ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਸ਼੍ਰੀ ਬਿਸ਼ਨ ਸਰੂਪ, ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਅਕਤੂਬਰ ਤੋਂ 7 ਅਕਤੂਬਰ ਤੱਕ ਸੀਨੀਅਰ ਸਿਟੀਜਨ ਹਫਤਾ ਮਨਾਇਆ ਜਾ ਰਿਹਾ ਹੈ। ਦਫਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਅਰਵਿੰਦਰ ਸਿੰਘ ਵੱਲੋਂ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੂੰ ਫੋਨ ਰਾਹੀਂ ਸੂਚਿਤ ਕੀਤਾ ਗਿਆ ਕਿ 2 ਬਜੁਰਗ ਜੋ ਕਿ ਪਤੀ ਪਤਨੀ ਹਨ ਜਿਨ੍ਹਾਂ ਵਿਚੋਂ ਬਜੁਰਗ ਔਰਤ ਦਿਵਿਆਂਗ ਵੀ ਹੈ, ਉਨ੍ਹਾਂ ਦਾ ਕੋਈ ਵੀ ਰਹਿਣ ਦਾ ਠਿਕਾਣਾ ਨਹੀਂ ਹੈ ਤੇ ਉਹ ਸੜਕਾਂ ਤੇ ਰਹਿ ਕੇ ਆਪਣਾ ਗੁਜਰ-ਬਸਰ ਬਤੀਤ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ ਤੇ ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਮੌਕੇ ਤੇ ਜਾ ਕੇ ਬੇਸਹਾਰਾ ਬਿਰਧ ਪਤੀ – ਪਤਨੀ ਨੂੰ ਮਿਲਿਆ ਗਿਆ ਅਤੇ ਉਨ੍ਹਾਂ ਦੀ ਗੱਲਬਾਤ ਸੁਣੀ ਗਈ । ਉਨ੍ਹਾਂ ਵੱਲੋਂ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦੱਸਿਆ ਹੈ ਕਿ ਉਨ੍ਹਾਂ ਦਾ ਰਹਿਣ ਦਾ ਕੋਈ ਵੀ ਵਸੇਬਾ/ਠਿਕਾਣਾ ਨਹੀਂ ਹੈ ਅਤੇ ਨਾ ਹੀ ਸਾਡਾ ਕੋਈ ਵੀ ਬੱਚਾ ਵਗੈਰਾ ਹੈ ਜੋ ਕਿ ਸਾਡੀ ਸਾਂਭ-ਸੰਭਾਲ ਕਰ ਸਕੇ , ਅਸੀਂ ਬੇਸਹਾਰਾ ਹਾਂ।
ਇਸ ਤੇ ਤੁਰੰਤ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਬਿਰਧ ਆਸ਼ਰਮ ਇੱਕ ਆਸ ਆਸ਼ਰਮ ਸੇਵਾ ਸੁਸਾਇਟੀ (ਰਜਿ.) ਰੌਲੀ ਰੋਡ ਮੋਗਾ ਦੇ ਪ੍ਰਬੰਧਕ ਏ.ਐੱਸ,ਆਈ. ਜਸਵੀਰ ਸਿੰਘ ਬਾਵਾ ਜੀ ਨਾਲ ਗੱਲਬਾਤ ਕਰਕੇ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਬਜੁਰਗਾਂ ਨੂੰ ਆਸ਼ਰਮ ਵਿਖੇ ਭਰਤੀ ਕਰਵਾਇਆ ਗਿਆ। ਇਸ ਮੌਕੇ ਤੇ ਬਿਰਧ ਆਸ਼ਰਮ ਦੇ ਮੁੱਖ ਪ੍ਰਬੰਧਕ ਏ.ਐੱਸ,ਆਈ. ਜਸਵੀਰ ਸਿੰਘ ਬਾਵਾ ਜੀ ਵੀ ਮੌਜੂਦ ਸਨ।
ਇਸ ਤੋਂ ਬਿਨਾਂ ਉਨ੍ਹਾਂ ਨੇ ਦੱਸਿਆ ਕਿ ਸੀਨੀਅਰ ਸਿਟੀਜ਼ਨ ਐਕਟ 2007 ਤਹਿਤ ਹਰੇਕ ਬਜ਼ੁਰਗ ਨੂੰ ਆਪਣੇ ਬੱਚਿਆਂ ਤੋਂ ਖਰਚਾ ਲੈਣ ਦਾ ਅਧਿਕਾਰ ਹੈ। ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਨੂੰ ਸਿਰਫ਼ ਆਪਣੇ ਪੁੱਤਰਾਂ ਤੋਂ ਹੀ ਨਹੀਂ ਸਗੋਂ ਧੀਆਂ ਤੋਂ ਵੀ ਖ਼ਰਚਾ ਲੇਣ ਦੇ ਹੱਕਦਾਰ ਹਨ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜਿਹੜੇ ਬਜ਼ੁਰਗ ਆਪਣੀ ਜਾਇਦਾਦ ਆਪਣੇ ਬੱਚਿਆਂ ਦੇ ਨਾਂ ‘ਤੇ ਟਰਾਂਸਫਰ ਕਰਵਾਉਂਦੇ ਹਨ,ਪਰ ਬਾਅਦ ਵਿੱਚ ਬੱਚੇ ਬਜ਼ੁਰਗਾਂ ਨੂੰ ਖਰਚਾ ਹੀ ਨਹੀਂ ਦਿੰਦੇ ਸਗੋਂ ਘਰੋਂ ਕੱਢ ਦਿੰਦੇ ਹਨ, ਅਜਿਹੇ ‘ਚ ਬਜ਼ੁਰਗ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨਾਲ ਸੰਪਰਕ ਕਰ ਸਕਦੇ ਹਨ ਅਤੇ ਉਹਨਾਂ ਦੀ ਜਾਇਦਾਦ ਨੂੰ ਮੁੜ ਪ੍ਰਾਪਤ ਕਰਨ ਲਈ ਮੁਫ਼ਤ ਕਾਨੂੰਨੀ ਸਹਾਇਤਾ ਲੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਹਰੇਕ ਬਜ਼ੁਰਗ ਵਿਅਕਤੀ/ਔਰਤ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ,ਜਿਸ ਵਿੱਚ ਵਕੀਲ ਦਾ ਸਾਰਾ ਖਰਚਾ ਅਤੇ ਕਾਗਜ਼ਾਤ ਅਥਾਰਟੀ ਵੱਲੋ ਦਿੱਤਾ ਜਾਦਾ ਹੈ।
ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਬੇਸਹਾਰਾ ਬਜੁਰਗਾਂ ਨੂੰ ਆਸ਼ਰਮ ਵਿਖੇ ਭਰਤੀ ਕਰਵਾਉਂਦੇ ਹੋਏ।
Leave a Reply