ਲੁਧਿਆਣਾ (ਜਸਟਿਸ ਨਿਊਜ਼ )
ਜਵਾਹਰ ਨਵੋਦਿਆ ਵਿਦਿਆਲਿਆ ‘ਚ 9ਵੀ ਤੇ 11ਵੀਂ ‘ਚ ਦਾਖ਼ਲੇ ਲਈ ਹੁਣ 07 ਅਕਤੂਬਰ, 2025 ਤੱਕ ਆਨਲਾਈਨ ਫਾਰਮ ਭਰੇ ਜਾ ਸਕਦੇ ਹਨ। ਵਿਦਿਅਕ ਸੈਸ਼ਨ 2026-27 ਤਹਿਤ ਜਮਾਤ ਨੌਵੀਂ ਅਤੇ ਗਿਆਰਵੀਂ ਵਿੱਚ ਖਾਲੀ ਪਈਆਂ ਸੀਟਾਂ ਲਈ ਪ੍ਰੀਖਿਆ ਲਈ ਜਾਣੀ ਹੈ।
ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਦੇ ਵਾਈਸ ਪ੍ਰਿੰਸੀਪਲ ਸੋਨੂੰ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਦਾਖਲਾ ਫਾਰਮ ਭਰਨ ਦੀ ਅੰਤਿਮ ਮਿਤੀ 23 ਸਤੰਬਰ, 2025 ਨਿਰਧਾਰਿਤ ਕੀਤੀ ਗਈ ਸੀ ਜਿਸਨੂੰ ਹੁਣ 07 ਅਕਤੂਬਰ ਤੱਕ ਵਧਾਇਆ ਗਿਆ ਹੈ। 07 ਫਰਵਰੀ, 2026 ਨੂੰ ਪਰੀਖਿਆ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਹੁਣ ਤੱਕ 9ਵੀਂ ਜਮਾਤ ਵਿੱਚ ਦਾਖਲੇ ਲਈ 290 ਵਿਦਿਆਰਥੀਆਂ ਵੱਲੋਂ ਰਜਿਸਟਰੇਸ਼ਨ ਕਰਵਾਈ ਜਾ ਚੁੱਕੀ ਹੈ ਜਦਕਿ 11ਵੀਂ ਦਾ ਅੰਕੜਾ 210 ਤੱਕ ਪਹੁੰਚ ਗਿਆ ਹੈ।
ਉਨ੍ਹਾਂ ਬਿਨੈ ਪੱਤਰ ਭਰਨ ਸਮੇਂ ਸ਼ਰਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਵੀ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਕ੍ਰਮਵਾਰ 8ਵੀ, 10ਵੀਂ ਜਮਾਤ ਦਾ ਵਿਦਿਆਰਥੀ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ (ਜਮਾਤ ਨੌਵੀਂ ਵਿੱਚ ਦਾਖਲੇ ਲਈ) 01 ਮਈ 2011 ਤੋਂ 31 ਜੁਲਾਈ 2013 ਦੇ ਵਿਚਕਾਰ ਹੋਣਾ ਚਾਹੀਦਾ ਹੈ ਜਦਕਿ 11ਵੀਂ ਜਮਾਤ ਵਿੱਚ ਦਾਖਲਾ ਲੈਣ ਲਈ ਵਿਦਿਆਰਥੀ ਦਾ ਜਨਮ 01 ਜੂਨ 2009 ਤੋਂ 31 ਜੁਲਾਈ 2011 ਦੇ ਵਿਚਕਾਰ ਹੋਣਾ ਚਾਹੀਦਾ ਹੈ। ਇਸ ਵਿੱਚ ਦੋਨੋਂ ਮਿਤੀਆਂ ਸ਼ਾਮਲ ਹਨ। 9ਵੀਂ ਜਮਾਤ ਵਿੱਚ ਦਾਖਲਾ ਫਾਰਮ ਭਰਨ ਲਈ ਵੈੱਬਸਾਈਟ https://cbseitms.nic.in/2025/
Leave a Reply