ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ)
ਪੰਜਾਬ ਸਰਕਾਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਵੇਰੇ 10 ਵਜੇ ਤੋਂ 2 ਵਜੇ ਤੱਕ ਐਸ.ਆਈ.ਐਸ. ਸਕਿਉਰਿਟੀ ਕੰਪਨੀ ਵੱਲੋਂ 5 ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ। 26 ਨਵੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਬਾਘਾਪੁਰਾਣਾ, 27 ਨਵੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਕੋਟ ਈਸੇ ਖਾਂ, ਮਿਤੀ 28 ਨਵੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਨਿਹਾਲ ਸਿੰਘ ਵਾਲਾ, 1 ਦਸੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਮੋਗਾ-1, 2 ਦਸੰਬਰ ਨੂੰ ਬੀ.ਡੀ.ਪੀ.ਓ ਦਫ਼ਤਰ ਮੋਗਾ-2 ਵਿੱਚ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹਨਾਂ ਕੈਪਾਂ ਵਿੱਚ 50 ਸਕਿਉਰਿਟੀ ਗਾਰਡਾਂ ਦੀ ਇੰਟਰਵਿਊ ਜਰੀਏ ਚੋਣ ਕੀਤੀ ਜਾਵੇਗੀ। ਕੈਂਪ ਵਿੱਚ ਇੰਟਰਵਿਊ ਦੇਣ ਵਾਲੇ ਪ੍ਰਾਰਥੀ ਘੱਟ ਤੋਂ ਘੱਟ 10 ਵੀਂ ਪਾਸ, ਕੱਦ 5 ਫੁੱਟ 7 ਇੰਚ, ਉਮਰ 20-40, ਭਾਰ 56–80 ਕਿਲੋ ਹੋਣਾ ਜਰੂਰੀ ਹੈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਡਿੰਪਲ ਥਾਪਰ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਚਿਨਾਬ–ਜੇਹਲਮ ਬਲਾਕ, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਜਾਂ ਦਫ਼ਤਰ ਦੇ ਸਹਾਇਤਾ ਨੰਬਰ 62392–66860 ਤੇ ਕੰਮ ਕਾਜ ਵਾਲੇ ਦਿਨ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜਿਹਨਾਂ ਲੜਕੇ-ਲੜਕਿਆਂ ਦੀ ਉਮਰ 18ਸਾਲ ਤੋਂ ਵੱਧ ਅਤੇ ਯੋਗਤਾ ਦਸਵੀਂ ਪਾਸ ਤੋਂ ਜਿਆਦਾ ਹੋਵੇ, ਕੈਂਪ ਵਿੱਚ ਇਟਰਵਿਊ ਦੇ ਸਕਦਾ ਹੈ। ਇਸ ਕੈਂਪ ਲਈ ਪ੍ਰਾਰਥੀ ਆਪਣਾ ਰਿਜਿਊਮ, ਪਾਸਪੋਰਟ ਸਾਈਜ਼ ਫੋਟੋਆਂ, ਆਧਾਰ ਕਾਰਡ, ਪੈਨ ਕਾਰਡ ਆਦਿ ਦਸਤਾਵੇਜ਼ ਲੈ ਕੇ ਇੰਟਰਵਿਊ ਦੇਣ ਲਈ ਹਾਜ਼ਰ ਹੋ ਸਕਦੇ ਹਨ।
Leave a Reply