ਅੰਤੋਂਦੇਯ ਪਰਿਵਾਰਾਂ ਦਾ ਸਹਾਰਾ ਬਣੀ ਮਨੋਹਰ ਸਰਕਾਰ ਦੀ ਦਿਆਲੂ ਯੋਜਨਾ

ਚੰਡੀਗੜ੍ਹ:::::::::::::::::: ਹਰਿਆਣਾਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਅੰਤੋਂਦੇਯ ਪਰਿਵਾਰਾਂ ਨੂੰ ਸਮਾਜਿਕ-ਵਿੱਤੀ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਦੀਨ ਦਿਆਲ ਉਪਾਧਿਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ) ਤਹਿਤ 2180 ਲਾਭਕਾਰਾਂ ਨੂੰ 84.01 ਕਰੋੜ ਦੀ ਰਕਮ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਪਹੁੰਚਾਈ।

          ਦਿਆਲੂ ਯੋਜਨਾ ਨੂੰ ਦੇਸ਼ ਦੀ ਅਨੋਖੀ ਯੋਜਨਾ ਦੱਸਦੇ ਹੋਏ ਮੁੱਖ ਮੰਤਰੀ ਨੇ ਦਸਿਆ ਕਿ ਇਸ ਤੋਂ ਪਹਿਲਾਂ ਵੀ ਮੌਜੂਦਾ ਸਰਕਾਰ ਵੱਲੋਂ 2145 ਲਾਭਕਾਰਾਂ ਦੇ ਬੇਂਕ ਖਾਤਿਆਂ ਦੇ 82.12 ਕਰੋੜ ਰੁਪਏ ਦੀ ਸਹਾਇਤਾ ਰਕਮ ਪ੍ਰਦਾਨ ਕੀਤੀ ਜਾ ਚੁੱਕੀ ਹੈ। ਅੱਜ ਪ੍ਰਦਾਨ ਕੀਤੀ ਗਈ ਰਕਮ ਨੂੰ ਮਿਲਾ ਕੇ ਹੁਣ ਤਕ ਕੁੱਲ 4325 ਲਾਭਕਾਰਾਂ ਨੂੰ 166.13 ਕਰੋੜ ਰੁਪਏ ਦੀ ਰਕਮ ਪ੍ਰਦਾਨ ਕੀਤੀ ਜਾ ਚੁੱਕੀ ਹੈ। । ਇਸ ਮੌਕੇ ‘ਤੇ ਉਰਜਾ ਮੰਤਰੀ ਰਣਜੀਤ ਸਿੰਘ ਵੀ ਮੌਜੂਦ ਸਨ। ਉੱਥੇ ਹੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਡਾ ਕਮਲ ਗੁਪਤਾ ਵਰਚੂਅਲੀ ਜੁੜੇ।

          ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਦੁਰਘਟਨਾ ਵਿਚ ਪਰਿਵਾਰ ਦੇ ਕਿਸੇ ਮੈਂਬਰ ਦੀ ਮੌਤ ਹੋਣ ਅਤੇ ਦਿਵਆਂਗ ਹੋ ਜਾਣ ‘ਤੇ ਉਸ ਪਰਿਵਾਰ ‘ਤੇ ਮੁਸੀਬਤਾਂ ਦਾ ਪਹਾੜ ਟੁੱਟ ਪੈਂਦਾ ਹੈ। ਅਜਿਹੇ ਪਰਿਵਾਰਾਂ ਦੀ ਚਿੰਤਾ ਕਰਦੇ ਹੋਏ ਉਨ੍ਹਾਂ ਨੂੰ ਆਰਥਕ ਮਦਦ ਪਹੁੰਚਾਉਣ ਲਈ ਸੂਬਾ ਸਰਕਾਰ ਵੱਲੋਂ ਦੀਨ ਦਿਆਲ ਉਪਾਧਿਆਏ ਅੰਤੋਂਦੇਯ ਪਰਿਵਾਰ ਸੁਰੱਖਿਆ ਯੋਜਨਾ (ਦਿਆਲੂ) ਚਲਾਈ ਜਾ ਰਹੀ ਹੈ।

          ਇਸ ਯੋਜਨਾ ਵਿਚ 1 ਲੱਖ 80 ਹਜਾਰ ਰੁਪਏ ਤਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ 6 ਸਾਲ ਤੋਂ 60 ਸਾਲ ਤਕ ਦੀ ਉਮਰ ਦੇ ਮੈਂਬਰ ਦੀ ਮੌਤ ਜਾਂ ਦਿਵਆਂਗ ਹੋਣ ‘ਤੇ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

          ਉਨ੍ਹਾਂ ਨੇ ਦਸਿਆ ਕਿ ਦਿਆਲੂ ਯੋਜਨਾ ਤਹਿਤ ਵੱਖ-ਵੱਖ ਉਮਰ ਦੇ ਅਨੁਸਾਰ ਲਾਭ ਦਿੱਤਾ ਗਿਆ ਹੈ। 6 ਤੋਂ 12 ਸਾਲ ਉਮਰ ਤਕ ਲਈ 1 ਲੱਖ ਰੁਪਏ, 12 ਤੋਂ ਵੱਧ ਤੇ 18 ਸਾਲ ਤਕ 2 ਲੱਖ ਰੁਪਏ, 18 ਤੋਂ ਵੱਧ ਤੇ 25 ਸਾਲ ਤਕ 3 ਲੱਖ ਰੁਪਏ, 25 ਤੋਂ ਵੱਧ ਤੇ 45 ਸਾਲ ਤਕ 5 ਲੱਖ ਰੁਪਏ, 45 ਤੋਂ ਵੱਧ ਤੇ 60 ਸਾਲ ਤਕ 3 ਲੱਖ ਰੁਪਏ ਦੀ ਰਕਮ ਦਿੱਤੀ ਜਾਂਦੀ ਹੈ। ਇਸ ਲਾਭ ਵਿਚ 18 ਤੋਂ 40 ਸਾਲ ਦੀ ਉਮਰ ਵਰਗ ਵਿਚ ਪ੍ਰਧਾਨ ਮੰਤਰੀ ਜੀਵਨ ਜੋਤੀ ਯੋਜਨਾ ਤਹਿਤ ਮਿਲਣ ਵਾਲੀ ਰਕਮ ਵੀ ਸ਼ਾਮਿਲ ਹੈ।

ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਵੀ ਉਮਾਸ਼ੰਕਰ, ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਰੁਣ ਗੁਪਤਾ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ, ਹਾਊਸਿੰਗ ਫਾਰ ਆਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਉਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਬਿਜਲੀ ਨਿਗਮਾਂ ਦੇ ਚੇਅਰਮੈਨ ਪੀ ਕੇ ਦਾਸ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸਭਿਆਚਾਰ ਵਿਭਾਗ ਦੇ ਮਹਾਨਿਦੇਸ਼ਕ ਮਨਦੀਪ ਸਿੰਘ ਬਰਾੜ, , ਡੀਐਚਬੀਵੀਐਨ ਦੇ ਪ੍ਰਬੰਧ ਨਿਦੇਸ਼ਕ ਪੀ ਸੀ ਮੀਣਾ, ਹਾਊਸਿੰਗ ਫਾਰ ਆਲ ਵਿਭਾਗ ਦੇ ਮਹਾਨਿਦੇਸ਼ਕ ਟੀ ਐਲ ਸਤਅਪ੍ਰਕਾਸ਼, ਨਗਰ ਅਤੇ ਗ੍ਰਾਮ ਆਯੋਜਨਾ ਵਿਭਾਗ ਦੇ ਨਿਦੇਸ਼ਕ ਅਮਿਤ ਖੱਤਰੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published.


*


%d