ਗੁਰੂ ਰਵਿਦਾਸ ਨੌਜਵਾਨ ਸਭਾ ਨੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਵਾਂਸ਼ਹਿਰ       (ਜਤਿੰਦਰ ਪਾਲ ਸਿੰਘ ਕਲੇਰ ) – ਸ਼੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਨਵਾਂਸ਼ਹਿਰ ਵਲੋਂ ਸ਼੍ਰੋਮਣੀ ਭਗਤ ਸ਼੍ਰੀ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ ਮਿੰਨੀ ਬਾਈਪਾਸ ਚੌਂਕ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਗਾਇਕਾ ਸੁਲੇਖਾ ਬੰਗੜ ਨੇ ਧਾਰਮਿਕ ਗੀਤ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਨਵਾਂਸ਼ਹਿਰ ਵਲੋਂ ਧਾਰਮਿਕ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਮਦਨ ਮਾਹੀ, ਰਾਮ ਲਾਲ ਕਲੇਰ, ਚਰਨ ਨਿਗਾਹ, ਪਰਮਿੰਦਰ ਸਿੰਘ ਐਸ. ਡੀ. ਓ, ਅਮਿਤ ਕੁਮਾਰ, ਬਲਦੇਵ ਸਿੰਘ, ਪਰਮਜੀਤ, ਸੰਦੀਪ ਕੁਮਾਰ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।

Leave a Reply

Your email address will not be published.


*


%d