ਲੁਧਿਆਣਾ ( ਜਸਟਿਸ ਨਿਊਜ਼ )
- ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 14 ਅਕਤੂਬਰ (ਮੰਗਲਵਾਰ) ਨੂੰ ਕੀਤਾ ਜਾ ਰਿਹਾ ਹੈ।
ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਸਮੇਂ ‘ਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸੇ ਲੜੀ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ, ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਭਲਕੇ 14 ਅਕਤੂਬਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਪਲੇਸਮੈਂਟ ਕੈਂਪ ਵਿੱਚ ਨੇਵਾ, ਬੁਪਾ ਹੈਲਥ ਇੰਸੋਰੈਂਸ ਅਤੇ ਪੇਟੀਅਮ ਕੰਪਨੀਆਂ ਭਾਗ ਲੈ ਰਹੀਆਂ ਹਨ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰਵੀ, ਗ੍ਰੇਜੂਏਟ, ਪੋਸਟ ਗ੍ਰੇਜੂਏਟ ਪਾਸ ਵਿਦਿਆਰਥੀ ਭਾਗ ਲੈ ਸਕਦੇ ਹਨ। ਵਿਦਿਆਰਥੀ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਸਰਟੀਫਿਕੇਟਾਂ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਆਉਣੀਆਂ ਲਾਜਮੀ ਹਨ।
ਉਹਨਾਂ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ 76499-00700 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply