ਲੁਧਿਆਣਾ ( ਜਸਟਿਸ ਨਿਊਜ਼ )
- ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ (ਡੀ.ਬੀ.ਈ.ਈ.) ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 07 ਨਵੰਬਰ (ਸ਼ੁਕਰਵਾਰ) ਨੂੰ ਸਕਿਉਰਟੀ ਗਾਰਡ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਦੇ ਸਥਾਨਕ ਦਫ਼ਤਰ ਸੰਗੀਤ ਸਿਨੇਮਾ ਰੋਡ, ਪ੍ਰਤਾਪ ਚੌਂਕ, ਲੁਧਿਆਣਾ ਵਿਖੇ ਸਕਿਉਰਟੀ ਗਾਰਡ ਦੀ ਅਸਾਮੀ ਲਈ ਲੱਗਣ ਵਾਲੇ ਪਲੇਸਮੈਂਟ ਕੈਂਪ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ, ਬਾਰਵੀਂ ਯੋਗਤਾ ਵਾਲੇ ਪ੍ਰਾਰਥੀ (ਜਿਨ੍ਹਾਂ ਕੋਲ ਪ੍ਰਾਈਵੇਟ ਸੈਕਟਰ ਵਿੱਚ ਸਕਿਉਰਟੀ ਗਾਰਡ ਦਾ ਤਜਰਬਾ ਹੈ) ਹੀ ਭਾਗ ਲੈ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਚੰਗੀ ਤਨਖਾਹ ਲਈ ਸਕਿਉਰਟੀ ਗਾਰਡ ਦੀ ਨੌਕਰੀ ਲੱਗਣ ਦੇ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਅਤੇ ਤਜਰਬਾ ਸਰਟੀਫਿਕੇਟ ਸਮੇਤ ਰੇਜਿਉਮ ਦੀਆਂ 2 ਨਕਲਾਂ ਲੈ ਕੇ ਇੰਟਰਵਿਉ ਲਈ ਆ ਸਕਦੇ ਹਨ।
ਉਹਨਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ 76499-00700 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply