ਕਪੂਰਥਲਾ ( ਜਸਟਿਸ ਨਿਊਜ਼)
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਮਾਜ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ 27 ਅਕਤੂਬਰ ਤੋਂ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਦਾ ਅਹਿਦ ਲਿਆ ।
ਐਸ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਸ੍ਰੀ ਹਰਪ੍ਰੀਤ ਸਿੰਘ, ਪੀ.ਪੀ.ਐਸ, ਦੇ ਦਿਸ਼ਾ ਨਿਰਦੇਸ਼ਾਏ ਅਨੁਸਾਰ ਸਹਾਇਕ ਕਮਿਸ਼ਨਰ (ਜ) ਵਿਸ਼ਾਲ ਵਾਟਸ ਅਤੇ ਡੀ.ਐਸ.ਪੀ ਵਿਜੀਲੈਂਸ ਬਿਊਰੋ ਸ੍ਰੀ ਜੋਗਿੰਦਰਪਾਲ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਹੁੰ ਚੁਕਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਂਟੀ ਕੁਰੱਪਸ਼ਨ ਐਕਸ਼ਨ ਹੈਲਪ ਲਾਈਨ ਨੰਬਰ 95012-00200 ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਕਿਸੇ ਵੀ ਭ੍ਰਿਸ਼ਟ ਅਧਿਕਾਰੀ/ਕਰਮਚਾਰੀ ਬਾਰੇ ਸ਼ਿਕਾਇਤ ਕੀਤੀ ਜਾ ਸਕਦੀ ਹੈ ਅਤੇ ਉਸ ’ਤੇ ਵਿਜੀਲੈਂਸ ਵੱਲੋਂ ਅਗਲੇਰੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਬਿਊਰੋ ਵੱਲੋਂ ਇਸ ਹਫ਼ਤੇ ਦੌਰਾਨ ਜ਼ਿਲ੍ਹੇ ਭਰ ਵਿੱਚ ਖਾਸਕਰ ਵਿਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਵਿੱਚ ਵੀ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਂਦਿਆਂ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਵਿਚ ਬਣਦਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਡੀ.ਐਸ.ਪੀ ਸ੍ਰੀ ਜੋਗਿੰਦਰਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਸੂਬਾ ਸਰਕਾਰ ਦੀਆਂ ਭ੍ਰਿਸ਼ਟਾਚਾਰ ਵਿਰੁੱਧ ਨੀਤੀਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਇੰਸਪੈਕਟਰ ਪ੍ਰੀਤੀ ,ਵਿਜੀਲੈਂਸ ਬਿਊਰੋ, ਕਪੂਰਥਲਾ, ਸ੍ਰੀ ਅਨਿਲ ਕੁਮਾਰ ਸੁਪਰਡੈਂਟ ਦਫਤਰ ਡੀ.ਸੀ.ਕਪੂਰਥਲਾ, ਸ੍ਰੀ ਵਿਸ਼ਾਲ ਆਨੰਦ ਜ਼ਿਲ੍ਹਾ ਅਟਾਰਨੀ, ਕਪੂਰਥਲਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।
Leave a Reply