰਸਾਰ ਸਬੰਧੀ ਅਤੇ ਸੰਸਥਾ ਵੱਲੋਂ ਸ਼ੁਰੂ ਕੀਤੀ ਗਈ ‘ਪਿੰਡੋ-ਪਿੰਡੀ ਸਾਹਿਤ ਮੁਹਿੰਮ’ ਦਾ ਵਿਸ਼ਲੇਸ਼ਣ ਕੀਤਾ ਗਿਆ। ਇਸ ਸੂਬਾਈ ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਸੁਰਜੀਤ ਜੱਜ ਨੇ ਕੀਤੀ ਅਤੇ ਸਮੁੱਚੀ ਕਾਰਵਾਈ ਦਾ ਸੰਚਾਲਨ ਜਨ. ਸਕੱਤਰ ਡਾ. ਕੁਲਦੀਪ ਸਿੰਘ ਦੀਪ ਨੇ ਕੀਤਾ। ਇਸ ਮੌਕੇ ਕੌਮੀ ਇਕਾਈ ਦੇ ਜਨ. ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਨੇ ਕਿਹਾ ਕਿ ਸੰਕਟ ਦੇ ਸਮੇਂ ਲੇਖਕਾਂ ਦਾ ਇਹ ਅਹਿਮ ਫਰਜ਼ ਹੈ ਕਿ ਉਹ ਆਪਣੇ ਲੋਕਾਂ ਦੀ ਬਾਂਹ ਵੀ ਫੜਨ ਅਤੇ ਉਹਨਾਂ ਦੇ ਦੁੱਖਾਂ ਦਰਦਾਂ ਤੇ ਤਕਲੀਫਾਂ ਨੂੰ ਸਾਹਿਤ ਰਾਹੀਂ ਵੀ ਪੇਸ਼ ਕਰਨ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿੱਚ ਡਾ. ਸਰਬਜੀਤ ਸਿੰਘ, ਡਾ.ਅਨੂਪ ਸਿੰਘ,  ਪ੍ਰੋਫੈਸਰ ਬਲਦੇਵ ਸਿੰਘ ਬੱਲੀ, ਡਾ. ਗੁਲਜਾਰ ਸਿੰਘ ਪੰਧੇਰ, ਜਸਪਾਲ ਮਾਨਖੇੜਾ, ਰਣਬੀਰ ਰਾਣਾ, ਦਮਜੀਤ ਦਰਸ਼ਨ, ਹਰਜਿੰਦਰ ਸੂਰੇਵਾਲੀਆ,  ਡਾ. ਗੁਰਪ੍ਰੀਤ ਮੁਕਤਸਰ ਡਾ.  ਕੁਲਦੀਪ ਚੌਹਾਨ, ਹਰਮੀਤ ਵਿਦਿਆਰਥੀ, ਤਰਸੇਮ, ਹਰਵਿੰਦਰ ਭੰਡਾਲ, ਮਨਦੀਪ ਭੰਮਰਾ, ਡਾ. ਸੰਤੋਖ ਸੁੱਖੀ, ਵਰਗਿਸ ਸਲਾਮਤ, ਸੰਦੀਪ ਵਾਲੀਆ, ਸੁਖਜੀਵਨ, ਹਰਭਗਵਾਨ, ਭੋਲਾ ਸਿੰਘ ਸੰਘੇੜਾ, ਬਲਵੀਰ ਪਰਵਾਨਾ, ਮੱਖਣ ਮਾਨ,  ਭਗਵੰਤ ਰਸੂਲਪੁਰੀ, ਕਰਨੈਲ ਸਿੰਘ ਵਜੀਰਾਬਾਦ ਆਦਿ ਸ਼ਾਮਿਲ ਹੋਏ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin