ਲੁਧਿਆਣਾ ( ਜਸਟਿਸ ਨਿਊਜ਼ )
ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰੀ ਵਸਨੀਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਣੇ ਸਥਾਨਕ ਗਿੱਲ ਰੋਡ ਦਫ਼ਤਰ ਵਿਖੇ 100 ਤੋਂ ਵੱਧ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਪ੍ਰਦਾਨ ਕਰਦਿਆਂ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਲੋਕਾਂ ਦੇ ਘਰ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਕਿਉਂਕਿ ਲੋਕਾਂ ਦੀ ਸਰਗਰਮ ਸ਼ਮੂਲੀਅਤ ਹੀ ਇਸ ਉਪਰਾਲੇ ਨੂੰ ਸਫਲ ਬਣਾ ਸਕਦੀ ਹੈ।
ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਬੁਢਾਪਾ ਪੈਨਸ਼ਨ ਦੇ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਧਾਰ ਨੰਬਰ, ਬੈਂਕ ਖਾਤਾ ਨੰਬਰ, ਦੋ ਪਾਸਪੋਰਟ-ਸਾਈਜ਼ ਤਸਵੀਰਾਂ ਨਾਲ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਜਾਂ ਉਨ੍ਹਾਂ ਦੇ ਨਿੱਜੀ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਤਾਂ ਜੋ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।
ਬਾਅਦ ਵਿੱਚ ਉਨ੍ਹਾਂ ਅਰਬਨ ਅਸਟੇਟ, ਦੁੱਗਰੀ, ਨੇੜੇ ਪਾਣੀ ਵਾਲੀ ਟੈਂਕੀ ਫੇਜ਼ 1 ਅਤੇ ਫੇਜ 2 ਦੇ ਡਿਵਾਈਡਿੰਗ ਰੋਡ ‘ਤੇ ਸਟੋਰਮ ਸੀਵਰੇਜ ਪ੍ਰੋਜੈਕਟ ਦਾ ਵੀ ਉਦਘਾਟਨ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਕਰੀਬ 42 ਲੱਖ ਰੁਪਏ ਖਰਚ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਯੁਵਰਾਜ ਸਿੰਘ ਸਿੱਧੂ ਅਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।
Leave a Reply