ਸਿਰਸਾ
(ਜਸਟਿਸ ਨਿਊਜ਼)
ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਦੇ ਪ੍ਰੈੱਸ ਇਨਫਰਮੇਸ਼ਨ ਬਿਊਰੋ (ਪੀਆਈਪੀ), ਚੰਡੀਗੜ੍ਹ ਦੁਆਰਾ ਐਡੀਸ਼ਨਲ ਡਾਇਰੈਕਟਰ ਜਨਰਲ ਵਿਵੇਕ ਵੈਭਵ ਦੀ ਅਗਵਾਈ ਹੇਠ, 4 ਦਸੰਬਰ ਨੂੰ ਸਥਾਨਕ ਮੀਡੀਆ ਕਰਮਚਾਰੀਆਂ ਲਈ ਬਰਨਾਲਾ ਰੋਡ ਸਥਿਤ ਪੀਡਬਲਿਊਡੀ ਰੈਸਟ ਹਾਊਸ ਵਿਖੇ ਮੀਡੀਆ ਵਰਕਸ਼ਾਪ ‘ਵਾਰਤਾ’ ਦਾ ਆਯੋਜਨ ਕੀਤਾ ਜਾਵੇਗਾ।
ਪੀਆਈਬੀ ਚੰਡੀਗੜ੍ਹ ਦੇ ਮੀਡੀਆ ਅਤੇ ਸੰਚਾਰ ਅਧਿਕਾਰੀ ਅਹਿਮਦ ਖਾਨ ਨੇ ਦੱਸਿਆ ਕਿ ਮੀਡੀਆ ਵਰਕਸ਼ਾਪ “ਵਾਰਤਾ” ਵਿੱਚ ਡਿਪਟੀ ਕਮਿਸ਼ਨਰ ਸ਼ਾਂਤਨੂ ਸ਼ਰਮਾ, ਐਡੀਸ਼ਨਲ ਡਿਪਟੀ ਕਮਿਸ਼ਨਰ ਵੀਰੇਂਦਰ ਸਹਿਰਾਵਤ, ਪੁਲਿਸ ਸੁਪਰਡੈਂਟ ਸਿਰਸਾ ਦੀਪਕ ਸਹਾਰਣ, ਪੁਲਿਸ ਸੁਪਰਡੈਂਟ, ਡੱਬਵਾਲੀ ਨਿਕਿਤਾ ਖੱਟਰ ਤੋਂ ਇਲਾਵਾ ਵਿਸ਼ਾ-ਮਾਹਿਰ ਵੀ ਸ਼ਾਮਲ ਹੋਣਗੇ। “ਵਾਰਤਾ” ਦਾ ਉਦੇਸ਼ ਸਥਾਨਕ ਮੀਡੀਆ ਅਤੇ ਸਰਕਾਰ ਵਿਚਕਾਰ ਤਾਲਮੇਲ ਸਥਾਪਿਤ ਕਰਨਾ ਹੈ, ਜਿਸ ਨਾਲ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਦੇ ਪ੍ਰਭਾਵਸ਼ਾਲੀ ਸੰਚਾਰ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਇਸ ਵਾਰਤਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਤੰਬਾਕੂ ਦੇ ਖਾਤਮੇ, ਵਾਤਾਵਰਣ ਅਤੇ ਹੋਰ ਵਿਸ਼ਿਆਂ ‘ਤੇ ਮਾਹਿਰਾਂ ਅਤੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਇਹ ਮੀਡੀਆ ਵਰਕਸ਼ਾਪ ਸਥਾਨਕ ਮੀਡੀਆ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਨੂੰ ਦੂਰ ਕਰਨ ‘ਤੇ ਤਰਜੀਹ ਨਾਲ ਧਿਆਨ ਦੇਣ ਦੇ ਨਾਲ-ਨਾਲ ਵੱਖ-ਵੱਖ ਵਿਸ਼ਿਆਂ ‘ਤੇ ਇੰਟਰਐਕਟਿਵ ਸੈਸ਼ਨਾਂ ਲਈ ਇੱਕ ਪਲੈਟਫਾਰਮ ਪ੍ਰਦਾਨ ਕਰੇਗੀ। ਇਸ ਮੌਕੇ ‘ਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਵੱਲੋਂ ਪੱਤਰਕਾਰ ਭਲਾਈ ਯੋਜਨਾ ਅਤੇ ਮੰਤਰਾਲੇ ਦੀਆਂ ਪ੍ਰਕਿਰਿਆਵਾਂ ਬਾਰੇ ਵੀ ਦੱਸਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਥਾਨਕ ਮੀਡੀਆ ਕਰਮਚਾਰੀਆਂ ਲਈ ਆਯੋਜਿਤ ਇਸ ਮੀਡੀਆ ਵਾਰਤਾ ਦੌਰਾਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਦੇ ਪੀਆਈਬੀ ਅਤੇ ਅਖ਼ਬਾਰਾਂ ਦੇ ਰਜਿਸਟਰਾਰ (ਪੀਆਰਜੀਆਈ) ਅਤੇ ਹੋਰ ਮੀਡੀਆ ਸੰਸਥਾਵਾਂ ਦੇ ਕੰਮਕਾਜ ਬਾਰੇ ਵਿਸਤ੍ਰਿਤ ਚਰਚਾ ਕੀਤੀ ਜਾਵੇਗੀ। ਵਾਰਤਾ ਦੌਰਾਨ, ਮੀਡੀਆ ਕਰਮਚਾਰੀ ਆਪਣੇ ਲੇਖਾਂ ਵਿੱਚ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਸ਼ਾਮਲ ਕਰਨ ਬਾਰੇ ਮੁੱਲਵਾਨ ਸੂਝਾਅ ਹਾਸਲ ਕਰਨਗੇ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਨੂੰ ਇਨ੍ਹਾਂ ਯੋਜਨਾਵਾਂ ਨਾਲ ਵੱਡੇ ਪੱਧਰ ‘ਤੇ ਲਾਭ ਮਿਲੇ। ਇਹ ਆਯੋਜਨ ਮੀਡੀਆ ਅਤੇ ਸਰਕਾਰ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ, ਇੱਕ ਲਚਕੀਲਾ ਸਮਾਜ ਬਣਾਉਣ ਅਤੇ ਸਰਕਾਰੀ ਪ੍ਰੋਗਰਾਮਾਂ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ।
Leave a Reply