ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇਆਯੋਜਨ ਲੈਕਚਰ 

ਸੰਗਰੂਰ:—
ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਵਲੋਂ ਅੱਜ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਨਾਮਦੇਵ ਭੁਟਾਲ ਯਾਦਗਾਰੀ ਲੈਕਚਰ ਦਾ ਆਯੋਜਨ ਕੀਤਾ ਗਿਆ। ਸ੍ਰੀ ਹਿਮਾਂਸ਼ੂ ਕੁਮਾਰ, ਸੁਦੀਪ ਸਿੰਘ, ਸਵਰਨਜੀਤ ਸਿੰਘ, ਪ੍ਰਿਤਪਾਲ ਸਿੰਘ ਅਤੇ ਜਗਜੀਤ ਭੁਟਾਲ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਸਭ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਇਨਕਲਾਬੀ ਜਮਹੂਰੀ ਲਹਿਰ ਦੇ ਆਗੂ ਨਾਮਦੇਵ ਭੁਟਾਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ  ਕੁਲਵਿੰਦਰ ਬੰਟੀ ਅਤੇ ਜਗਦੀਸ਼ ਪਾਪੜਾ ਨੇ ਗੀਤਾਂ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਅਤੇ ਸ਼ਹੀਦ ਊਧਮ ਸਿੰਘ ਦੇ ਬਲੀਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ। ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸਵਰਨਜੀਤ ਸਿੰਘ ਨੇ ਹਾਜ਼ਰੀਨ ਨੂੰ ਜੀ ਆਇਆਂ ਆਖਿਆ ਅਤੇ ਮੌਜੂਦਾ ਦੌਰ ਵਿਚ ਲੋਕਾਂ ਪੱਖੀ ਜਮਹੂਰੀ ਆਵਾਜ਼ ਦਾ ਗਲਾ ਘੁੱਟਣ ਲਈ ਕੇਂਦਰ ਦੀ ਬੀ ਜੇ ਪੀ ਸਰਕਾਰ ਵੱਲੋਂ ਪਾਸ ਕੀਤੇ ਕਾਨੂੰਨਾਂ ਖਿਲਾਫ਼ ਜਨਤਕ ਲਾਮਬੰਦੀ ਕਰਨ ਦੀ ਲੋੜ ਵਾਰੇ ਦੱਸਿਆ।
 ਮੁੱਖ ਬੁਲਾਰੇ ਸ੍ਰੀ ਹਿਮਾਂਸ਼ੂ ਕੁਮਾਰ ਵਲੋਂ ਹਾਕਮਾਂ ਵਲੋਂ ਦੇਸ਼ ਦੇ ਜੰਗਲ, ਖਣਿਜ ਪਦਾਰਥਾਂ, ਜ਼ਮੀਨ, ਖੁਰਾਕ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਲਈ ਆਦਿਵਾਸੀਆਂ, ਕਿਸਾਨਾਂ, ਕਿਰਤੀ ਲੋਕਾਂ ਅਤੇ ਛੋਟੇ ਕਾਰੋਬਾਰੀਆਂ ਦੇ ਉਜਾੜੇ ਵਿਰੁੱਧ ਚੱਲ ਰਹੇ ਸੰਘਰਸ਼ਾਂ ਉਪਰ ਕੀਤੇ ਜਾ ਰਹੇ ਜ਼ੁਲਮਾਂ ਦਾ ਵਿਸਥਾਰ ਵਿਚ ਵਰਨਣ ਕੀਤਾ ਅਤੇ ਨੀਮ ਫੌਜੀ ਦਸਤਿਆਂ ਅਤੇ ਫੌਜ ਵਲੋਂ ਆਦਿਵਾਸੀਆਂ ਦੇ ਸੰਘਰਸ਼ ਨੂੰ ਦਬਾਅ ਕੇ ਉਨ੍ਹਾਂ ਦਾ ਉਜਾੜਾ ਕਰਨ ਲਈ ਕੀਤੇ ਜਾ ਰਹੇ ਜ਼ਮੀਨੀ ਅਤੇ ਡ੍ਰੋਨ ਹਮਲਿਆਂ ਖਿਲਾਫ ਆਵਾਜ਼ ਉਠਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਇਹ ਹਮਲਾ ਨਾ ਰੋਕਿਆ ਗਿਆ ਤਾਂ  ਪੰਜਾਬ ਨੂੰ ਉਜਾੜਣਾ ਹਾਕਮਾਂ ਦੇ ਅਗਲੇ ਏਜੰਡੇ ਉਪਰ ਹੈ।
    ਸਮਾਗਮ ਨੂੰ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਐਡਵੋਕੇਟ ਸੁਦੀਪ ਸਿੰਘ ਬਠਿੰਡਾ ਨੇ ਦੇਸ਼ ਦੇ ਹਾਕਮਾਂ ਵਲੋਂ ਆਪਣੇ ਕਾਰਪੋਰੇਟ ਪੱਖੀ ਅਤੇ ਬ੍ਰਾਹਮਣਵਾਦੀ ਫਾ‌‌ਸੀਵਾਦੀ ਏਜੰਡੇ ਨੂੰ ਲਾਗੂ ਕਰਨ ਲਈ ਦੇਸ਼ ਦੀਆਂ ਘੱਟ ਗਿਣਤੀਆਂ ਅਤੇ ਸੰਘਰਸ਼ਸ਼ੀਲ ਲੋਕਾਂ ਉਪਰ ਜ਼ੁਲਮ ਕਰਨ ਲਈ ਅਤੇ ਲੋਕ ਪੱਖੀ ਸੂਚਨਾਵਾਂ ਦਾ ਗਲਾ ਘੁਟਣ ਲਈ ਕੀਤੀਆਂ ਜਾ ਰਹੀਆਂ ਕਾਨੂੰਨੀ ਵਿਵਸਥਾਵਾਂ ਦਾ ਵਿਸਥਾਰ ਵਿਚ ਵਰਨਣ ਕੀਤਾ। ਉਹਨਾਂ ਕਿਹਾ ਕਿ ਇੱਕ ਵਿਸ਼ੇਸ਼ ਵਰਗ ਉਪਰ ਜ਼ੁਲਮ ਕਰਕੇ, ਉਹਨਾਂ ਦੀਆਂ ਜਾਇਦਾਦਾਂ ਉਪਰ ਬਲਡੋਜਰ ਚਲਾ ਕੇ, ਔਰਤਾਂ ਨਾਲ ਬਲਾਤਕਾਰ ਕਰਨ ਵਾਲਿਆਂ ਨੂੰ ਉਤਸ਼ਾਹਿਤ ਕਰਕੇ, ਝੂਠੇ ਪੁਲਿਸ ਮੁਕਾਬਲੇ ਬਣਾ ਕੇ ਹਾਕਮਾਂ ਵਲੋਂ ਇਹਨਾਂ ਨੂੰ ਸਮਾਜਿਕ ਪ੍ਰਵਾਣਗੀ ਦਿਵਾਈ ਜਾ ਰਹੀ ਹੈ। ਇਸ ਤਰ੍ਹਾਂ ਕਰਕੇ ਲੋਕ ਸੰਘਰਸ਼ਾਂ ਉਪਰ ਜ਼ਬਰ ਕਰਨ ਦਾ ਮਹੌਲ ਤਿਆਰ ਕੀਤਾ ਜਾ ਰਿਹਾ ਹੈ। ਕਾਨੂੰਨਾਂ ਵਿਚ ਸਪਸ਼ਟਤਾ ਦੀ ਘਾਟ ਰੱਖ ਕੇ ਉਨ੍ਹਾਂ ਨੂੰ ਮਨਮਰਜ਼ੀ ਨਾਲ ਲਾਗੂ ਕਰਨ ਦਾ ਰਾਹ ਪੱਧਰਾ ਕੀਤਾ ਗਿਆ ਹੈ। ਇਸ ਸਮੇਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਨੇ ਹਾਕਮਾਂ ਵਲੋਂ ਅਪਣਾਈਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵਧ ਰਹੀ ਗੈਰ ਬਰਾਬਰੀ, ਬੇਇਨਸਾਫ਼ੀ ਅਤੇ ਜ਼ਬਰ ਦੇ ਖਿਲਾਫ ਜਮਹੂਰੀ ਲਹਿਰ ਨੂੰ ਤਕੜਾ ਕਰਨ ਦਾ ਸੱਦਾ ਦਿੱਤਾ । ਪ੍ਰੋਗਰਾਮ ਵਿੱਚ ਪਾਸ ਕੀਤੇ ਮਤਿਆਂ ਵਿਚ ਇਜ਼ਰਾਈਲ ਵਲੋਂ ਫ਼ਲਸਤੀਨੀ ਲੋਕਾਂ ਉਪਰ ਕੀਤੇ ਜਾ ਰਹੇ ਜ਼ੁਲਮਾਂ ਨੂੰ ਬੰਦ ਕਰਨ, ਉਹਨਾਂ ਨੂੰ ਆਜ਼ਾਦੀ ਦੇਣ, ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ, ਜ਼ੇਲ੍ਹਾਂ ਵਿਚ ਬੰਦ ਕੀਤੇ ਬੁਧੀਜੀਵੀਆਂ, ਪੱਤਰਕਾਰਾਂ, ਵਿਦਿਆਰਥੀਆਂ ਆਦਿ ਨੂੰ ਬਿਨਾਂ ਸ਼ਰਤ ਰਿਹਾਅ ਕਰਨ, ਸਜ਼ਾ ਪੂਰੀ ਕਰ ਚੁੱਕੇ ਸਮੂਹ ਕੈਦੀਆਂ ਨੂੰ ਰਿਹਾਅ ਕਰਨ, ਕਾਰਪੋਰੇਟ ਘਰਾਣਿਆਂ ਦੇ ਲਾਭ ਲਈ ਆਦਿਵਾਸੀਆਂ ਦੀ ਨਸਲਕੁਸ਼ੀ ਬੰਦ ਕਰਨ, ਮਨੀਪੁਰ ਵਿਚ ਜਿਨਸੀ ਅਤੇ ਅਤਿਵਾਦੀ ਹਿੰਸਾ ਲਈ ਜ਼ਿੰਮੇਵਾਰ ਗ੍ਰੋਹਾਂ ਵਿਰੁੱਧ ਕਾਰਵਾਈ ਕਰਨ, ਪਾਰਲੀਮੈਂਟ ਵਿੱਚ ਸੰਘਰਸ਼ ਕਰਨ ਗਏ ਨੌਜਵਾਨਾਂ ਖਿਲਾਫ ਲਗਾਏ ਯੂ ਏ ਪੀ ਏ ਕਾਨੂੰਨ ਵਾਪਸ ਲੈਣ ਅਤੇ ਉਨ੍ਹਾਂ ਨੂੰ ਰਿਹਾਅ ਕਰਨ, ਪੰਜਾਬ ਵਿੱਚ ਗੈਂਗਸਟਰਾਂ ਦੇ ਨਾਂ ਉਪਰ ਬਣਾਏ ਜਾ ਰਹੇ ਝੂਠੇ ਪੁਲਿਸ ਮੁਕਾਬਲੇ ਬੰਦ ਕਰਨ ਦੀ ਮੰਗ ਕੀਤੀ ਗਈ। ਪ੍ਰੋਗਰਾਮ ਵਿੱਚ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਆਗੂ ਮਨਧੀਰ ਸਿੰਘ, ਜੁਝਾਰ ਸਿੰਘ, ਕਿਰਨਦੀਪ ਕੌਰ ਔਲਖ, ਭਜਨ ਸਿੰਘ ਰੰਗੀਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨਾਂ ਦੇ ਆਗੂ ਬਲਜੀਤ ਸਿੰਘ ਨਮੋਲ ਤੇ ਪ੍ਰਗਟ ਸਿੰਘ ਕਾਲਾਝਾੜ, ਡੀ ਟੀ ਐਫ਼ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਤਰਕਸ਼ੀਲ ਸੁਸਾਇਟੀ ਦੇ ਆਗੂ ਪਰਮਵੇਦ ਟੈਕਨੀਕਲ ਐਂਡ ਮਕੈਨਿਕ ਇੰਪਲਾਈਜ ਯੂਨੀਅਨ ਦੇ ਆਗੂ ਹਰਜੀਤ ਸਿੰਘ ਬਾਲੀਆਂ,ਆਈ ਡੀ ਪੀ ਦੇ ਆਗੂ  ਫਲਜੀਤ ਸਿੰਘ, ਕਿਸਾਨ ਆਗੂ ਰੋਹੀ ਸਿੰਘ ਮੰਗਵਾਲ, ਕਿਸਾਨ ਵਿਕਾਸ ਫਰੰਟ ਦੇ ਆਗੂ ਮਹਿੰਦਰ ਸਿੰਘ ਭੱਠਲ , ਅਦਾਰਾ ਤਰਕਸ਼ ਵਲੋਂ ਚਰਨਜੀਤ ਪਟਵਾਰੀ,ਲੋਕ ਚੇਤਨਾ ਮੰਚ ਦੇ ਆਗੂ ਜਗਦੀਸ਼ ਪਾਪੜਾ ਵੀ ਹਾਜ਼ਰ ਸਨ ਤੇ
 ਮੰਚ ਸੰਚਾਲਨ ਸਭਾ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਕੁਲਵਿੰਦਰ ਸਿੰਘ ਬੰਟੀ ਵਲੋਂ ਕੀਤਾ ਗਿਆ ਕੀਤਾ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin