ਮੋਗਾ
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ 103 ਇੰਨਫੈਟਰੀ ਬਟਾਲੀਅਨ (ਟੀ.ਏ.) ਸਿੱਖਲਾਈ ਵੱਲੋਂ 17 ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਦੇ ਫਿਜੀਕਲ ਟਰਾਇਲ ਲਏ ਗਏ ਹਨ, ਇਨ੍ਹਾਂ ਫਿਜ਼ੀਕਲ ਟਰਾਇਲਾਂ ਵਿੱਚੋ ਜਿਹੜੇ ਯੁਵਕ ਫਿਜੀਕਲ ਫਿੱਟ ਹੋ ਗਏ ਹਨ । ਉਨ੍ਹਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਗਈ ਹੈ । ਮੋਗਾ, ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਅਤੇ ਫਰੀਦਕੋਟ ਜਿਲ੍ਹਿਆਂ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ।ਜ਼ੋ ਯੁਵਕ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09 ਵਜੇ ਤੋਂ 11:30 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।
Leave a Reply