ਭਵਾਨੀਗੜ੍ਹ ( ਹੈਪੀ ਸ਼ਰਮਾ ) :
ਅੱਜ ਇੱਥੇ ਵਿਸ਼ਵਕਰਮਾ ਮੰਦਰ ਵਿਖੇ ਮੰਦਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਜ ਦੀ ਅਗਵਾਈ ਹੇਠ ਸ੍ਰੀ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।
ਹਵਨ ਅਤੇ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਬੀਬਾ ਨਰਿੰਦਰ ਕੌਰ ਭਰਾਜ, ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਸਮੂਹ ਭਾਈਚਾਰੇ ਨੂੰ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਦੇ ਅਸ਼ੀਰਵਾਦ ਸਦਕਾ ਰਾਮਗੜ੍ਹੀਆ ਭਾਈਚਾਰੇ ਵੱਲੋਂ ਦੇਸ਼ ਵਿਦੇਸ਼ ਅਤੇ ਪੰਜਾਬ ਦੀ ਸਨਅਤ/ਖੇਤੀਬਾੜੀ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਹੈ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਬਾਜਵਾ, ਜਗਸੀਰ ਸਿੰਘ ਝਨੇੜੀ, ਰੁਪਿੰਦਰ ਸਿੰਘ ਰੰਧਾਵਾ, ਸਰਬਜੀਤ ਸਿੰਘ, ਰਣਜੀਤ ਸਿੰਘ ਤੂਰ, ਗੁਰਵਿੰਦਰ ਸਿੰਘ ਸੱਗੂ, ਵਰਿੰਦਰ ਸਿੰਘ ਬਿੱਲੂ, ਬਲਵਿੰਦਰ ਸਿੰਘ ਸੱਗੂ, ਦਰਸ਼ਨ ਸਿੰਘ ਦੇਵਾ, ਗੁਰਚਰਨ ਸਿੰਘ ਮਣਕੂ, ਰਾਜੂ ਪਨੇਸਰ, ਵਿਪਨ ਸ਼ਰਮਾਂ, ਗੁਰਪ੍ਰੀਤ ਸਿੰਘ ਕੰਧੋਲਾ ਆਦਿ ਹਾਜ਼ਰ ਸਨ।
Leave a Reply