ਹਰਿਆਣਾ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ‘ਤੇ 1 ਤੋਂ 25 ਨਵੰਬਰ ਤੱਕ ਆਯੋਜਿਤ ਹੋਣਗੇ ਸ਼ਾਨਦਾਰ ਪ੍ਰੋਗਰਾਮ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ ( ਜਸਟਿਸ ਨਿਊਜ਼ )
-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਪੂਰੇ ਸੂਬੇ ਵਿੱਚ ਗੌਰਵਪੂਰਣ ਢੰਗ ਨਾਲ ਮਨਾਇਆ ਜਾਵੇਗਾ। ਇਸ ਮੌਕੇ ਵਿੱਚ 1 ਨਵੰਬਰ ਤੋਂ 25 ਨਵੰਬਰ ਤੱਕ ਪੂਰੇ ਸੂਬੇ ਵਿੱਚ ਵੱਖ-ਵੱਖ ਪ੍ਰੋਗਰਾਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤੇ ਜਾਣਗੇ। 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ।
ਮੁੱਖ ਮੰਤਰੀ ਅੱਜ ਇੱਥੇ ਪ੍ਰੋਗਰਾਮ ਦੀ ਤਿਆਰੀਆਂ ਨੂੰ ਲੈ ਕੇ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸਾਰੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀਡੀਓ ਕਾਨਫ੍ਰੈਸਿੰਗ ਰਾਹੀਂ ਮੀਅਿੰਗ ਵਿੱਚ ਸ਼ਾਮਿਲ ਹੋਏ।
ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਤਿਆਗ ਅਤੇ ਸਿਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਕਰਨ ਤਹਿਤ ਆਯੋਜਿਤ ਸਾਰੇ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਸਕੂਲੀ ਵਿਦਿਆਰਥੀਆਂ ਅਤੇ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਕੀਤੀ ਜਾਵੇ।
ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੂ ਕਰਾਇਆ ਗਿਆ ਕਿ 1 ਨਵੰਬਰ ਨੂੰ ਪੰਚਕੂਲਾ ਵਿੱਚ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਕੀਤਾ ਜਾਵੇਗਾ। 3 ਨਵੰਬਰ ਨੂੰ ਸਕੂਲਾਂ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ ਅਤੇ ਸਿਖਿਆਵਾਂ ‘ਤੇ ਹਿੰਦੀ, ਅੰਗੇ੍ਰਜੀ, ਪੰਜਾਬੀ ਅਤੇ ਸੰਸਕ੍ਰਿਤ ਵਿੱਚ ਲੇਖ ਮੁਕਾਬਲੇ ਆਯੋਜਿਤ ਹੋਣਗੇ, ਜਿਸ ਵਿੱਚ 3.5 ਲੱਖ ਤੋਂ ਵੱਧ ਵਿਦਿਆਰਥੀ ਹਿੱਸਾ ਲੈਣਗੇ।
ਇਸ ਲੜੀ ਵਿੱਚ 8 ਨਵੰਬਰ ਨੂੰ ਰੋੜੀ (ਜਿਲ੍ਹਾ ਸਿਰਸਾ) ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਸ਼ੇਸ਼ ਯਾਤਰਾ ਕੱਢੀ ਜਾਵੇਗੀ। ਇਸੀ ਦਿਨ ਚੌਧਰੀ ਦੇਵੀ ਲਾਲ ਯੂਨੀਵਰਸਿਟੀ, ਸਿਰਸਾ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ, ਭਾਈ ਸਤੀਦਾਸ ਜੀ, ਭਾਈ ਮਤੀਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੇਤਾ ਜੀ ਦੇ ਜੀਵਨ ‘ਤੇ ਅਧਾਰਿਤ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਹੋਵੇਗਾ।
ਮੀਟਿੰਗ ਵਿੱਚ ਦਸਿਆ ਗਿਆ ਕਿ 9 ਨਵੰਬਰ ਨੂੰ ਕਰਨਾਲ ਵਿੱਚ ਹਿੰਦ ਦੀ ਚਾਦਰ ਥੀਮ ‘ਤੇ ਮੈਰਾਥਨ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਨੌਜੁਆਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਗਏ। 11 ਨਵੰਬਰ ਨੁੰ ਪਿੰਜੌਰ ਦੇ ਮਾਰੂਵਾਲਾ ਤੋਂ ਇੱਕ ਹੋਰ ਯਾਤਰਾ ਸ਼ੁਰੂ ਹੋਵੇਗੀ। 14 ਨਵੰਬਰ ਨੂੰ ਫਰੀਦਾਬਾਦ ਤੋਂ ਵੀ ਯਾਤਰਾ ਸ਼ੁਰੂ ਹੋਵੇਗੀ ਅਤੇ ਇਸ ਦੇ ਬਾਅਦ ਸੋਨੀਪਤ ਜਿਲ੍ਹਾ ਦੇ ਪਿੰਡ ਬੜਖਾਲਸਾ ਤੋਂ ਦਾਦਾ ਕੁਸ਼ਲ ਸਿੰਘ ਦਹੀਆ ਦੇ ਜੀਵਨ ਨੁੰ ਸਮਰਪਿਤ ਪ੍ਰੋਗਰਾਮ ਆਯੋਜਿਤ ਹੋਵੇਗਾ।
18 ਨਵੰਬਰ ਨੁੰ ਮੁੱਖ ਮੰਤਰੀ ਵੱਲੋਂ ਯਮੁਨਾਨਗਰ ਜਿਲ੍ਹਾ ਦੇ ਕਾਲੇਸਰ ਵਿੱਚ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ ਨਾਮ ‘ਤੇ ਇੱਕ ਬਾਗ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਪ੍ਰੋਗਰਾਮਾਂ ਦੀ ਲੜੀ ਤਹਿਤ 24 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਸਰਵ-ਧਰਮ ਸਮੇਲਨ ਆਯੋਜਿਤ ਹੋਵੇਗਾ। 25 ਨਵੰਬਰ ਨੁੰ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਮਾਪਨ ਮੌਕੇ ‘ਤੇ ਕੁਰੂਕਸ਼ੇਤਰ ਵਿੱਚ ਸ਼ਾਨਦਾਰ ਰਾਜ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਪ੍ਰੋਗਰਾਮਾਂ ਵਿੱਚ ਪ੍ਰਬੁੱਧਜਨਾਂ, ਪਿੰਡਾਂ ਦੇ ਸਰਪੰਚਾਂ, ਸੰਤਾਂ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਯਕੀਨੀ ਕੀਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇੰਨ੍ਹਾਂ ਪ੍ਰੋਗਰਾਮਾਂ ਨਾਲ ਜੁੜ ਸਕਣ। ਉਨ੍ਹਾਂ ਨੇ ਕਿਹਾ ਕਿ ਸਾਰੇ ਪ੍ਰੋਗਰਾਮ ਪੂਰੀ ਸ਼ਰਧਾ, ਮਰਿਆਦਾ ਅਤੇ ਸਨਮਾਨ ਨਾਲ ਆਯੋਜਿਤ ਕੀਤੇ ਜਾਣ।
ਸਰਦਾਰ @150 ਯੂਨਿਟੀ ਮਾਰਚ ਤਹਿਤ ਪੱਦਯਾਤਰਾਵਾਂ ਦਾ ਹੋਵੇਗਾ ਆਯੋਜਨ
ਮੁੱਖ ਮੰਤਰੀ ਨੇ ਸਰਦਾਰ ਵਲੱਭਭਾਈ ਪਟੇਲ ਦੀ 150ਵੀਂ ਜੈਯੰਤੀ ਨੂੰ ਸਮਰਪਿਤ ਦੋ ਮਹੀਨੇ ਰਾਸ਼ਟਵਿਆਪੀ ਪਹਿਲ ‘Sardar@150 Unity March’ ਦੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਇਸ ਮੁਹਿੰਮ ਤਹਿਤ 31 ਅਕਤੂਬਰ, 2025 ਨੂੰ ਰਾਸ਼ਟਰੀ ਏਕਤਾ ਦਿਵਸ ‘ਤੇ ਪੂਰੇ ਹਰਿਆਣਾ ਵਿੱਚ ਜਿਲ੍ਹਾ ਪੱਧਰ ‘ਤੇ ਯਾਤਰਾਵਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਬਾਅਦ 26 ਨਵੰਬਰ ਤੋਂ 6 ਦਸੰਬਰ, 2025 ਤੱਕ 10 ਦਿਨਾਂ ਰਾਸ਼ਟਰੀ ਪੱਦਯਾਤਰਾ ‘Sardar@150 Unity March’ ਆਯੋਜਿਤ ਹੋਵੇਗੀ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਇੰਨ੍ਹਾਂ ਪ੍ਰੋਗਰਾਮਾਂ ਤੋਂ ਪਹਿਲਾਂ ਜਿਲ੍ਹਾ, ਵਾਰਡ ਅਤੇ ਪਿੰਡ ਪੱਧਰ ‘ਤੇ ਸਵੱਛਤਾ ਮੁਹਿੰਮ ਵੀ ਚਲਾਈ ਜਾਵੇ।
ਇਸ ਪਹਿਲ ਦਾ ਉਦੇਸ਼ ਇੱਕ ਭਾਰਤ, ਆਤਮਨਿਰਭਰ ਭਾਰਤ ਦੇ ਸੰਕਲਪ ਨੂੰ ਮਜਬੂਤ ਕਰਨਾ ਹੈ, ਜੋ ਸਰਦਾਰ ਪਟੇਲ ਨੂੰ ਇੱਕਜੁੱਟ ਅਤੇ ਮਜਬੂਤ ਭਾਰਤ ਦੀ ਕਲਪਣਾ ਨੂੰ ਪ੍ਰਤੀਬਿੰਬਤ ਕਰਦਾ ਹੈ।
ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦਾ ਵੀ ਹੋਵੇਗਾ ਉਤਸਵ
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਗੀਤ ਵੰਦੇ ਮਾਤਰਮ ਦੇ 150 ਸਾਲ ਪੂਰੇ ਹੋਣ ਦੇ ਮੌਕੇ ‘ਤੇ ਹਰਿਆਣਾ ਵਿੱਚ ਪ੍ਰਸਤਾਵਿਤ ਪ੍ਰੋਗਰਾਮਾਂ ਦੀ ਕਾਰਜਯੋਜਨਾ ਦੀ ਵੀ ਸਮੀਖਿਆ ਕੀਤੀ।
ਸੁਤੰਤਰਤਾ ਅੰਦੋਲਨ ਦੇ ਮੁੱਲਾਂ ਨਾਲ ਨੌਜੁਆਨਾਂ ਅਤੇ ਵਿਦਿਆਰਥੀਆਂ ਨੁੰ ਜੋੜਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਾਲ 2025 ਵਿੱਚ ਵੰਦੇ ਮਾਤਰਮ ਦੀ ਰਚਨਾ ਨੂੰ 150 ਸਾਲ ਪੂਰੇ ਹੋਣਗੇ ਅਤੇ ਕੇਂਦਰ ਸਰਕਾਰ ਵੱਲੋਂ ਨਵੰਬਰ 2025 ਤੋਂ ਰਾਸ਼ਟਰਵਿਆਪੀ ਸਮਾਰੋਹ ਆਯੋਜਿਤ ਕੀਤੇ ਜਾਣਗੇ। ਇਸ ਦੇ ਤਹਿਤ ਹਰਿਆਣਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਸਭਿਆਚਾਰਕ ਪ੍ਰੋਗਰਾਮ, ਪ੍ਰਦਰਸ਼ਨੀ, ਸੈਮੀਨਾਰ, ਲੇਖ ਮੁਕਾਬਲੇ ਅਤੇ ਰਾਸ਼ਟਰਗੀਤ ਦੇ ਮਸੂਹਿਕ ਗਾਇਨ ਦੇ ਪ੍ਰੋਗਰਾਮ ਆਯੋਜਿਤ ਹੋਣਗੇ।
ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡੀਜੀਪੀ ਸ੍ਰੀ ਓਪੀ ਸਿੰਘ, ਉੱਚ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਨੀਤ ਗਰਗ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਕੁਮਾਰ ਅਗਰਵਾਲ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਐਮ ਪਾਂਡੂਰੰਗ, ਵਧੀਕ ਨਿਦੇਸ਼ਕ (ਪ੍ਰਸਾਸ਼ਨ) ਸ੍ਰੀਮਤੀ ਵਰਸ਼ਾ ਖਾਂਗਵਾਲ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਪ੍ਰਭਲੀਨ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਸਰਕਾਰ ਕਿਸਾਨਾਂ ਦੀ ਫਸਲ ਦਾ ਹਰ ਦਾਨਾ ਖਰੀਦਣ ਲਈ ਪ੍ਰਤੀਬੱਧ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ ( ਜਸਟਿਸ ਨਿਊਜ਼ )
-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਨਾ ਖਰੀਦਣ ਲਈ ਸਰਕਾਰ ਪ੍ਰਤੀਬੱਧ ਹੈ। ਕੇਂਦਰ ਅਤੇ ਸੂਬਾ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਲਗਾਤਾਰ ਕਿਸਾਨ ਹਿੱਤ ਵਿੱਚ ਕੰਮ ਕਰ ਰਹੀ ਹੈ। ਸੂਬੇ ਵਿੱਚ ਇੰਨ੍ਹਾਂ ਦਿਨਾਂ ਝੋਨਾ ਅਤੇ ਬਾਜਰਾ ਦੀ ਫਸਲ ਦੀ ਖਰੀਦ ਦਾ ਕੰਮ ਚੱਲ ਰਿਹਾ ਹੈ, ਪਰ ਖਰੀਦ ਦੀ ਆੜ ਵਿੱਚ ਸਰਕਾਰ ਦੇ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਅੱਜ ਇੱਥੇ ਝੋਨਾ ਅਤੇ ਬਾਜਰਾ ਖਰੀਦ ਪ੍ਰਕ੍ਰਿਆ ਦੀ ਪਾਰਦਰਸ਼ਿਤਾ ਅਤੇ ਸੁਚਾਰੂ ਸੰਚਾਲਨ ਨੂੰ ਯਕੀਨੀ ਕਰਨ ਦੇ ਉਦੇਸ਼ ਨਾਲ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਦੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰ ਅਤੇ ਪੁਲਿਸ ਸੁਪਰਡੈਂਟ ਵੀ ਆਨਲਾਇਨ ਜੁੜੇ। ਮੀਟਿੰਗ ਵਿੱਚ ਝੋਨਾ-ਬਾਜਰਾ ਖਰੀਦ ਨਾਲ ਜੁੜੀ ਵਿਵਸਥਾਵਾਂ, ਮੰਡੀਆਂ ਦੀ ਸਥਿਤੀ, ਕਿਸਾਨਾਂ ਦੀ ਸ਼ਿਕਾਇਤਾਂ ਅਤੇ ਈ-ਖਰੀਦ ਪ੍ਰਣਾਲੀ ਦੀ ਸਮੀਖਿਆ ਕੀਤੀ ਗਈ।
ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਨਾਲ ਕਿਸੇ ਵੀ ਤਰ੍ਹਾ ਦਾ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਨੇ ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਕਿ ਨਵੀਂ ਅਨਾਜ ਮੰਡੀ, ਕਨੀਨਾ ਅਤੇ ਅਨਾਜ ਮੰਡੀ, ਕੋਸਲੀ ਵਿੱਚ ਈ-ਖਰੀਦ ਪੋਰਟਲ ਅਤੇ ਮਾਰਕਿਟ ਕਮੇਟੀ ਦੇ ਐਚ-ਰਜਿਸਟਰ ਦੀ ਆਕਸ਼ਨ ਵਿੱਚ ਅੰਤਰ ਪਾਏ ਜਾਣ ਅਤੇ ਗੇਟ ਪਾਸ ਜਾਰੀ ਕਰਨ ਦੀ ਪ੍ਰਕ੍ਰਿਆ ਵਿੱਚ ਅਨਿਯਮਤਤਾਵਾਂ ਮਿਲਣ ਦੇ ਮਾਮਲੇ ਵਿੱਚ ਜਿਲ੍ਹਾ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਨੇ ‘ਤੇ ਐਫਆਈਆਰ ਵੀ ਕਰਵਾਈ ਜਾਵੇ।
52.18 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਦਾ ਸੰਕਲਪ ਸਪਸ਼ਟ ਹੈ, ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੀ ਉਪਜ ਦਾ ਇੱਕ-ਇੱਕ ਦਾਨਾ ਖਰੀਦਣਾ ਹੈ। ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੁੰ ਦਸਿਆ ਕਿ ਸੂਬੇ ਵਿੱਚ ਝੋਨੇ ਦੀ ਖਰੀਦ 22 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ ਹੁਣ ਤੱਕ ਜਿਆਦਾਤਰ ਮੰਡੀਆਂ ਵਿੱਚ ਖਰੀਦ ਸੁਚਾਰੂ ਰੂਪ ਨਾਲ ਜਾਰੀ ਹੈ। ਹੁਣ ਤੱਕ ਸੂਬੇ ਦੀ ਖਰੀਦ ਅਦਾਰਿਆਂ ਵੱਲੋਂ 2.66 ਲੱਖ ਕਿਸਾਨਾਂ ਤੋਂ ਲਗਭਗ 52.18 ਲੱਖ ਮੀਟ੍ਰਿਕ ਟਨ ਦੀ ਖਰੀਦ ਹੋ ਚੁੱਕੀ ਹੈ। ਕਿਸਾਨਾਂ ਦੇ ਖਾਤਿਆਂ ਵਿੱਚ 10,204.98 ਕਰੋੜ ਰੁਪਏ ਟ੍ਰਾਂਸਫਰ ਵੀ ਕਰ ਦਿੱਤੇ ਗਏ ਹਨ। ਸੂਬੇ ਦੀ ਖਰੀਦ ਅਦਾਰਿਆਂ ਵੱਲੋਂ 291.10 ਮੀਟ੍ਰਿਕ ਟਨ ਅਤੇ ਨਿਜੀ ਵਪਾਰੀਆਂ ਵੱਲੋਂ 3.99 ਲੱਖ ਮੀਟ੍ਰਿਕ ਟਨ ਬਾਜਰੇ ਦੀ ਖਰੀਦ ਕੀਤੀ ਗਈ ਹੈ।
ਮੀਟਿੰਗ ਵਿੱਚ ਅਧਿਕਾਰੀਆਂ ਨੇ ਦਸਿਆ ਕਿ ਕੁੱਝ ਸਥਾਨਾਂ ਤੋਂ ਬਾਹਰੀ ਸੂਬਿਆਂ ਤੋਂ ਝੋਨੇ ਦੀ ਆਮਦ ਅਤੇ ਗੇਟ ਪਾਸ ਸਕੈਨਿੰਗ ਵਿੱਚ ਅਨਿਯਮਤਤਾਵਾਂ ਦੀ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ‘ਤੇ ਸਰਕਾਰ ਨੇ ਸਖਤ ਰੁੱਖ ਅਪਣਾਇਆ ਹੈ। ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਕੈਥਲ ਵਿੱਚ ਖਰੀਦ ਕੀਤੇ ਗਏ ਝੋਨੇ ਦੀ ਮਿਲਿੰਗ ਲਈ ਜਿਨ੍ਹਾਂ ਰਾਇਸ ਮਿੱਲਾਂ ਨੂੰ ਝੋਨਾ ਅਲਾਟ ਕੀਤਾ ਗਿਆ ਹੈ, ਉਨ੍ਹਾਂ ਦੀ ਫਿਜਿਕਲ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਦਿੱਤੇ ਸਖਤ ਨਿਰਦੇਸ਼, ਚੈਕਿੰਗ ਲਈ ਨਾਕੇਬੰਦੀ ਹੋਵੇਗੀ
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੰਡੀਆਂ ਵਿੱਚ ਤਕਨੀਕੀ ਸਟਾਫ ਦੀ ਉਪਲਬਧਤਾ ਯਕੀਨੀ ਕੀਤੀ ਜਾਵੇ, ਤਾਂ ਜੋ ਗੇਟ ਪਾਸ ਸਕੈਨਿੰਗ ਅਤੇ ਫਿਜੀਕਲ ਵੈਰੀਫਿਕੇਸ਼ਨ ਦੀ ਪ੍ਰਕ੍ਰਿਆ ਵਿੱਚ ਕੋਈ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਸਿਰਫ ਮੰਡੀ ਦੇ ਨਿਰਧਾਰਿਤ ਘੇਰੇ ਵਿੱਚ ਹੀ ਗੇਟ ਪਾਸ ਸਕੈਨ ਕੀਤੇ ਜਾਣਗੇ। ਜਿਨ੍ਹਾਂ ਮੰਡੀਆਂ ਵਿੱਚ ਗੇਟ ਪਾਸ ਸਕੈਨ ਸਿਸਟਮ ਦੀ ਗਲਤ ਵਰਤੋ ਹੋਈ ਹੈ, ਉੱਥੇ ਸਬੰਧਿਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪਹਿਚਾਣ ਕਰ ਕੇ ਵਿਸਤਾਰ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਸਖਤ ਪ੍ਰਸਾਸ਼ਨਿਕ ਕਾਰਵਾਈ ਦੇ ਨਾਲ-ਨਾਲ ਐਫਆਈਆਰ ਵੀ ਦਰਜ ਕੀਤੀ ਜਾਵੇ। ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਦੂਜੇ ਸੂਬਿਆਂ ਤੋਂ ਆਉਣ ਵਾਲੇ ਝੋਨੇ ਦੀ ਅਵੈਧ ਏਂਟਰੀ ਨੂੰ ਹਰ ਕੀਮਤ ‘ਤੇ ਰੋਕਿਆ ਜਾਵੇ। ਇਸ ਦੇ ਲਈ ਸਾਰੇ ਬੋਡਰ ਜਿਲ੍ਹਿਆਂ ਵਿੱਚ ਪੁਲਿਸ ਨੂੰ ਨਾਕਾਬੰਦੀ ਦੇ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਅਧਿਕਾਰੀ ਵੀ ਆਪਣੇ ਖੇਤਰ ਵਿੱਚ ਕਰਨ ਜਾਂਚ
ਮੁੱਖ ਮੰਤਰੀ ਨੇ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀ ਖੁਦ ਮੰਡੀਆਂ ਦਾ ਨਿਯਮਤ ਦੌਰਾ ਕਰਨ ਅਤੇ ਕਿਸਾਨਾਂ ਨਾਲ ਸੰਵਾਦ ਸਥਾਪਿਤ ਕਰਨ। ਜਿਨ੍ਹਾਂ ਰਾਇਸ ਮਿੱਲਾਂ ਨੂੰ ਝੋਨਾ ਅਲਾਟ ਕੀਤਾ ਗਿਆ ਹੈ, ਉਨ੍ਹਾਂ ਦੀ ਫਿਜੀਕਲ ਤਸਦੀਕ ਸਮੇਂ -ਸਮੇਂ ‘ਤੇ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਲਾਪ੍ਰਵਾਹੀ ਜਾਂ ਭ੍ਰਿਸ਼ਟਾਚਾਰ ਪਾਏ ਜਾਣ ‘ਤੇ ਤੁਰੰਤ ਸਖਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਡੀਜੀਪੀ ਸ੍ਰੀ ਓਪੀ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਅੰਸ਼ਜ ਸਿੰਘ ਸਮੇਤ ਹੋਰ ਉੱਚ ਅਧਿਕਾਰੀ ਮੌਜੂਦ ਰਹੇ।
Leave a Reply