ਆਮ ਲੋਕਾਂ ਨੇ ਮੁਫ਼ਤ ਵਿੱਚ ਕਰਵਾਏ 45 ਹਜ਼ਾਰ 232 ਤੋਂ ਵਧੇਰੇ ਲੈਬ ਟੈਸਟ|

ਮਾਲੇਰਕੋਟਲਾ :(ਮੁਹੰਮਦ ਸ਼ਹਿਬਾਜ਼)   ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ।ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 09 ਕਾਰਜਸ਼ੀਲ ਹਨ । ਜਿਨ੍ਹਾਂ ਤੋਂ ਆਵਾਮ ਵੱਲੋਂ ਸਿਹਤ ਸੇਵਾਵਾਂ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ 09 ਆਮ ਆਦਮੀ ਕਲੀਨਿਕਾਂ ਵਿੱਚੋਂ, 03 ਕਲੀਨਿਕ ਸ਼ਹਿਰੀ ਖੇਤਰਾਂ ਵਿੱਚ ਅਤੇ 06 ਪੇਂਡੂ ਖੇਤਰਾਂ ਵਿੱਓ ਕਾਰਜਸ਼ੀਲ ਹਨ । ਉਨ੍ਹਾਂ ਹੋਰ ਦੱਸਿਆ ਕਿ ਮਾਲੇਰਕੋਟਲਾ ਵਿਖੇ 03 ਆਮ ਆਦਮੀ ਕਲੀਨਿਕ ਪੁਰਾਣੀ ਤਹਿਸੀਲ ਕੰਪਲੈਕਸ, ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਅਤੇ ਜਮਾਲਪੁਰ ਵਿਖੇ ਹਨ । ਇਸ ਤੋਂ ਇਲਾਵਾ 06 ਹੋਰ ਆਮ ਆਦਮੀ ਕਲੀਨਿਕ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਅਤੇ ਪਿੰਡ ਕੁਠਾਲਾ,ਦਸੋਧਾ ਸਿੰਘ ਵਾਲਾ ਅਤੇ ਅਤੇ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗਵਾਰਾ, ਬੰਨਭੋਰਾ ਅਤੇ ਮੰਨਵੀ ਵਿਖੇ ਕਾਰਜਸ਼ੀਲ ਹਨ । ਇਨਾਂ 09 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ ਕਰੀਬ 2 ਲੱਚ 42 ਹਜਾਰ 552 ਲੋਕਾਂ ਨੇ ਮੁਫ਼ਤ ਮੈਡੀਕਲ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰਾਂ ਦੇ ਕਰੀਬ 45 ਹਜਾਰ 232 ਲੈਬ ਟੈਸਟ ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ। ਉਨ੍ਹਾਂ ਹੋਰ ਦੱਸਿਆ ਕਿ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਜ਼ਿਲ੍ਹਾ ਨਿਵਾਸੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਪੁੱਜ ਰਹੇ ਹਨ । ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ 18 ਅਗਸਤ 2022 ਤੋਂ 25 ਜੂਨ ਤੱਕ ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਵਿਖੇ 75 ਹਜ਼ਾਰ 116 ਮਰੀਜ਼ਾ,ਪੁਰਾਣੀ ਤਹਿਸੀਲ ਕੰਪਲੈਕਸ ਵਿਖੇ 47 ਹਜ਼ਾਰ 546 ਮਰੀਜ਼ਾਂ ਨੇ ਆਪਣਾ ਮੁਫ਼ਤ ਇਲਾਜ ਕਰਵਾਇਆ ਅਤੇ ਇਸੇ ਤਰ੍ਹਾਂ 27 ਜਨਵਰੀ 2023 ਤੋਂ ਹੁਣ ਤੱਕ ਜਮਾਲਪੁਰ ਵਿਖੇ 27582 ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੁਵਿਧਾਵਾਂ ਦਾ ਲਾਭ ਲਿਆ ਉਨ੍ਹਾਂ ਹੋਰ ਦੱਸਿਆ ਕਿ 27 ਜਨਵਰੀ 2023 ਤੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੁੱਪ ਕਲਾਂ ਵਿਖੇ ਸ਼ੁਰੂ ਕੀਤੇ ਗਏ ਕਲੀਨਿਕ ਤੋਂ 20717 ਮਰੀਜ਼ਾਂ ਨੇ ਆਪਣਾ ਇਲਾਜ ਕਰਵਾਇਆ । ਇਸ ਤਰ੍ਹਾਂ ਪਿੰਡ ਕੁਠਾਲਾ ਵਿਖੇ 20353 ਮਰੀਜ਼ਾ ਦਾ ਮੁਫ਼ਤ ਇਲਾਜ ਅਤੇ ਅਮਰਗੜ੍ਹ ਸਬ ਡਵੀਜ਼ਨ ਦੇ ਪਿੰਡ ਗਵਾਰਾ ਵਿਖੇ 22427 ਮਰੀਜ਼ਾ ਦਾ ਇਲਾਜ ਅਤੇ ਮੰਨਵੀ ਵਿਖੇ 22305 ਮਰੀਜ਼ਾ ਦਾ ਇਲਾਜ ਕੀਤਾ ਹੈ ਇਸੇ ਤਰ੍ਹਾਂ 15 ਅਗਸਤ 2023 ਤੋਂ ਕਾਰਜਸ਼ੀਲ ਪਿੰਡ ਬੰਨਭੋਰਾ ਵਿਖੇ 4349 ਅਤੇ 02 ਮਾਰਚ 2024 ਤੋਂ ਕਾਰਜਸ਼ੀਲ ਹੋਏ ਆਮ ਆਦਮੀ ਕਲੀਨਿਕ ਤੋਂ 2157 ਲੋਕਾਂ ਨੇ ਆਪਣਾ ਇਲਾਜ ਕਰਵਾਇਆ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। ਇਨਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin