ਰਣਜੀਤ ਸਿੰਘ ਮਸੌਣ
ਜੋਗਾ ਸਿੰਘ ਰਾਜਪੂਤ
ਅੰਮ੍ਰਿਤਸਰ //////// ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਵੱਡੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤੇ ਮਾਣਯੋਗ ਡੀ.ਜੀ.ਪੀ. ਪੰਜਾਬ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ, ਸੁਹੇਲ ਮੀਰ, IPS, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਨੀਰਜ ਕੁਮਾਰ ਡੀਐਸਪੀ ਰਾਜਾਸਾਂਸੀ ਦੀ ਅਗਵਾਈ ਹੇਠ, ਥਾਣਾ ਲੋਪੋਕੇ ਪੁਲਿਸ ਵੱਲੋਂ 70 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗਸ਼ਤ ਦੌਰਾਨ ਪੁਲ ਸੁਆ ਲੋਪੋਕੇ ਨੇੜੇ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਸਨੇ ਆਪਣਾ ਨਾਮ ਗੁਰਬੇਜ ਸਿੰਘ ਉਰਫ਼ ਕਾਲੂ ਵਾਸੀ ਲੋਪੋਕੇ ਦੱਸਿਆ। ਤਲਾਸ਼ੀ ਦੌਰਾਨ ਉਕਤ ਦੋਸ਼ੀ ਦੇ ਕਬਜ਼ੇ ਤੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਸ ਸਬੰਧੀ ਦੋਸ਼ੀ ਖ਼ਿਲਾਫ ਥਾਣਾ ਲੋਪੋਕੇ ਵਿੱਚ ਮੁਕੱਦਮਾ ਨੰਬਰ 306, ਮਿਤੀ 22-11-2025, ਜੁਰਮ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।ਗ੍ਰਿਫ਼ਤਾਰ ਦੋਸ਼ੀ ਦੇ ਫਾਰਵਰਡ ਅਤੇ ਬੈਕਵਰਡ ਲਿੰਕ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Leave a Reply