ਬਰਨਾਲਾ ( ਪੱਤਰ ਪ੍ਰੇਰਕ ):
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਬੇਸਬਾਲ ਅੰਡਰ 19 ਸਾਲ (ਲੜਕੀਆਂ) ਦੇ ਮੁਕਾਬਲੇ ਅੱਜ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਲੁਧਿਆਣਾ ਦੀਆਂ ਕੁੜੀਆਂ ਜਲੰਧਰ ਨੂੰ ਹਰਾ ਕੇ ਚੈਂਪੀਅਨ ਬਣੀਆਂ ਹਨ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੁਆਰਟਰ ਫਾਈਨਲ ਮੈਚਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸੰਗਰੂਰ, ਲੁਧਿਆਣਾ ਨੇ ਸ੍ਰੀ ਮੁਕਤਸਰ ਸਾਹਿਬ, ਫਿਰੋਜ਼ਪੁਰ ਨੇ ਪਟਿਆਲਾ ਅਤੇ ਜਲੰਧਰ ਨੇ ਮੋਗਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ। ਪਹਿਲੇ ਸੈਮੀਫਾਈਨਲ ਵਿੱਚ ਲੁਧਿਆਣਾ ਨੇ ਫਿਰੋਜ਼ਪੁਰ ਅਤੇ ਦੂਸਰੇ ਸੈਮੀਫਾਈਨ ਵਿੱਚ ਜਲੰਧਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ।
ਫਾਈਨਲ ਮੈਚ ਵਿੱਚ ਲੁਧਿਆਣਾ ਨੇ ਜਲੱਧਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਟੀਮ ਫਿਰੋਜ਼ਪੁਰ ਨੂੰ ਹਰਾ ਕੇ ਤੀਜੇ ਸਥਾਨ ‘ਤੇ ਰਹੀ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਮਨੂ ਬਡਰੁੱਖਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਟੂਰਨਾਮੈਂਟ ਦੇ ਆਬਜ਼ਰਬਰ ਅਰਚਨਾ, ਦਵਿੰਦਰ ਕੌਰ, ਗਗਨਦੀਪ ਸਿੰਘ, ਜਗਜੀਤ ਸਿੰਘ, ਜੋਰਇੰਦਰ ਸਿੰਘ, ਜਸਮੀਤ ਸਿੰਘ, ਬਿੰਦਰ ਸਿੰਘ, ਸੁਮੀਤ ਸਿੰਘ, ਚਮਕੌਰ ਸਿੰਘ, ਮਲਕੀਤ ਸਿੰਘ, ਸਤਵੀਰ ਸਿੰਘ, ਦਿਨੇਸ਼ ਕੁਮਾਰ, ਪਰਮਜੀਤ ਕੌਰ, ਲਖਵੀਰ ਸਿੰਘ, ਅਵਤਾਰ ਸਿੰਘ, ਸੁਖਰਾਜ ਕੌਰ, ਗੁਰਸਿਮਰਤ ਕੌਰ, ਭੁਪਿੰਦਰ ਸਿੰਘ, ਅਮਨਦੀਪ ਕੌਰ, ਰਵਿੰਦਰ ਕੌਰ, ਗੁਰਲਾਲ ਸਿੰਘ, ਗੁਰਵੀਰ ਸਿੰਘ, ਅਮਰਜੀਤ ਸਿੰਘ, ਵਿਕਾਸ ਗੋਇਲ, ਗੁਰਚਰਨ ਬੇਦੀ, ਹਰਦੀਪ ਸਿੰਘ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਸਕੂਲਾਂ ਦੇ ਸਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰ ਮੌਜੂਦ ਸਨ।
Leave a Reply