ਮੋਗਾ
( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ)
ਮਾਨਯੋਗ ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਿਸ ਨਵਜੋਤ ਕੌਰ, ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 6 ਦਸੰਬਰ 2025 ਤੋਂ 6 ਜਨਵਰੀ 2026 ਤੱਕ ਪੂਰੇ ਪੰਜਾਬ ਵਿੱਚ “ਯੂਥ ਅਗੇਂਸਟ ਡਰੱਗਜ-ਐਟੀਂ ਡਰੱਗਜ ਅਵੇਰਨੈੱਰਸ ਡਰਾਈਵ” ਮੁਹਿੰਮ ਚਲਾਈ ਜਾ ਰਹੀ ਹੈ।
ਮਿਸ ਨੀਲਮ ਅਰੋੜਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਅੱਜ 8 ਦਸੰਬਰ ਨੂੰ ਮੋਗਾ, ਨਿਹਾਲ ਸਿੰਘ ਵਾਲਾ, ਬਾਘਾਪੁਰਾਣਾ ਅਤੇ ਕੋਟ ਈਸੇ ਖਾਂ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਇਹਨਾਂ ਰੈਲੀਆਂ ਵਿੱਚ ਮਿਸ ਕਿਰਨ ਜਯੋਤੀ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ, ਸ਼੍ਰੀ ਵਿਜੈ ਕੁਮਾਰ ਸਿਵਲ ਜੱਜ ਜੂਨੀਅਰ ਡਵੀਜਨ ਬਾਘਾਪੁਰਾਣਾ, ਮਿਸ ਸ਼ਿਵਾਂਗੀ ਸਾਂਗਰ ਐੱਸ.ਡੀ.ਜੇ.ਐੱਮ ਨਿਹਾਲ ਸਿੰਘ ਵਾਲਾ, ਮਿਸ ਪ੍ਰਭਜੋਤ ਕੌਰ ਸਿਵਲ ਜੱਜ (ਜੂਨੀਅਰ ਡਵੀਜਨ) ਨਿਹਾਲ ਸਿੰਘ ਵਾਲਾ, ਪੈਨਲ ਦੇ ਵਕੀਲ ਸਾਹਿਬਾਨ, ਲੀਗਲ ਏਡ ਡਿਫੈਂਸ ਕਾਊਂਸਲ ਮੋਗਾ, ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ, ਸਟਾਫ ਮੈਂਬਰਜ ਅਤੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਹਰਮੇਲ ਸਿੰਘ ਵੀ ਮੌਜੂਦ ਸਨ।
ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਉਜੜ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਅੱਗੇ ਅਪੀਲ ਕੀਤੀ ਕਿ ਸਾਨੂੰ ਨਸ਼ਾ ਕਰਨ ਤੋਂ ਬਚਣਾ ਚਾਹੀਦਾ ਹੈ ਅਤੇ ਜੇਕਰ ਕੋਈ ਨਸ਼ਾ ਕਰ ਰਿਹਾ ਹੈ ਤਾਂ ਉਸਨੂੰ ਨਸ਼ਾ ਛੁਡਾਊ ਸੈਂਟਰ ਬਾਰੇ ਦੱਸਣਾ ਚਾਹੀਦਾ ਹੈ। ਇਸ ਤੋਂ ਇਲਾਵਾ ਏ.ਐੱਸ.ਆਈ ਹਰਮੇਲ ਸਿੰਘ ਨੇ ਦੱਸਿਆ ਕਿ ਨਸ਼ੇ ਮੌਜੂਦਾ ਪੀੜ੍ਹੀ ਸਮੇਤ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਘਾਤਕ ਸਿੱਧ ਹੋ ਸਕਦੇ ਹਨ, ਇਸ ਲਈ ਸਾਨੂੰ ਸਭ ਨੂੰ ਰਲ ਕੇ ਇਹਨਾਂ ਵਿਰੁੱਧ ਲੜ੍ਹਨਾ ਚਾਹੀਦਾ ਹੈ। ਇਸ ਮੌਕੇ ਸਮੂਹ ਹਾਜਰੀਨ ਵੱਲੋਂ ਨਸ਼ਾ ਨਾ ਕਰਨ ਦੀ ਸਹੁੰ ਵੀ ਚੁੱਕੀ ਗਈ।
Leave a Reply