ਰਣਜੀਤ ਸਿੰਘ ਮਸੌਣ
ਅੰਮ੍ਰਿਤਸਰ, /////////////////ਹਲਕਾ ਅਜਨਾਲਾ ਦੇ ਵਿਧਾਇਕ ਸ੍ਰ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੇ ਪਿੰਡ ਨਿਸੋਕੇ ਅਤੇ ਥੋਬਾ ਵਿਖੇ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਤਹਿਤ ਹੜ੍ਹ ਪ੍ਰਭਾਵਿਤਾਂ ਨੂੰ ਮੁਆਵਜ਼ਾ ਵੰਡਿਆ। ਉਹਨਾਂ ਇਸ ਮੌਕੇ ਹੜ੍ਹ ਪੀੜਤ ਪਰਿਵਾਰਾਂ ਨੂੰ ਕਰੀਬ 17 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਪ੍ਰਦਾਨ ਕਰਨ ਦਾ ਪੰਜਾਬ ਸਰਕਾਰ ਨੇ ਵਾਅਦਾ ਪੂਰਾ ਕਰਦਿਆਂ ਸਿਰਫ਼ 30 ਦਿਨਾਂ ਵਿੱਚ ਹੀ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਡੀ ਮੁਆਵਜ਼ਾ ਰਕਮ ਦੇਣੀ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿੰਨ ਦਿਨ ਪਹਿਲਾਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਅੱਜ ਸਮੁੱਚੇ ਪੰਜਾਬ ਵਿੱਚ ਅੱਗੇ ਵਧਾਇਆ ਗਿਆ ਹੈ।
ਸ੍ਰ.ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਹਰੇਕ ਮੌਜ਼ੂਦਾ ਕਾਸ਼ਤਕਾਰ ਨੂੰ ਮੁਆਵਜ਼ਾ ਦੇਵੇਗੀ, ਬਸ਼ਰਤੇ ਕਿ ਉਹ ਪਿੰਡ ਮੋਹਤਬਰ ਵਿਅਕਤੀਆਂ ਦੀ ਗਵਾਹੀ ਨੂੰ ਯਕੀਨੀ ਬਣਾਵੇ।
ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦਿੱਤਾ ਗਿਆ ਹੈ ਜਦ ਕਿ ਪਹਿਲੀਆਂ ਸਰਕਾਰਾਂ ਮੌਕੇ ਮੁਆਵਜ਼ੇ ਦੇ ਨਾਂ ਤੇ ਹੜ੍ਹ ਪੀੜਤਾਂ ਅਤੇ ਕਿਸਾਨਾਂ ਨਾਲ ਕੋਝਾ ਮਜ਼ਾਕ ਹੀ ਹੁੰਦਾ ਸੀ। ਇਹ ਪੰਜਾਬ ਦੀ ਲੋਕਾਂ ਦੀ ਆਪਣੀ ਭਗਵੰਤ ਸਿੰਘ ਮਾਨ ਸਰਕਾਰ ਹੀ ਹੈ, ਜਿਸ ਨੇ ਮੁਆਵਜੇ ਦੀ ਰਾਸ਼ੀ ਵਧਾ ਕੇ 20 ਹਜ਼ਾਰ ਕੀਤੀ ਹੈ। ਉਹਨਾਂ ਕਿਹਾ ਕਿ ਭਾਵੇਂ ਹੋਏ ਨੁਕਸਾਨ ਦੇ ਮੁਕਾਬਲੇ ਇਹ ਰਾਸ਼ੀ ਘੱਟ ਹੋ ਸਕਦੀ ਹੈ, ਪ੍ਰੰਤੂ ਇਸ ਨਾਲ ਸਰਕਾਰ ਦੀ ਲੋਕਾਂ ਨਾਲ ਖੜ੍ਹਨ ਦੀ ਨੀਅਤ ‘ਤੇ ਕੋਈ ਵੀ ਸ਼ੱਕ ਨਹੀਂ ਕੀਤਾ ਜਾ ਸਕਦਾ।
ਉਹਨਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਜਿਹੜਾ ਪੰਜਾਬ ਦੇਸ਼ ਦੇ ਅੰਨ ਭੰਡਾਰ ਭਰਦਾ ਹੈ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਾ ਹੈ, ਉਸ ਨੂੰ ਅੱਜ ਮੁਆਵਜ਼ੇ ਦੇ ਨਾਂ ਤੇ ਦੇਸ਼ ਦੀ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲਿਆ। ਸ. ਧਾਲੀਵਾਲ ਨੇ ਕਿਹਾ ਕਿ ਸ਼ਾਮ ਤੱਕ ਸਬੰਧਤ ਪੀੜਤਾਂ ਦੇ ਖਾਤਿਆਂ ਵਿੱਚ ਪੈਸੇ ਜਮ੍ਹਾਂ ਹੋ ਜਾਣਗੇ। ਉਹਨਾਂ ਕਿਹਾ ਕਿ ਜੇਕਰ ਫ਼ਿਰ ਵੀ ਕਿਸੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਆਪਣੇ ਕਾਨੂੰਗੋ, ਪਟਵਾਰੀ, ਨਾਇਬ ਤਹਸੀਲਦਾਰ, ਐਸ.ਡੀ.ਐਮ ਦਫ਼ਤਰ ਅਜਨਾਲਾ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਵਿਸ਼ਵਾਸ ਦਿਵਾਇਆ ਕਿ ਮੁਆਵਜ਼ਾ ਹਰ ਉਸ ਬੰਦੇ ਨੂੰ ਪਾਰਦਰਸ਼ਤਾ ਨਾਲ ਮਿਲੇਗਾ, ਜਿਸ ਦਾ ਇਹਨਾਂ ਬਾਰਿਸ਼ਾਂ ਨਾਲ ਨੁਕਸਾਨ ਹੋਇਆ ਹੈ। ਇਸ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ, ਤਹਿਸੀਲਦਾਰ ਗੁਰਮੁਖ ਸਿੰਘ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ, ਅਜਨਾਲਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਿਤ ਔਲ, ਇੰਦਰਜੀਤ ਸਿੰਘ ਨਿਸੋਕੇ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
Leave a Reply