ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਲਈ ਫੌਰੀ ਕਦਮ ਚੁੱਕੇ ਜਾਣ : ਡਿਪਟੀ ਕਮਿਸ਼ਨਰ 

ਕਪੂਰਥਲਾ,:::::::::::::::::::::::::: ਜਿਲੇ ਦੇ ਪਿੰਡ ਪੱਸਣ ਕਦੀਮ ‘ਚ ਆਵਾਰਾ ਕੁੱਤਿਆਂ ਦੇ ਵੱਢਣ ਨਾਲ ਔਰਤ ਦੀ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਦਿਵਾਉਣ ਲਈ ਫੌਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਅਸਰਦਾਰ ਪਲਾਨ ਬਣਾ ਕੇ ਲੋੜੀਂਦੇ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ‘ਚ ਅਜਿਹੀ ਘਟਨਾ ਨਾ ਵਾਪਰੇ। ਉਨ੍ਹਾਂ ਨੇ ਸਾਰੇ ਐਸ. ਡੀ. ਐਮਜ ਨੂੰ ਕਿਹਾ ਕਿ ਉਹ ਆਪਣੀਆਂ ਸਬ-ਡਵੀਜ਼ਨਾਂ ਵਿੱਚ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਆਵਾਰਾ ਕੁੱਤਿਆਂ ਦੀ ਭਰਮਾਰ ਵਾਲੇ ਇਲਾਕਿਆਂ ਦੀ ਸ਼ਨਾਖ਼ਤ ਕਰਕੇ ਢੁੱਕਵੇਂ ਕਦਮ ਯਕੀਨੀ ਬਣਾਉਣ।

Leave a Reply

Your email address will not be published.


*


%d