ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਸੌਂਪੀਆਂ

 ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਹਨਾਂ ਵਲੋਂ ਦੱਸਿਆ ਗਿਆ ਕਿ ਵੋਟਰ ਸੂਚੀ ਦੀ  ਸੁਧਾਈ  ਸਬੰਧੀ ਆਮ ਨਾਗਰਿਕਾਂ ਪਾਸੋਂ ਆਪਣੀ ਨਵੀਂ ਵੋਟ ਦਰਜ ਕਰਵਾਉਣ, ਵੋਟ ਕਟਵਾਉਣ ਅਤੇ ਪਹਿਲਾਂ ਹੀ ਦਰਜ ਵੋਟਰਾਂ ਵਲੋਂ ਵੋਟ ਵਿੱਚ ਵੇਰਵੇ ਦਰਜ ਕਰਵਾਉਣ ਸਬੰਧੀ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਪੈਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਵਲੋਂ ਆਪਣੇ-ਆਪਣੇ ਹਲਕੇ ਵਿੱਚ ਪ੍ਰਾਪਤ ਹੋਏ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਸੀ ਅਤੇ ਉਸ ਦੇ ਅਧਾਰ ਤੇ ਅੱਜ ਮਿਤੀ 22.01.2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦਾ ਇੱਕ ਮੁਕੰਮਲ ਸੈਟ ਅਤੇ ਬਗੈਰ ਫੋਟੋ ਸੀਡੀ ਮੁਹੱਈਆ ਕਰਵਾਈ।
ਜਤਿੰਦਰ ਜੋਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਜਨਤਾ ਦੀ ਸੁਵਿਧਾ ਲਈ ਚੋਣ ਤਹਿਸੀਲਦਾਰ, ਸੰਗਰੂਰ ਦੇ ਦਫਤਰ ਵਿੱਚ ਇੱਕ ਟੋਲ ਫ੍ਰੀ ਨੰਬਰ 1950 ਚੱਲ ਰਿਹਾ ਹੈ ਜਿਸ ਉੱਤੇ ਉਹ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ, ਸਲਾਹ ਜਾਂ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਗਿਆ ਕਿ ਉਹ ਸਪਲਾਈ ਕੀਤੀ ਵੋਟਰ ਸੂਚੀ ਨੂੰ ਚੰਗੀ ਤਰ੍ਹਾਂ ਚੈਕ ਕਰ ਲੈਣ ਅਤੇ ਜੇਕਰ ਕਿਸੇ ਯੋਗ ਵਿਅਕਤੀ ਦਾ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਤੋਂ ਰਹਿ ਗਿਆ ਜਾਂ ਵੋਟ ਕੱਟਣ ਯੋਗ ਹੈ ਜਾਂ ਕਿਸੇ ਪ੍ਰਕਾਰ ਦੀ ਸੋਧ ਦੀ ਜਰੂਰਤ ਹੈ ਤਾਂ ਉਹ ਇਸ ਸਬੰਧੀ ਫਾਰਮ ਆਪਣੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਜਮ੍ਹਾਂ ਕਰਵਾਉਣ। ਇਸ ਸਮੇਂ ਦੌਰਾਨ ਦਾਅਵੇ ਤੇ ਇਤਰਾਜਾਂ ਦਾ ਨਿਪਟਾਰਾ ਵੋਟਰ ਸੂਚੀ ਦੀ ਲਗਾਤਾਰ ਸੁਧਾਈ ਦੋਰਾਨ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 25.01.2024 ਨੂੰ ਰਾਸ਼ਟਰੀ ਵੋਟਰ ਦਿਵਸ ਜਿਲ੍ਹਾ ਪੱਧਰ, ਹਲਕਾ ਪੱਧਰ ਅਕੇ ਬੂਥ ਪੱਧਰ ਤੇ ਮਨਾਇਆ ਜਾਣਾ ਹੈ। ਜ਼ਿਲ੍ਹਾ ਪੱਧਰ ਤੇ ਰਾਸ਼ਟਰੀ ਵੋਟਰ ਦਿਵਸ ਦੇ ਦੌਰਾਨ ਪਹਿਲੀ ਵਾਰ ਰਜਿਸਟਰ ਹੋਏ ਵੋਟਰਾਂ ਨੂੰ ਵੋਟਰ ਕਾਰਡ ਵੰਡੇ ਜਾਣਗੇ। ਉਨ੍ਹਾਂ ਅਪੀਲ ਕੀਤੀ ਗਈ ਕਿ ਆਪਣੇ-ਆਪਣੇ ਪੱਧਰ ਤੇ ਇਸ ਦਿਨ ਵੋਟਰਾਂ ਨੂੰ ਜਾਗਰੁਕ ਕਰਵਾ ਕਿ ਪ੍ਰਸ਼ਾਸਨ ਦਾ ਸਹਿਯੋਗ ਕਰਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਵੀ ਅਪੀਲ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਵਿਜੇ ਕੁਮਾਰ ਅਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

Leave a Reply

Your email address will not be published.


*


%d