ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਵਿਸ਼ੇਸ਼ ਕੈਂਪ ਲੱਗਣਗੇ

 

ਮੋਗਾ:—- ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨ। ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ-ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।

Leave a Reply

Your email address will not be published.


*


%d