ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈਆਂ ਦੇ ਦੋ ਪਹੀਆ ਵਾਹਨ ਤਿਲਕ ਜਾਂਦੇ ਹਨ, ਦੁਰਘਟਨਾਵਾਂ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉੱਥੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਇਸ ਲਈ ਆਮ ਜਨਤਾ ਦੀ ਭਲਾਈ ਲਈ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸਬੰਧਤ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਹ ਪਾਬੰਦੀ ਆਦੇਸ਼ 31 ਦਸੰਬਰ, 2025 ਤੱਕ ਲਾਗੂ ਰਹਿਣਗੇ।
Leave a Reply