ਅੰਨਦਾਤਾ ਕਿਸਾਨ ਯੂਨੀਅਨ ਦੁਆਰਾ ਯੂਨੀਅਨ ਦਾ ਵਿਸਥਾਰ ਕੀਤਾ ਗਿਆ

ਲੁਧਿਆਣਾ:::::::::::::::::::::
ਅੱਜ ਇਥੇ ਅੰਨਦਾਤਾ ਕਿਸਾਨ ਯੂਨੀਅਨ ਦੀ ਇੱਕ ਮੀਟਿੰਗ ਜਿਲ੍ਹਾ ਲੁਧਿਆਣਾ ਦੇ ਦਿਹਾਤੀ ਪ੍ਰਧਾਨ ਜੁਗਰਾਜ ਸਿੰਘ ਮੰਡ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ ਤੇ ਇਹ ਮੀਟਿੰਗ ਰੈਲੀ ਦੇ ਰੂਪ ਧਾਰ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਵਿਰਕ ਅਤੇ ਪੰਜਾਬ ਸੂਬਾ ਪ੍ਰਧਾਨ ਜੱਥੇ:ਤਰਨਜੀਤ ਸਿੰਘ ਨਿਮਾਣਾ ਤੋਂ ਇਲਾਵਾ ਹੋਰ ਅਹੁਦੇਦਾਰ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਪ੍ਰਧਾਨ ਗੁਰਮੁਖ ਸਿੰਘ ਵਿਰਕ ਅਤੇ ਪੰਜਾਬ ਸੂਬਾ ਪ੍ਰਧਾਨ ਜੱਥੇ:ਤਰਨਜੀਤ ਸਿੰਘ ਨਿਮਾਣਾ ਨੇ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਪੂਰੇ ਦੇਸ਼ ਵਿਚ ਫੈਲ ਚੁੱਕੀ ਹੈ ਤੇ ਹੁਣ ਪੰਜਾਬ ਵਿੱਚ ਵੀ ਇਸਦਾ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਨਿਰਮੋਲ ਕਿਸਾਨਾਂ ਦੀ ਜਥੇਬੰਦੀ ਹੈ ਤੇ ਇਸ ਯੂਨੀਅਨ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿਖੇ ਲੱਗੇ ਕਿਸਾਨ ਅੰਦੋਲਨ ਵਿੱਚ ਅਹਿਮ ਯੋਗਦਾਨ ਪਾਇਆ ਗਿਆ ਸੀ। ਇਨਾਂ ਆਗੂਆਂ ਨੇ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਵੱਲੋਂ 13 ਫਰਵਰੀ ਨੂੰ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਦਿੱਲੀ ਵੱਲ ਨੂੰ ਕੂਚ ਕੀਤਾ ਜਾਵੇਗਾ ਅਤੇ ਇਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸਦੀ ਇੱਕ ਵੱਡੀ ਮੀਟਿੰਗ 3 ਫਰਵਰੀ ਨੂੰ ਹਰਿਆਣਾ ਵਿੱਚ ਰੱਖੀ ਗਈ ਹੈ ਜਿਸ ਵਿੱਚ ਇਸ ਅੰਦੋਲਨ ਦੀ ਅੰਤਿਮ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਉਹ ਉਹਨਾਂ ਦੀ ਯੂਨੀਅਨ ਕਿਸਾਨਾਂ ਦੀਆਂ ਮੰਗਾਂ ਲਈ ਹਮੇਸ਼ਾ ਡੱਟ ਕੇ ਖੜੇਗੀ ਤੇ ਕਿਸੇ ਵੀ ਰਾਜਨੀਤਿਕ ਪਾਰਟੀ ਅੱਗੇ ਨਹੀਂ ਝੁਕੇਗੀ। ਇਸ ਮੀਟਿੰਗ ਦੌਰਾਨ ਜਿਲਾ ਦਿਹਾਤੀ ਪ੍ਰਧਾਨ ਜੁਗਰਾਜ ਸਿੰਘ ਮੰਡ ਨੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਵਿਰਕ ਅਤੇ ਪੰਜਾਬ ਸੂਬਾ ਪ੍ਰਧਾਨ ਜੱਥੇ:ਤਰਨਜੀਤ ਸਿੰਘ ਨਿਮਾਣਾ ਤੋਂ ਇਲਾਵਾ ਹੋਰਨਾਂ ਅਹੁਦੇਦਾਰਾਂ ਦਾ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਕਿਸਾਨਾਂ ਦਾ ਮੀਟਿੰਗ ਵਿੱਚ ਪੁੱਜਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੰਨਦਾਤਾ ਕਿਸਾਨ ਯੂਨੀਅਨ ਇੱਕ ਅਜਿਹੀ ਯੂਨੀਅਨ ਹੈ ਜਿਹੜੀ ਕਿ ਪਾਰਟੀਬਾਜੀ ਤੋਂ ਉਪਰ ਉੱਠ ਕੇ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਹਨਾਂ ਦੀਆਂ ਮੰਗਾਂ ਲਈ ਸੰਘਰਸ਼ ਕਰਦੀ ਆਈ ਹੈ। ਉਹਨਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ ਯੂਨੀਅਨ ਦੇ ਹਰ ਉਲੀਕੇ ਗਏ ਪ੍ਰੋਗਰਾਮ ਵਿੱਚ ਡੱਟ ਕੇ ਸਾਥ ਦੇਣਗੇ ਅਤੇ ਕਿਸਾਨਾਂ ਦੀ ਹਰ ਮੁਸ਼ਕਿਲ ਵਿੱਚ ਉਹਨਾਂ ਦੇ ਨਾਲ ਖੜਨਗੇ।
ਇਸ ਮੀਟਿੰਗ ਵਿੱਚ ਯੂਨੀਅਨ ਦਾ ਵਿਸਥਾਰ ਕਰਦਿਆਂ ਨੌਜਵਾਨਾਂ ਨੂੰ ਅਹੁਦੇ ਦਿੱਤੇ ਗਏ ਹਨ ਜਿਨਾਂ ਵਿੱਚ ਦਵਿੰਦਰ ਸਿੰਘ ਪ੍ਰਧਾਨ ਹਲਕਾ ਸਮਰਾਲਾ, ਰਾਜਵੀਰ ਸਿੰਘ ਮਾਂਗਟ ਪ੍ਰਧਾਨ ਹਲਕਾ ਪਾਇਲ, ਪ੍ਰਦੀਪ ਸਿੰਘ ਗਰੇਵਾਲ ਪ੍ਰਧਾਨ ਹਲਕਾ ਸਾਹਨੇਵਾਲ ਅਤੇ ਪ੍ਰਗਟ ਸਿੰਘ ਨੂੰ ਹਲਕਾ ਗਿੱਲ ਦਾ ਪ੍ਰਧਾਨ ਥਾਪਿਆ ਗਿਆ। ਗੁਰਮੀਤ ਸਿੰਘ ਢੀਂਡਸਾ ਨੂੰ ਲੁਧਿਆਣਾ ਦਿਹਾਤੀ ਦਾ ਸਕੱਤਰ ਜਰਨਲ ਥਾਪਿਆ ਗਿਆ। ਇਸ ਤੋਂ ਇਲਾਵਾ ਬਲਦੀਪ ਸਿੰਘ ਨੂੰ ਜਿਲਾ ਲੁਧਿਆਣਾ ਦਿਹਾਤੀ ਦਾ ਸੀਨੀਅਰ ਮੀਤ ਪ੍ਰਧਾਨ, ਗੁਰਨਾਮ ਸਿੰਘ ਗੌਰਵ ਪ੍ਰਸ਼ਾਦ, ਪ੍ਰਿਤਪਾਲ ਸਿੰਘ ਅਤੇ ਤੇਜਪਾਲ ਸਿੰਘ  ਨੂੰ ਲੁਧਿਆਣਾ ਦਿਹਾਤੀ ਦਾ ਮੀਤ ਪ੍ਰਧਾਨ ਥਾਪਿਆ ਗਿਆ ਅਤੇ ਬਲਜਿੰਦਰ ਸਿੰਘ ਨੂੰ ਪ੍ਰੈਸ ਸਕੱਤਰ ਦਾ ਅਹੁਦਾ ਦਿੱਤਾ ਗਿਆ। ਜਥੇਬੰਦਕ ਸਕੱਤਰ ਦਾ ਅਹੁਦਾ ਉਦੈ ਪ੍ਰਤਾਪ ਸਿੰਘ ਪੁਰੀ, ਸੰਦੀਪ ਸਿੰਘ, ਅਮਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਰਪੰਚ ਨੂੰ ਦਿੱਤਾ ਗਿਆ। ਇਸ ਤੋਂ ਇਲਾਵਾ ਸੰਦੀਪ ਸਿੰਘ ਉਧੋਵਾਲ ਕਲਾਂ ਬਲਵਿੰਦਰ ਸਿੰਘ ਟਾਂਡਾ ਕੁਚਲ ਸਿੰਘ ਅਤੇ ਲਖਵਿੰਦਰ ਸਿੰਘ ਉਧੋਵਾਲ ਕਲਾ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਚੁਣੇ ਗਏ ਸਾਰੇ ਅਹੁਦੇਦਾਰਾਂ ਨੇ ਯੂਨੀਅਨ ਦੇ ਪਹੁੰਚੇ ਰਾਸ਼ਟਰੀ ਪ੍ਰਧਾਨ ਅਤੇ ਪੰਜਾਬ ਪ੍ਰਧਾਨ ਤੋਂ ਇਲਾਵਾ ਹੋਰਨਾਂ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਯੂਨੀਅਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ ਅਤੇ ਕਿਸਾਨਾਂ ਦੀਆਂ ਮੰਗਾਂ ਲਈ ਯੂਨੀਅਨ ਦਾ ਡੱਟ ਕੇ ਸਾਥ ਦੇਣਗੇ। ਇਸ ਮੀਟਿੰਗ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸੂਬਾ ਸਕੱਤਰ ਪਰਮਜੀਤ ਸਿੰਘ ਨੱਤ ਨੇ ਬਖੂਬੀ ਨਿਭਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੀਫ ਲੀਗਲ ਐਡਵਾਈਜ਼ਰ ਐਡਵੋਕੇਟ ਉਪਕਾਰ ਸਿੰਘ, ਸਰਪੰਚ ਨਿਰਮਲ ਸਿੰਘ ਬੇਰ ਕਲਾਂ ਜਨਰਲ ਸਕੱਤਰ ਪੰਜਾਬ, ਹਰਿਆਣਾ ਤੋਂ ਇਸਤਰੀ ਵਿੰਗ ਦੇ ਪ੍ਰਧਾਨ ਸੁਮਨ ਭਨੌਤ, ਪੰਜਾਬ ਦੇ ਉਪ ਪ੍ਰਧਾਨ ਸੰਦੀਪ ਸਿੰਘ ਬਿੱਕਰ, ਪ੍ਰਚਾਰਕ ਸਤਪਾਲ ਸਿੰਘ ਜਾਸਲਾ, ਸੂਬਾ ਸਕੱਤਰ ਪਰਮਜੀਤ ਸਿੰਘ ਨੱਤ,  ਜਲੰਧਰ ਦੇ ਪ੍ਰਧਾਨ ਲਖਵਿੰਦਰ ਸਿੰਘ ਚਹਿਲ, ਨੰਬਰਦਾਰ ਪਰਮਿੰਦਰ ਸਿੰਘ ਗਰੇਵਾਲ ਉਪ ਪ੍ਰਧਾਨ, ਉਪ ਪ੍ਰਧਾਨ ਰਾਜ ਪ੍ਰੀਤ ਸਿੰਘ ਗਰੇਵਾਲ, ਵਰਕਿੰਗ ਕਮੇਟੀ ਮੈਂਬਰ ਸੁਖਵਿੰਦਰ ਸਿੰਘ ਸੁੱਖਾ, ਸੀਨੀਅਰ ਮੀਤ ਪ੍ਰਧਾਨ ਜਲੰਧਰ ਦਯਾ ਸਿੰਘ ਢਿੱਲੋਂ, ਪ੍ਰਚਾਰ ਸਕੱਤਰ ਗੁਰਨਾਮ ਸਿੰਘ ਭੁੱਲਰ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਮਲਵਿੰਦਰ ਸਿੰਘ ਸਿੰਘ, ਬਲਜਿੰਦਰ ਸਿੰਘ, ਸੰਦੀਪ ਸਿੰਘ, ਗੁਰਬਚਨ ਸਿੰਘ ਤੇ ਲਖਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

Leave a Reply

Your email address will not be published.


*


%d