ਆਪ ਦੀ ਸਰਕਾਰ, ਆਪ ਦੇ ਦੁਆਰ –

ਲੁਧਿਆਣਾ     (Harjinder/Vijay Bhamri) – ਪ੍ਰਸ਼ਾਸ਼ਨਿਕ ਸੇਵਾਵਾਂ ਲੋਕਾਂ ਨੂੰ ਘਰ-ਘਰ ਪਹੁੰਚਾਉਣ ਦੇ ਮੰਤਵ ਨਾਲ ਵਿੱਢੀ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅਧੀਨ ਵਾਰਡ ਨੰਬਰ 14, 17 ਅਤੇ 19 ਵਿੱਖੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਗਏ।

ਵਿਧਾਇਕ ਗਰੇਵਾਲ ਵੱਲੋਂ ਇਨ੍ਹਾਂ ਕੈਂਪਾਂ ਦਾ ਨੀਰੀਖਣ ਕਰਦਿਆਂ, ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਨਗਰ ਨਿਗਮ, ਪਾਵਰਕਾਮ, ਸਿਹਤ ਵਿਭਾਗ, ਮਾਲ ਵਿਭਾਗ ਤੋ ਇਲਾਵਾ ਹੋਰਨਾਂ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਵੀ ਮੌਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਵਾਸੀਆਂ ਨਾਲ ਜੋ ਵੀ ਵਾਅਦੇ ਕੀਤੇ ਸਨ, ਨੂੰ ਪਹਿਲ ਦੇ ਆਧਾਰ ਤੇ ਨਿਭਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸਹੂਲਤ ਦੇਣ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਸ਼ੁਰੂ ਕੀਤੀ ਗਈ ਜਿਸ ਦੇ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਘਰਾਂ ਦੇ ਨੇੜੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ।

ਉਹਨਾਂ ਕਿਹਾ ਕਿ ਅੱਜ ਵਾਰਡ ਨੰਬਰ 14, 17 ਅਤੇ 19 ਦਾ ਸਾਂਝੇ ਤੌਰ ਤੇ ਚੰਨਾ ਪੈਲਸ ਵਿਖੇ ਕੈਂਪ ਲਗਾਇਆ ਗਿਆ ਹੈ ਅਤੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕੋ-ਇੱਕ ਮਿਸ਼ਨ ਹੈ ਕਿ ਸੂਬਾ ਵਾਸੀਆਂ ਨੂੰ ਵਿਕਾਸ ਦੇ ਨਾਲ-ਨਾਲ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਹਾ}ਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਆਪਣੇ ਹਲਕੇ ਦਾ ਖਾਸ ਧਿਆਨ ਰੱਖਿਆ ਜਾ ਰਿਹਾ ਹੈ, ਖਾਸ ਕਰਕੇ ਸਰਕਾਰੀ ਅਦਾਰਿਆਂ ਦੇ ਅਧਿਕਾਰਿਆਂ ਨੂੰ ਆਮ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਦਿੱਕਤਾਂ ਅਤੇ ਪਰੇਸ਼ਾਨੀਆਂ ਤੋਂ ਨਿਜਾਤ ਦਿਵਾਉਣ ਲਈ ਖਾਸ ਨਿਰਦੇਸ਼ ਦਿੱਤੇ ਗਏ ਹਨ. ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਸਰਕਾਰੀ ਅਦਾਰਿਆਂ ਵਿੱਚ ਹੁਣ ਆਮ ਲੋਕਾਂ ਦੀ ਸੁਣਵਾਈ ਹੋ ਰਹੀ ਹੈ ਉਥੇ ਉਹਨਾਂ ਦੇ ਕਈ ਕੰਮ ਘਰੇ ਬੈਠੇ ਹੀ ਸੁਖਾਲੇ ਤਰੀਕੇ ਨਾਲ ਹੋ ਰਹੇ ਹਨ।

ਇਸ ਮੌਕੇ ਸੰਜੂ ਸ਼ਰਮਾ, ਵਿਪਨ ਕੁਮਾਰ, ਰਨਦੀਪ ਉਬਰਾਏ, ਰਾਜਵੀਰ ਗਰੇਵਾਲ, ਇੰਦਰਦੀਪ ਗੱਗੂ, ਬਖਸ਼ੀਸ ਸਿੰਘ, ਸੁੱਖਜੀਵਨ ਬਰਾੜ, ਰਵੀ ਸ਼ਰਮਾ, ਦਵਿੰਦਰ ਸਿੰਘ, ਦਰਸ਼ਰਨ ਚਾਵਲਾ, ਅਮਿਤ ਕੁਮਾਰ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published.


*


%d