ਐਸ ਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ ਐਕਸ਼ਨ ਕਮੇਟੀ’ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ

 

ਚੰਡੀਗੜ੍ਹ::::::::::::::::::::::: ਵਿਧਾਨ ਸਭਾ ਅੰਦਰ ਮੁੱਖ ਮੰਤਰੀ ਵੱਲੋਂ ਦਲਿਤ ਸਮਾਜ ਦੇ ਕੀਤੇ ਅਪਮਾਨ ਖ਼ਿਲਾਫ਼ ਅਤੇ ਭਗਵੰਤ ਮਾਨ ਖਿਲਾਫ ਐਸ, ਸੀ/ਐੱਸ ਟੀ ਐਕਟ ਤਹਿਤ ਪਰਚਾ ਦਰਜ ਕਰਾਉਣ ਲਈ ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਦੇ ਅਧਾਰਿਤ ਬਣੀ ਐਸ ਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ ਐਕਸ਼ਨ ਕਮੇਟੀ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਭੇਜੇ ਮੰਗ ਪੱਤਰ ਤੇ ਅੱਜ ਦਲਿਤ ਆਗੂਆਂ ਦੀ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਨਾਲ ਮੀਟਿੰਗ ਹੋਈ।

ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਡਾ ਅੰਬੇਡਕਰ ਮਜ਼ਦੂਰ ਏਕਤਾ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਬੌਬੀ, ਐਕਸ਼ਨ ਕਮੇਟੀ ਦੇ ਸਰਪ੍ਰਸਤ ਸਾਮਲਾਲ ਭੰਗੀ ਨੇ ਦੱਸਿਆ ਕਿ 4 ਮਾਰਚ ਨੂੰ ਵਿਧਾਨ ਸਭਾ ਅੰਦਰ ਵਿਧਾਇਕ ਕੋਟਲੀ ਨੇ ਚੋਣ ਵਾਅਦੇ ਮੁਤਾਬਕ ਦਲਿਤ ਸਮਾਜ ਵਿੱਚੋਂ ਉੱਪ ਮੁੱਖ ਮੰਤਰੀ ਨਾ ਬਣਾਉਣ ਦਾ ਸਵਾਲ ਕੀਤਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਲ ਦਾ ਜਵਾਬ ਦੇਣ ਦੀ ਥਾਂ ਉਲਟਾ ਸਵਾਲ ਕਰਨ ਵਾਲੇ ਵਿਧਾਇਕ ਨੂੰ ਜੁੱਤੀ ਸੰਗਾਓਣ ਦੇ ਅਪਸ਼ਬਦ ਬੋਲ ਕੇ ਪੰਜਾਬ ਦੇ ਸਮੁੱਚੇ ਦਲਿਤ ਸਮਾਜ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਤਹਿਤ ਮੁੱਖ ਮੰਤਰੀ ਉੱਪਰ ਐਸ ਸੀ/ਐਸ ਟੀ ਐਕਟ ਤਹਿਤ ਪਰਚਾ ਬਣਦਾ ਹੈ। ਉਨ੍ਹਾਂ ਕਿਹਾ ਵਿਧਾਨ ਸਭਾ ਅੰਦਰ ਜਿਥੇ ਭਗਵੰਤ ਮਾਨ ਨੇ ਗੁੰਡਿਆਂ ਦੀ ਤਰ੍ਹਾਂ ਵਿਰੋਧੀ ਧਿਰ ਦੇ ਆਗੂਆਂ ਨੂੰ ਡਰਾਂ ਰਿਹਾ ਸੀ ਉੱਥੇ ਸਮੁੱਚੇ ਦਲਿਤ ਸਮਾਜ ਦਾ ਅਪਮਾਨ ਵੀ ਕੀਤਾ ਹੈ।
ਉਨ੍ਹਾਂ ਕਿਹਾ ਦੱਸਿਆ ਕਿ ਰਾਜਪਾਲ ਜੀ ਨੇ ਬਹੁਤ ਹੀ ਵਧੀਆ ਤਰੀਕੇ ਨਾਲ ਵਿਧਾਨ ਸਭਾ ਵਿਚ ਵਾਪਰੇ ਘਟਨਾਕ੍ਰਮ ਵਾਰੇ ਸੁਣਿਆ ਅਤੇ ਉਨ੍ਹਾਂ ਦਲਿਤਾਂ ਦੇ ਹੋਏ ਅਪਮਾਨ ਖ਼ਿਲਾਫ਼ ਕਾਰਵਾਈ ਕਰਨ ਤੇ ਜਲਦੀ ਦਲਿਤ ਸਮਾਜ ਨੂੰ ਇਨਸਾਫ ਦੇਣ ਦਾ ਵਿਸ਼ਵਾਸ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਉਪਰ ਐਸ ਸੀ/ ਐਸ ਟੀ ਐਕਟ ਤਹਿਤ ਪਰਚਾ ਦਰਜ ਕਰਵਾਕੇ ਹੀ ਦਮ ਲਵਾਂਗੇ।
ਇਸ ਮੌਕੇ ਉਨ੍ਹਾਂ ਪੰਜਾਬ ਦੇ ਦਲਿਤ ਸਮਾਜ ਨੂੰ 17 ਮਾਰਚ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਮੌਕੇ ਦਲਿਤ ਆਗੂਆਂ ਨਾਲ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਐਕਸ਼ਨ ਕਮੇਟੀ ਦੇ ਵਿਜੇ ਅਟਵਾਲ, ਵਿਦਿਆਰਥੀ ਆਗੂ ਪ੍ਰਦੀਪ ਗੁਰੂ ਵੀ ਸ਼ਾਮਲ ਸਨ।

Leave a Reply

Your email address will not be published.


*


%d