ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਪੂਰੇ ਹੋਏ ਜਾਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨਾਲ ਜਮੀਨੀ ਪੱਧਰ ਤੇ ਲੋੜਵੰਦਾਂ ਨੂੰ ਲਾਹਾ ਮਿਲੇ। ਸੰਬੰਧਤ ਵਿਭਗਾ ਦੇ ਅਧਿਕਾਰੀ ਇਹਨਾਂ ਪ੍ਰੋਜੈਕਟਾਂ ਦੀ ਸਫਲਤਾ ਲਈ ਲੋੜੀਂਦੇ ਉਪਰਾਲੇ ਕਰਨ ਨੂੰ ਯਕੀਨੀ ਬਣਾਉਣ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਦੇ ਸੰਯੁਕਤ ਸਕੱਤਰ ਡਾ. ਮਨਾਸ਼ਵੀ ਕੁਮਾਰ ਵੱਲੋਂ ਜ਼ਿਲ੍ਹਾ ਮੋਗਾ ਤੇ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਹੋਏ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਮੌਕੇ ਕੀਤਾ।
ਸੰਯੁਕਤ ਸਕੱਤਰ ਡਾ. ਮਨਾਸ਼ਵੀ ਕੁਮਾਰ ਵੱਲੋ ਜ਼ਿਲ੍ਹਾ ਮੋਗਾ ਵਿੱਖੇ ਮਿੱਟੀ ਸਿਹਤ ਜਾਂਚ ਪ੍ਰਯੋਗਸ਼ਾਲਾ ਦੁੱਨੇਕੇ ਦਾ ਨਿਰੀਖਣ ਕੀਤਾ। ਲੈਬ ਬਣਨ ਨਾਲ ਕਿਸਾਨਾਂ ਨੂੰ ਹੋ ਰਹੇ ਲਾਭਾਂ ਅਤੇ ਇਸ ਉੱਪਰ ਜਤਾਏ ਜਾ ਰਹੇ ਵਿਸ਼ਵਾਸ ਬਾਰੇ ਵੀ ਚਾਨਣਾ ਪਾਇਆ ਗਿਆ। ਉਹਨਾਂ ਪਿੰਡ ਖੋਸਾ ਪਾਂਡੋ ਵਿਖੇ ਪਾਣੀ ਦੀ ਕੁਸ਼ਲ ਵਰਤੋਂ ਲਈ ਭੂਮੀਗਤ ਸਿੰਚਾਈ ਬਾਰੇ ਚਲਾਏ ਗਏ ਪ੍ਰੋਜੈਕਟ ਦਾ ਨਿਰੀਖਣ ਵੀ ਕੀਤਾ। ਉਹਨਾਂ ਇਸਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਸਬੰਧੀ ਸੁਝਾਅ ਦਿੱਤੇ। ਇਸ ਤੋਂ ਇਲਾਵਾ ਉਹਨਾਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕਰਕੇ ਇਸ ਪ੍ਰੋਜੈਕਟ ਤਹਿਤ ਮਿਲਣ ਵਾਲੇ ਲਾਭਾਂ ਦਾ ਰੀਵਿਊ ਲਿਆ। ਪਿੰਡ ਦੇ ਲੋਕਾਂ ਨੇ ਇਸ ਪ੍ਰੋਜੈਕਟ ਨੂੰ ਲੋਕ ਪੱਖੀ ਕਰਾਰ ਦੇ ਕੇ ਸ਼ਲਾਘਾ ਕੀਤੀ। ਉਨਾਂ ਨਾਲ ਉਪ ਅਰਥ ਤੇ ਅੰਕੜਾ ਸਲਾਹਕਾਰ ਸ੍ਰ. ਗੁਰਪ੍ਰੀਤ ਸਿੰਘ ਬਤੌਰ ਪਰੋਟੋਕੋਲ ਅਫ਼ਸਰ ਮੌਜੂਦ ਰਹੇ।
ਉਹਨਾਂ ਵੱਲੋਂ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾ ਦੇ ਆਂਗਨਵਾੜੀ ਸੈਂਟਰ ਅਤੇ ਪਿੰਡਾ ਕੁੱਸਾ ਦੇ ਆਯੁਸ਼ਮਾਨ ਆਰੋਗਿਆ ਮੰਦਰ ਦਾ ਦੌਰਾ ਕੀਤਾ। ਉਹਨਾਂ ਆਂਗਨਵਾੜੀ ਸੈਂਟਰਾਂ ਦੇ ਸਟੋਰੇਜ ਪੁਆਇੰਟਾਂ ਵਿੱਚ ਹੋਰ ਸੁਧਾਰ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਆਯੁਸ਼ਮਾਨ ਆਰੋਗਿਆ ਮੰਦਰ ਵਿੱਚ ਮਰੀਜਾਂ ਨੂੰ ਸਿਹਤ ਸਬੰਧੀ ਸੇਵਾਵਾਂ ਦੇ ਨਾਲ ਨਾਲ ਜਾਗਰੂਕ ਕਰਨ ਲਈ ਵੀ ਕਿਹਾ। ਉਹਨਾਂ ਵੱਲੋਂ ਸੀ.ਐਚ.ਓ. ਅਤੇ ਆਸ਼ਾ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਇਹਨਾਂ ਦੇ ਜਲਦੀ ਹੱਲ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ ਵੀ ਮੌਜੂਦ ਸਨ। ਇਸ ਉਪਰੰਤ ਉਹਨਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਡਰੋਲੀ ਭਾਈ ਦਾ ਦੌਰਾ ਕੀਤਾ। ਸਕੂਲ ਵਿੱਚ ਤਿਆਰ ਕੀਤੀ ਗਈ ਗਣਿਤ ਲੈਬ ਦੀ ਪ੍ਰਸੰਸਾ ਕੀਤੀ ਗਈ ਅਤੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਪ੍ਰਤੀ ਵੀ ਉਤਸ਼ਾਹਿਤ ਕਰਨ ਲਈ ਕਿਹਾ।
ਸਬੰਧਤ ਵਿਭਾਗਾਂ ਨਾਲ ਦੌਰਿਆਂ ਤੋਂ ਬਾਅਦ ਇੱਕ ਡੀ ਬਰੀਫਿੰਡ ਸੈਸ਼ਨ ਕੀਤਾ ਗਿਆ ਜਿਸ ਵਿੱਚ ਉਹਨਾਂ ਵੱਲੋਂ ਵਿਭਾਗਾਂ ਨਾਲ ਸਬੰਧਤ ਕਾਰਜਾਂ/ਗਤੀਵਿਧੀਆਂ ਵਿੱਚ ਹੋਰ ਸੁਧਾਰ ਲਿਆਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਸਮੇਂ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਅਤੇ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਭਾਗਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ।
Leave a Reply