ਗਣਤੰਤਰ ਦਿਵਸ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ

ਲੁਧਿਆਣਾ:::::::::::::
75ਵੇਂ ਗਣਤੰਤਰ ਦਿਵਸ ਤੇ ਈਸਾ ਨਗਰ ਪੁਲੀ ਉਪਰ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਪਾਵਨ ਜਨਮ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ।
ਅੱਜ ਦੇ ਦਿਨ ਸੰਵਿਧਾਨ ਦੇ ਨਿਰਮਾਤਾ ਬਾਬਾ ਅੰਬੇਡਕਰ ਸਾਹਿਬ ਜੀ ਦੁਆਰਾ ਤਿਆਰ ਕੀਤਾ ਗਿਆ ਸੰਵਿਧਾਨ ਲਾਗੂ ਹੋਇਆ,26 ਜਨਵਰੀ 1950 ਨੂੰ ਅਪਣਾਏ ਗਏ ਸੰਵਿਧਾਨ ਨੇ ਦੇਸ਼ ਦੇ ਸਾਸ਼ਨ ਦੀ ਨੀਹ ਰੱਖੀ ਅਤੇ ਭਾਰਤੀ ਗਣਰਾਜ ਦੇ ਜਨਮ ਦੀ ਸ਼ੁਰੂਆਤ ਕੀਤੀ।
ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਪਿੰਡ ਪਹੂਵਿੰਡ ਵਿਖੇ ਹੋਇਆ। ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਰਨਾਂ ਵਿੱਚ ਰਹਿ ਕੇ ਸੇਵਾ ਸਿਮਰਨ ਕਰਦੇ ਰਹੇ। ਦਮਦਮਾ ਸਾਹਿਬ ਵਿਖੇ ਦਸਮ ਪਿਤਾ  ਨੇ ਪਾਵਨ ਦਮਦਮੀ ਬੀੜ ( ਗੁਰੂ ਗ੍ਰੰਥ ਸਾਹਿਬ ਜੀ)  ਲਿਖਵਾਉਣ ਦੀ ਸੇਵਾ ਭਾਈ ਮਨੀ ਸਿੰਘ ਜੀ ਤੇ ਬਾਬਾ ਦੀਪ ਸਿੰਘ ਜੀ ਤੋਂ ਕਰਵਾਈ। ਬਾਅਦ ਵਿੱਚ ਵੀ ਬਾਬਾ ਜੀ ਪਾਵਨ ਬੀੜਾਂ ਲਿਖਣ ਦੀ ਸੇਵਾ ਕਰਦੇ ਰਹੇ। ਜਦੋਂ ਉਨਾਂ ਨੂੰ ਇਹ ਸੂਚਨਾ ਮਿਲੀ ਕਿ ਜਹਾਨ ਖਾਂ ਨੇ ਦਰਬਾਰ ਸਾਹਿਬ ਵਿਖੇ ਪਾਵਨ ਸਰੋਵਰ ਨੂੰ ਪੂਰ ਦਿੱਤਾ ਹੈ ਤਾਂ ਉਨ੍ਹਾਂ ਦੇ ਖੂਨ ਨੇ ਉਬਾਲਾ ਖਾਧਾ ਅਤੇ ਅਰਦਾਸ ਕਰਕੇ ਸਿੰਘਾਂ ਦੇ ਨਾਲ ਅੰਮ੍ਰਿਤਸਰ ਸਾਹਿਬ ਵੱਲ ਚਾਲੇ ਪਾ ਦਿੱਤੇ ਅਤੇ ਦੁਸ਼ਮਣ ਦਲਾਂ ਨੂੰ ਲੋਹੇ ਦੇ ਚਣੇ ਚਬਾਉਂਦੇ ਹੋਏ ਆਪ ਵੀ ਸ਼ਹੀਦ ਹੋ ਗਏ । ਉਨ੍ਹਾਂ ਦੇ ਪਾਵਨ ਜਨਮ ਦਿਹਾੜੇ ਤੇ ਬਹੁਤ ਬਹੁਤ ਵਧਾਈ ਦਿੱਤੀ ਅਤੇ ਬਾਬਾ  ਜੀ ਦੇ ਪਾਵਨ ਜੀਵਨ  ਇਤਿਹਾਸ ਤੋਂ ਜਾਣੂ ਕਰਵਾਇਆ।
ਉਪਰੰਤ ਮਹਾਨ ਸੂਰਬੀਰ ਜਰਨੈਲ, ਭਗਤੀ ਅਤੇ ਸ਼ਕਤੀ ਦੇ ਸੁਮੇਲ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਦੇ ਉਪਲਕਸ਼ ਵਿੱਚ ਲਡੂ ਵੰਡੇ ਗਏ ,ਲੰਗਰ ਵਰਤਾਇਆ ਗਿਆ। ਇਸ ਸਮੇਂ ਹਰਪਾਲ ਸਿੰਘ ਕੋਹਲੀ, ਸਨੀ ,ਸਿਮਰਨ ,ਗੁਰਦੀਪ ਚਾਵਲਾ, ਸੋਨੂ ,ਹੈਪੀ ਤੋਂ ਇਲਾਵਾ ਕਈ ਇਲਾਕਾ ਨਿਵਾਸੀ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published.


*


%d