ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡੀ.ਜੀ.ਪੀ. ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਮਨਿੰਦਰ ਸਿੰਘ ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਅਤੇ ਧਰਮਿੰਦਰ ਕਲਿਆਣ ਡੀ.ਐਸ.ਪੀ ਮਜੀਠਾ ਦੀ ਅਗਵਾਈ ਵਿੱਚ ਥਾਣਾ ਕੱਥੂਨੰਗਲ ਪੁਲਿਸ ਵੱਲੋਂ 115 ਨਸ਼ੀਲੀਆ ਗੋਲੀਆਂ ਸਮੇਤ 3 ਦੋਸ਼ੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ।
ਇਸ ਸਬੰਧੀ ਧਰਮਿੰਦਰ ਕਲਿਆਣ ਡੀ.ਐਸ.ਪੀ ਮਜੀਠਾ ਵੱਲੋਂ ਜਾਣਕਾਰੀ ਦਿੰਦਿਆ ਦੱਸਿਆਂ ਗਿਆ ਕਿ ਥਾਣਾ ਕੱਥੂਨੰਗਲ ਪੁਲਿਸ ਵੱਲੋਂ ਗਸ਼ਤ ਦੌਰਾਨ ਪਿੰਡ ਪਾਖਰਪੁਰਾ ਤੋਂ ਸ਼ੱਕੀ ਨੌਜ਼ਵਾਨ ਹਰਵਿੰਦਰ ਸਿੰਘ ਉਰਫ ਹਿੰਦਾ ਪੁੱਤਰ ਸਤਨਾਮ ਸਿੰਘ ਵਾਸੀ ਚਾਚੋਵਾਲੀ ਅਤੇ ਰਵਿੰਦਰ ਸਿੰਘ ਉਰਫ਼ ਰਾਜਾ ਪੁੱਤਰ ਹਰਦੀਪ ਸਿੰਘ ਵਾਸੀ ਚਾਚੋਵਾਲੀ ਥਾਣਾ ਕੱਥੂਨੰਗਲ ਨੂੰ 115 ਨਸ਼ੀਲੀਆ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਜਿਸ ਸਬੰਧੀ ਉਕਤ ਦੋਸ਼ੀਆ ਖਿਲਾਫ਼ ਥਾਣਾ ਕੱਥੂਨੰਗਲ ਵਿਖੇ ਮੁਕੱਦਮਾ ਨੰ. 140 ਮਿਤੀ 23.9.25 ਜੁਰਮ 22 ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕੀਤਾ ਗਿਆ। ਜੋ ਦੋਰਾਨੇ ਤਫਤੀਸ਼ ਉਕਤ ਦੋਸ਼ੀਆ ਦੇ ਇੱਕ ਹੋਰ ਸਾਥੀ ਹਰਿੰਦਰ ਸਿੰਘ ਉਰਫ਼ ਸ਼ੂਟਰ ਪੁੱਤਰ ਰਣਜੀਤ ਸਿੰਘ ਵਾਸੀ ਤਲਵੰਡੀ ਖੁੰਮਣ ਬਾਰੇ ਪਤਾ ਲੱਗਾ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਉਕਤ ਗ੍ਰਿਫ਼ਤਾਰ ਦੋਸ਼ੀਆ ਦੇ ਫਾਰਵਰਡ ਅਤੇ ਬੈਕਵਰਡ ਲਿੰਕਾ ਨੂੰ ਚੰਗੀ ਤਰ੍ਹਾ ਖੰਘਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇਂ ਆਵੇਗੀ, ਉਸ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Leave a Reply