ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਸਮਾਬੱਧ ਅਤੇ ਬਿਨਾ ਕਿਸੇ ਰੁਕਾਵਟ ਦੇ ਲਾਭ ਦਿਵਾਉਣਾ ਯਕੀਨੀ ਬਣਾਉਣ ਲਈ ਸਟੇਟ ਹੈਲਥ ਏਜੰਸੀ ਪੰਜਾਬ ਦੀ ਟੀਮ ਨੇ ਲੁਧਿਆਣਾ ਟੀਮ ਦੇ ਨਾਲ ਮਿਲਕੇ, ਮੋਗਾ ਜ਼ਿਲ੍ਹੇ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅਚਾਨਕ ਜਾਂਚ ਕੀਤੀ। ਚੈਕਿੰਗ ਦੌਰਾਨ ਹਸਪਤਾਲ ਦੇ ਰਿਕਾਰਡਾਂ ਦੀ ਜਾਂਚ ਕੀਤੀ ਗਈ, ਲਾਭਪਾਤਰੀਆਂ ਦੇ ਵੇਰਵੇ ਵੇਖੇ ਗਏ। ਟੀਮ ਵੱਲੋਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਯੋਜਨਾ ਤਹਿਤ ਮਿਲਣ ਵਾਲੀਆਂ ਸੇਵਾਵਾਂ ਦਾ ਰੀਵਿਊ ਕੀਤਾ।
ਇਸ ਟੀਮ ਦੀ ਅਗਵਾਈ ਸਟੇਟ ਹੈਲਥ ਸੋਸਾਇਟੀ ਪੰਜਾਬ ਦੇ ਸੀ.ਈ. ਓ. ਡਾ. ਸੁਰਿੰਦਰ ਕੌਰ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ “ਪੰਜਾਬ ਸਰਕਾਰ ਲੋਕਾਂ ਨੂੰ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਿਹਤ ਖੇਤਰ ਵਿੱਚ ਸਰਕਾਰੀ ਸਕੀਮਾਂ ਦਾ ਲਾਹਾ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪੂਰਨ ਪਾਰਦਰਸ਼ੀ ਢੰਗ ਨਾਲ ਲਾਭ ਦਿਵਾਉਣ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।
ਉਨਾਂ ਅੱਗੇ ਕਿਹਾ ਕਿ ਇਸ ਕਿਸਮ ਦੀਆਂ ਅਚਨਚੇਤ ਚੈਕਿੰਗਾਂ ਸਕੀਮ ਦੀ ਪਾਰਦਰਸ਼ਤਾ, ਜ਼ਿੰਮੇਵਾਰੀ ਅਤੇ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਦੀਆਂ ਹਨ। ਉਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੈਕਿੰਗਾਂ ਜ਼ਿਲ੍ਹਾ ਪੱਧਰ ’ਤੇ ਨਿਰੰਤਰ ਜਾਰੀ ਰਹਿਣਗੀਆਂ ਤਾਂ ਜੋ ਕੋਈ ਵੀ ਲਾਭਪਾਤਰੀ ਆਪਣੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ।
Leave a Reply