ਕੇਜਰੀਵਾਲ ਦੀ ਗ੍ਰਿਫਤਾਰੀ ਸੱਚ ਦੀ ਜਿੱਤ : ਰਾਜਵਿੰਦਰ ਲੱਕੀ

  ਨਵਾਂਸ਼ਹਿਰ       (ਜਤਿੰਦਰ ਪਾਲ ਸਿੰਘ ਕਲੇਰ )
  ਜ਼ਿਲ੍ਹਾ ਨਵਾਂਸ਼ਹਿਰ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਨੇ ਕਿਹਾ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ।  ਈਡੀ ਨੇ ਬੀਤੀ ਰਾਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰ ਕੇ ਪੁੱਛਗਿੱਛ ਕੀਤੀ।  ਕਰੀਬ ਦੋ ਘੰਟੇ ਤੱਕ ਚੱਲੀ ਇਸ ਪੁੱਛਗਿੱਛ ਤੋਂ ਬਾਅਦ ਈਡੀ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ।  ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ।
 ਰਾਜਵਿੰਦਰ ਲੱਕੀ ਨੇ ਕਿਹਾ ਕਿ ਦਿੱਲੀ ਦੇ ਸਭ ਤੋਂ ਭ੍ਰਿਸ਼ਟ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਰਾਬ ਘੁਟਾਲੇ ਤੋਂ ਕਰੋੜਾਂ ਰੁਪਏ ਕਮਾਏ।  ਉਨ੍ਹਾਂ ਕਿਹਾ ਕਿ ਇਹ ਸੰਮਨ ਫਰਜ਼ੀ ਹਨ, ਮੇਰੇ ਖਿਲਾਫ ਕੋਈ ਸਬੂਤ ਨਹੀਂ ਹੈ।  ਜਿਸ ਤੋਂ ਬਾਅਦ ਉਸ ਨੇ ਦਿੱਲੀ ਹਾਈ ਕੋਰਟ ਤੱਕ ਵੀ ਪਹੁੰਚ ਕੀਤੀ, ਜਿੱਥੇ ਹਾਈਕੋਰਟ ਨੇ ਕਿਹਾ ਕਿ ਇਹ ਸੰਮਨ ਫਰਜ਼ੀ ਨਹੀਂ ਸਗੋਂ ਕਾਨੂੰਨੀ ਹਨ।

Leave a Reply

Your email address will not be published.


*


%d