ਲੁਧਿਆਣਾ ( ਜਸਟਿਸ ਨਿਊਜ਼ ) –
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਥਾਨਕ ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ਼ ਹਿੱਸਾ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਵਿਭਾਗ ਦੁਆਰਾ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸ ਕੜੀ ਵਿੱਚ ਵਿਦਿਆਰਥੀਆਂ ਦੀ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਇਤਿਹਾਸ ਵਿੱਚ ਰੁਚੀ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਸਿਰਜਣਾਤਮਕ ਅਤੇ ਸੁਹਜਾਤਮਕ ਬਿਰਤੀਆਂ ਪ੍ਰਫੁਲਿਤ ਕਰਨ ਹਿਤ ਕੁਇਜ਼ ਮੁਕਾਬਲੇ ਕਰਵਾਏ ਜਾਂਦੇ ਹਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਇਹ ਮੁਕਾਬਲੇ ਪਹਿਲਾਂ ਜ਼ਿਲ੍ਹਾ ਪੱਧਰ ਅਤੇ ਫੇਰ ਜ਼ਿਲ੍ਹਿਆ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਮੁਕਾਬਲੇ ਰਾਜ ਪੱਧਰ ਉੱਤੇ ਕਰਵਾਏ ਜਾਂਦੇ ਹਨ। ਇਨ੍ਹਾਂ ਮੁਕਾਬਲਿਆਂ ਦੇ ਸੰਚਾਲਨ ਵਿੱਚ ਕਾਲਜ ਪ੍ਰਸ਼ਾਸਨ ਦੁਆਰਾ ਸੁਹਿਰਦ ਭੂਮਿਕਾ ਨਿਭਾਈ ਗਈ। ਇਨ੍ਹਾਂ ਮੁਕਾਬਲਿਆਂ ਲਈ ਤਿੰਨ ਵਰਗ ਨਿਰਧਾਰਿਤ ਕੀਤੇ ਗਏ ਹਨ। ਵਰਗ ਓ ਵਿੱਚ ਅੱਠਵੀਂ ਤੱਕ, ਵਰਗ ਅ ਵਿੱਚ ਨੌਵੀਂ ਤੋਂ ਬਾਰ੍ਹਵੀਂ ਅਤੇ ਵਰਗ ਈ ਵਿੱਚ ਗਰੇਜੁਏਸ਼ਨ ਤੱਕ ਦੇ ਵਿਦਿਆਰਥੀ ਭਾਗ ਲੈਂਦੇ ਹਨ।
ਲੁਧਿਆਣਾ ਜ਼ਿਲ੍ਹੇ ਦੇ ਮੁਕਾਬਲਿਆਂ ਵਿੱਚ ਓ ਵਰਗ ਵਿੱਚ ਜਸਨੂਰ ਕੌਰ, ਮਹਿਕਪ੍ਰੀਤ ਕੌਰ, ਰਾਜਦੀਪ ਕੌਰ ਵਰਗ ਅ ਵਿੱਚ ਪ੍ਰਭਜੋਤ ਕੌਰ, ਜਸਵਿੰਦਰ ਕੌਰ, ਨੂਰਦੀਪ ਕੌਰ ਅਤੇ ਈ ਵਰਗ ਵਿੱਚ ਭਵਦੀਪ ਸਿੰਘ, ਬਿਕਰਮਜੀਤ ਸਿੰਘ, ਗੀਤਾ ਲੋਸ਼ੀ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਹੈ। ਤਿੰਨੇ ਵਰਗਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨਵੰਬਰ ਵਿੱਚ ਹੋਣ ਵਾਲੇ ਰਾਜ ਪੱਧਰੀ ਮੁਕਾਬਲੇ ਵਿੱਚ ਭਾਗ ਲੈਣਗੇ।
ਜੇਤੂ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵੱਲੋਂ ਇਨਾਮ ਵਜੋਂ ਨਕਦ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਨਾਮ ਪ੍ਰਦਾਨ ਕਰਨ ਵੇਲੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਪਰਵੀਨ ਅਤੇ ਸ਼੍ਰੀ ਰੂਪ ਲਾਲ ਵੀ ਮੌਜੂਦ ਸਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਇਹ ਮੁਕਾਬਲੇ ਜਿੱਥੇ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਵਿਦਿਆਰਥੀਆਂ ਦੀ ਸਾਂਝ ਪੈਦਾ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਦਾ ਸੰਚਾਰ ਵੀ ਕਰਦੇ ਹਨ। ਡਾ. ਪਰਵੀਨ ਤਰਨਵੀਰ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹਨਾਂ ਦੀ ਸੰਸਥਾ ਭਵਿੱਖ ਵਿੱਚ ਵੀ ਵਿਭਾਗ ਨੂੰ ਅਜਿਹੇ ਕਾਰਜਾਂ ਵਿੱਚ ਪੂਰਨ ਸਹਿਯੋਗ ਦੇਵੇਗੀ।
ਇਸ ਮੌਕੇ ਕਾਲਜ ਫੈਕਿਲਟੀ ਵਿੱਚੋਂ ਪ੍ਰੋ ਕਿਰਨ, ਪ੍ਰੋ ਅਲਕਾ, ਪ੍ਰੋ ਪ੍ਰਦੀਪ ਸਿੰਘ, ਮਿਸ ਅੰਕਿਤਾ, ਪ੍ਰੋ ਜਸਪ੍ਰੀਤ ਅਤੇ ਸਿੱਖਿਆ ਵਿਭਾਗ ਵਿੱਚੋਂ ਰਵਨੀਤ ਕੌਰ, ਪਰਮਜੀਤ ਸਿੰਘ ਵੀ ਹਾਜ਼ਰ ਸਨ।
Leave a Reply