ਜਗਰਾਉਂ/ਲੁਧਿਆਣਾ (ਜਸਟਿਸ ਨਿਊਜ਼ )
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੰਵਲ ਨੈਨ ਸਿੰਘ (ਕੇ.ਐਨ.ਐਸ.) ਕੰਗ ਵੱਲੋਂ ਜਗਰਾਉਂ ਦੀ ਸਬ-ਤਹਿਸੀਲ ਸਿੱਧਵਾਂ ਬੇਟ ਅਧੀਨ ਪਿੰਡ ਕੋਟ ਉਮਰਾ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 8.80 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ।
ਇਸ ਮੌਕੇ ਉਨ੍ਹਾਂ ਦੇ ਨਾਲ ਸੰਗਠਨ ਇੰਚਾਰਜ ਪਰਮਿੰਦਰ ਸਿੰਘ, ਬਲਾਕ ਪ੍ਰਧਾਨ ਬਲਕਾਰ ਸਿੰਘ, ਬਲਾਕ ਪ੍ਰਧਾਨ ਜਗਦੇਵ ਸਿੰਘ, ਸਰਪੰਚ ਕੋਟ ਮਾਨਾ ਮਨਜੀਤ ਸਿੰਘ, ਸਰਪੰਚ ਗੋਰਾਹੂਰ ਮਨਜੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।ਡਾ. ਕੇ.ਐਨ.ਐਸ. ਕੰਗ ਨੇ ਦੱਸਿਆ ਕਿ ਸਬ-ਤਹਿਸੀਲ ਸਿੱਧਵਾਂ ਬੇਟ ਅਧੀਨ ਪਿੰਡ ਕੋਟ ਉਮਰਾ ਵਿਖੇ ਵੱਖ-ਵੱਖ ਪਿੰਡਾਂ ਦੇ ਕਰੀਬ 23 ਹੜ੍ਹ ਪ੍ਰਭਾਵਿਤ ਲਾਭਪਤਾਰੀਆਂ ਨੂੰ ਇਹ ਰਾਸ਼ੀ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ[
ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਹੈ।ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦਿਵਾਲੀ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜਾ ਪਹੁੰਚਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਗੱਲ ‘ਤੇ ਦ੍ਰਿਡ ਸੰਕਲਪ ਹੈ ਕਿ ਹੜ੍ਹ ਦੀ ਮਾਰ ਹੇਠ ਆਏ ਹਰ ਪਰਿਵਾਰ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ। ਉਨ੍ਹਾਂ ਦੱਸਿਆ ਕਿ ਦਿਨ-ਰਾਤ ਇੱਕ ਕਰਕੇ ‘ਆਪ’ ਪਾਰਟੀ ਦੀ ਸਰਕਾਰ ਵੱਲੋਂ ਇਹ ਸਭ ਕੁਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਨੇ ਹਰ ਘਰ ਤੱਕ ਪਹੁੰਚ ਕਰਦਿਆਂ ਆਪਣੀ ਅਣਥੱਕ ਮਿਹਨਤ ਨਾਲ ਇਸ ਵਿਸ਼ਾਲ ਕਾਰਜ ਨੂੰ ਨੇਪਰੇ ਚਾੜ੍ਹਿਆ ਹੈ।
Leave a Reply