ਮਾਲੇਰਕੋਟਲਾ
-(ਸ਼ਹਿਬਾਜ਼ ਚੌਧਰੀ
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲੇ ਵਿੱਚ ਬਣ ਰਹੇ ਨਵੇਂ ਆਂਗਣਵਾੜੀ ਸੈਂਟਰਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਜ਼ਿਲੇ ਵਿੱਚ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਅਤੇ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿੱਚ ਕਰੀਬ 1 ਕਰੋੜ 36 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕੀਤੀ ਜਾਣੀ ਹੈ, ਜ਼ਿਨਾਂ ਵਿੱਚੋਂ 7 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਸਬੰਧਿਤ ਵਿਭਾਗ ਨੂੰ ਬਾਕੀ ਦੇ 6 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨਾਂ ਹੋਰ ਦੱਸਿਆ ਕਿ ਕਰੀਬ 18 ਲੱਖ ਦੀ ਲਾਗਤ ਨਾਲ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੀ ਪੁਨਰ ਉਸਾਰੀ ਦਾ ਕੰਮ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਵਚਨਵੱਧ ਹੈ ਇਸ ਲਈ ਬੱਚਿਆਂ ਅਤੇ ਔਰਤਾਂ ਲ਼ਈ ਪੂਰੀ ਤਰਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲ਼ਈ ਆਂਗਣਵਾੜੀ ਸੈਂਟਰਾਂ ਵਿੱਚ ਫਲੌਰਿੰਗ, ਪੇਟਿੰਗ, ਬਿਜਲੀਕਰਨ, ਪਖਾਣੇ ਦੀ ਮੁਰੰਮਤ ਦਾ ਕੰਮ ਜਾਰੀ ਹੈ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜ਼ਿਲਾ ਪ੍ਰੋਗਰਾਮ ਅਫਸਰ ਰਤਿੰਦਰ ਪਾਲ ਕੌਰ ਧਾਰੀਵਾਲ, ਇੰਚਾਰਜ ਵਨ ਸਟੋਪ ਸੈਂਟਰ ਨਾਜੀਰ ਮੁਹੰਮਦ, ਐਸ.ਡੀ.ਓ ਪੰਚਾਇਤੀ ਰਾਜ ਦਵਿੰਦਰ ਸਿੰਘ ਹਾਜਰ ਸਨ।
Leave a Reply