ਅਜੇ ਮੰਗੂਪੁਰ ਨੇ ਨਵੇਂ ਸਾਲ ਦੀ ਦਿੱਤੀ ਵਧਾਈ 

 ਨਵਾਂਸ਼ਹਿਰ /ਬਲਾਚੌਰ
 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੀਨੀਅਰ ਕਾਂਗਰਸੀ ਆਗੂ ਅਜੇ ਮੰਗੂਪੁਰ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ।  ਉਨ੍ਹਾਂ ਕਿਹਾ ਕਿ ਨਵਾਂ ਸਾਲ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ, ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ।  ਅਜੇ ਮੰਗੂਪੁਰ ਨੇ ਅੱਜ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਮੁੱਚੇ ਵਿਸ਼ਵ ਲਈ ਖੁਸ਼ੀਆਂ ਲੈ ਕੇ ਆਵੇ ਅਤੇ ਨਵਾਂ ਸਾਲ ਪੰਜਾਬ ਦੀ ਖੁਸ਼ਹਾਲੀ, ਤਰੱਕੀ ਅਤੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ।  ਉਨ੍ਹਾਂ ਸੂਬੇ, ਦੇਸ਼-ਵਿਦੇਸ਼ ਵਿਚ ਵਸਦੇ ਪੰਜਾਬੀ ਭਾਈਚਾਰੇ ਦੀ ਖੁਸ਼ਹਾਲੀ ਅਤੇ ਤਰੱਕੀ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਦੇਸ਼ ਦਾ ਨੰਬਰ ਇਕ ਸੂਬਾ ਬਣ ਸਕੇ ਅਤੇ ਵਿਕਾਸ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚੇ।   ਸ਼੍ਰੀ ਅਜੈ ਮੰਗੂਪੁਰ ਨੇ ਕਿਹਾ ਕਿ ਆਓ ਨਵੇਂ ਸਾਲ 2024 ਦਾ ਸੁਆਗਤ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਣ ਦੀ ਭਾਵਨਾ ਨਾਲ ਕਰੀਏ ਅਤੇ ਆਪਣੇ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੋਰ ਵੀ ਮਿਹਨਤ ਕਰੀਏ।

Leave a Reply

Your email address will not be published.


*


%d